ਸਫ਼ਾਈ ਮੁਹਿੰਮ ਦੌਰਾਨ ਮੌਜੂਦ ਐਨ.ਸੀ.ਸੀ. ਕੈਡਿਟਸ।
ਐਨ.ਸੀ.ਸੀ. ਕੈਡਿਟਾਂ ਨੇ ਮਿਊਂਸਪਲ ਪਾਰਕ ਵਿਖੇ ਚਲਾਈ ਸਫ਼ਾਈ ਮੁਹਿੰਮ
ਸ੍ਰੀ ਮੁਕਤਸਰ ਸਾਹਿਬ, 5 ਨਵੰਬਰ (ਰਣਜੀਤ ਸਿੰਘ ਢਿੱਲੋਂ, ਹਰਮਹਿੰਦਰ ਪਾਲ)-ਜਨਗਣਨਾ 2027 ਦੇ ਦੂਜੇ ਪੜਾਅ ਨੂੰ ਸਫ਼ਲਤਾਪੂਰਵਕ ਨੇਪਰੇ ਚਾੜ੍ਹਨ ਲਈ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਤਿਆਰੀਆਂ ਤੇਜ਼ ਕਰ ਦਿੱਤੀਆਂ ਗਈਆਂ ਹਨ। ਇਸ ਸੰਬੰਧੀ ਡਿਪਟੀ ਕਮਿਸ਼ਨਰ ਅਮਿਤ ਕੁਮਾਰ ਪੰਚਾਲ ਦੀ ਪ੍ਰਧਾਨਗੀ ਹੇਠ ਅਧਿਕਾਰੀਆਂ ਨਾਲ ਵਿਸ਼ੇਸ਼ ਮੀਟਿੰਗ ਕੀਤੀ ਗਈ।
ਜ
ਜਨਗਣਨਾ 2027 ਸੰਬੰਧੀ ਅਧਿਕਾਰੀਆਂ ਨਾਲ ਵਿਸ਼ੇਸ਼ ਮੀਟਿੰਗ ਕਰਦੇ ਹੋਏ ਡਿਪਟੀ ਕਮਿਸ਼ਨਰ ਅਮਿਤ ਕੁਮਾਰ ਪੰਚਾਲ।
ਸਫ਼ਾਈ ਮੁਹਿੰਮ ਦੌਰਾਨ ਮੌਜੂਦ ਐਨ.ਸੀ.ਸੀ. ਕੈਡਿਟਸ।
06-11-2026
ਸ੍ਰੀ ਮੁਕਤਸਰ ਸਾਹਿਬ, 5 ਨਵੰਬਰ (ਰਣਜੀਤ ਸਿੰਘ ਢਿੱਲੋਂ, ਹਰਮਹਿੰਦਰ ਪਾਲ)-ਜਨਗਣਨਾ 2027 ਦੇ ਦੂਜੇ ਪੜਾਅ ਨੂੰ ਸਫ਼ਲਤਾਪੂਰਵਕ ਨੇਪਰੇ ਚਾੜ੍ਹਨ ਲਈ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਤਿਆਰੀਆਂ ਤੇਜ਼ ਕਰ ਦਿੱਤੀਆਂ ਗਈਆਂ ਹਨ। ਇਸ ਸੰਬੰਧੀ ਡਿਪਟੀ ਕਮਿਸ਼ਨਰ ਅਮਿਤ ਕੁਮਾਰ ਪੰਚਾਲ ਦੀ ਪ੍ਰਧਾਨਗੀ ਹੇਠ ਅਧਿਕਾਰੀਆਂ ਨਾਲ ਵਿਸ਼ੇਸ਼ ਮੀਟਿੰਗ ਕੀਤੀ ਗਈ। ਮੀਟਿੰਗ ਦੌਰਾਨ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਜਨਗਣਨਾ 2027 ਦਾ ਦੂਜਾ ਪੜਾਅ ਪੰਜਾਬ ਭਰ ਵਿਚ 16 ਨਵੰਬਰ ਤੋਂ ਸ਼ੁਰੂ ਹੋਵੇਗਾ, ਜੋ 4 ਜਨਵਰੀ 2027 ਤੱਕ ਜਾਰੀ ਰਹੇਗਾ। ਉਨ੍ਹਾਂ ਦੱਸਿਆ ਕਿ ਇਸ ਪੜਾਅ ਤਹਿਤ 16 ਤੋਂ 30 ਨਵੰਬਰ ਤੱਕ ਲੋਕਾਂ ਨੂੰ ਆਨਲਾਈਨ ਸਵੈ-ਗਣਨਾ ਦੀ ਸਹੂਲਤ ਮੁਹੱਈਆ ਕਰਵਾਈ ਜਾਵੇਗੀ। ਇਸ ਦੌਰਾਨ ਹਰੇਕ ਪਰਿਵਾਰ ਆਪਣੇ ਘਰ ਬੈਠੇ ਹੀ ਆਪਣੀ ਜਾਣਕਾਰੀ ਆਨਲਾਈਨ ਦਰਜ ਕਰਵਾ ਸਕੇਗਾ। ਇਸ ਤੋਂ ਬਾਅਦ 1 ਦਸੰਬਰ ਤੋਂ 4 ਜਨਵਰੀ 2027 ਤੱਕ ਗਿਣਤੀਕਾਰ ਘਰ-ਘਰ ਜਾ ਕੇ ਆਬਾਦੀ ਦੀ ਗਣਨਾ ਕਰਨਗੇ। ਡਿਪਟੀ ਕਮਿਸ਼ਨਰ ਨੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਜਨਗਣਨਾ ਵਰਗੇ ਮਹੱਤਵਪੂਰਨ ਕਾਰਜ ਸੰਬੰਧੀ ਆਮ ਲੋਕਾਂ ਨੂੰ ਵੱਧ ਤੋਂ ਵੱਧ ਜਾਗਰੂਕ ਕੀਤਾ ਜਾਵੇ, ਤਾਂ ਜੋ ਹਰੇਕ ਪਰਿਵਾਰ ਇਸ ਪ੍ਰਕਿਰਿਆ ਵਿਚ ਆਪਣੀ ਸ਼ਮੂਲੀਅਤ ਯਕੀਨੀ ਬਣਾ ਸਕੇ। ਉਨ੍ਹਾਂ ਕਿਹਾ ਕਿ ਜਨਗਣਨਾ ਦੇ ਦੂਜੇ ਪੜਾਅ ਨਾਲ ਸੰਬੰਧਿਤ ਸਾਰੇ ਨਿਰਧਾਰਤ ਕਾਰਜ ਸਮਾਂਬੱਧ ਢੰਗ ਨਾਲ ਮੁਕੰਮਲ ਕੀਤੇ ਜਾਣ ਅਤੇ ਸਵੈ-ਗਣਨਾ ਦੀ ਸਹੂਲਤ ਬਾਰੇ ਲੋਕਾਂ ਨੂੰ ਜਾਣੂ ਕਰਵਾਉਣ ਲਈ ਵਿਸ਼ੇਸ਼ ਉਪਰਾਲੇ ਕੀਤੇ ਜਾਣ। ਉਨ੍ਹਾਂ ਅਧਿਕਾਰੀਆਂ ਨੂੰ ਆਪਸੀ ਤਾਲਮੇਲ ਨਾਲ ਇਸ ਕਾਰਜ ਨੂੰ ਸੁਚਾਰੂ ਅਤੇ ਸਫ਼ਲਤਾਪੂਰਵਕ ਨੇਪਰੇ ਚਾੜ੍ਹਨ ਦੇ ਨਿਰਦੇਸ਼ ਦਿੱਤੇ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਜਨਰਲ) ਡੈਵੀ ਗੋਇਲ, ਸਮੂਹ ਉਪ ਮੰਡਲ ਮੈਜਿਸਟ੍ਰੇਟ, ਡਿਪਟੀ ਈ.ਐਸ.ਏ. ਰੁਪਿੰਦਰ ਸਿੰਘ, ਪੰਕਜ ਕੁਮਾਰ (ਅੰਕੜਾ ਜਾਂਚ ਕਰਤਾ), ਅਰਸ਼ਿਤ ਗਰਗ (ਜੂਨੀਅਰ ਕਾਰਜਕਾਰੀ) ਅਤੇ ਸਮੂਹ ਚਾਰਜ ਅਫ਼ਸਰ ਹਾਜ਼ਰ ਸਨ।