05-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-11-2026

ਜਪੁਜੀ ਸਾਹਿਬ ਦੇ ਸ਼ੁੱਧ ਉਚਾਰਨ ਅਤੇ ਕੰਠ ਮੁਕਾਬਲਿਆਂ ਦੇ ਸਕੂਲ ਪੱਧਰੀ ਮੁਕਾਬਲੇ ਸੰਪੰਨ 13 ਜ਼ੋਨਾਂ ਦੇ ਫਾਈਨਲ ਮੁਕਾਬਲੇ ਅੱਜ ਭਾਈ ਮਹਾਂ ਸਿੰਘ ਦੀਵਾਨ ਹਾਲ ਵਿਖੇ ਹੋਣਗੇ

ਸ੍ਰੀ ਮੁਕਤਸਰ ਸਾਹਿਬ, 5 ਨਵੰਬਰ (ਰਣਜੀਤ ਸਿੰਘ ਢਿੱਲੋਂ)- ਨਿਰੋਲ ਸੇਵਾ ਸੰਸਥਾ ਵਲੋਂ ਸ੍ਰੀ ਮੁਕਤਸਰ ਸਾਹਿਬ ਜ਼ਿਲ੍ਹੇ ਦੇ 125 ਸਕੂਲਾਂ ਦੇ ਵਿਦਿਆਰਥੀਆਂ ਨੂੰ ਗੁਰਬਾਣੀ ਨਾਲ ਜੋੜਨ ਅਤੇ ਉਨ੍ਹਾਂ ਵਿਚ ਧਾਰਮਿਕ ਤੇ ਨੈਤਿਕ ਕਦਰਾਂ-ਕੀਮਤਾਂ ਪੈਦਾ ਕਰਨ ਦੇ ਉਦੇਸ਼ ਨਾਲ ਕਰਵਾਏ ਜਾ ਰਹੇ ਜਪੁਜੀ ਸਾਹਿਬ ਦੇ ਸ਼ੁੱਧ ਉਚਾਰਨ ਅਤੇ ਕੰਠ ਮੁਕਾਬਲਿਆਂ ਦੇ ਸਕੂਲ ਪੱਧਰੀ ਮੁਕਾਬਲੇ ਸਫ਼ਲਤਾਪੂਰਵਕ ਸੰਪੰਨ ਹੋ ਗਏ ਹਨ। ਇਨ੍ਹਾਂ ਮੁਕਾਬਲਿਆਂ ਲਈ ਜ਼ਿਲ੍ਹੇ ਵਿਚ ਕੁੱਲ 13 ਜ਼ੋਨ ਬਣਾਏ ਗਏ ਸਨ।

Ad Position 21
No active advertisement
ਅਜੀਤ ਡੈਸਕ 06-11-2026
ਸ੍ਰੀ ਮੁਕਤਸਰ ਸਾਹਿਬ, 5 ਨਵੰਬਰ (ਰਣਜੀਤ ਸਿੰਘ ਢਿੱਲੋਂ)- ਨਿਰੋਲ ਸੇਵਾ ਸੰਸਥਾ ਵਲੋਂ ਸ੍ਰੀ ਮੁਕਤਸਰ ਸਾਹਿਬ ਜ਼ਿਲ੍ਹੇ ਦੇ 125 ਸਕੂਲਾਂ ਦੇ ਵਿਦਿਆਰਥੀਆਂ ਨੂੰ ਗੁਰਬਾਣੀ ਨਾਲ ਜੋੜਨ ਅਤੇ ਉਨ੍ਹਾਂ ਵਿਚ ਧਾਰਮਿਕ ਤੇ ਨੈਤਿਕ ਕਦਰਾਂ-ਕੀਮਤਾਂ ਪੈਦਾ ਕਰਨ ਦੇ ਉਦੇਸ਼ ਨਾਲ ਕਰਵਾਏ ਜਾ ਰਹੇ ਜਪੁਜੀ ਸਾਹਿਬ ਦੇ ਸ਼ੁੱਧ ਉਚਾਰਨ ਅਤੇ ਕੰਠ ਮੁਕਾਬਲਿਆਂ ਦੇ ਸਕੂਲ ਪੱਧਰੀ ਮੁਕਾਬਲੇ ਸਫ਼ਲਤਾਪੂਰਵਕ ਸੰਪੰਨ ਹੋ ਗਏ ਹਨ। ਇਨ੍ਹਾਂ ਮੁਕਾਬਲਿਆਂ ਲਈ ਜ਼ਿਲ੍ਹੇ ਵਿਚ ਕੁੱਲ 13 ਜ਼ੋਨ ਬਣਾਏ ਗਏ ਸਨ। ਭਾਈ ਮਸਤਾਨ ਸਿੰਘ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਸ੍ਰੀ ਮੁਕਤਸਰ ਸਾਹਿਬ ਦੇ ਸਭ ਤੋਂ ਵੱਧ 1797 ਵਿਦਿਆਰਥੀਆਂ ਨੇ ਇਨ੍ਹਾਂ ਮੁਕਾਬਲਿਆਂ ਵਿਚ ਸ਼ਮੂਲੀਅਤ ਕੀਤੀ, ਜਿਸ ਕਾਰਨ ਇਸ ਸਕੂਲ ਦਾ ਵੱਖਰਾ 13ਵਾਂ ਜ਼ੋਨ ਬਣਾਇਆ ਗਿਆ ਸੀ। ਇਸ ਸੰਬੰਧੀ ਜਾਣਕਾਰੀ ਦਿੰਦਿਆਂ ਸੰਸਥਾ ਦੇ ਮੁਖੀ ਡਾ. ਜਗਦੀਪ ਸਿੰਘ ਸੋਢੀ ਨੇ ਦੱਸਿਆ ਕਿ ਸਕੂਲ ਪੱਧਰ ਦੇ ਮੁਕਾਬਲੇ ਮੁਕੰਮਲ ਹੋਣ ਤੋਂ ਬਾਅਦ ਹੁਣ 6 ਨਵੰਬਰ ਦਿਨ ਸ਼ੁੱਕਰਵਾਰ ਨੂੰ ਭਾਈ ਮਹਾਂ ਸਿੰਘ ਦੀਵਾਨ ਹਾਲ ਸ੍ਰੀ ਮੁਕਤਸਰ ਸਾਹਿਬ ਵਿਖੇ ਸਵੇਰੇ 10:30 ਵਜੇ ਤੋਂ 13 ਜ਼ੋਨਾਂ ਦੇ ਫਾਈਨਲ ਮੁਕਾਬਲੇ ਕਰਵਾਏ ਜਾਣਗੇ। ਇਨ੍ਹਾਂ ਮੁਕਾਬਲਿਆਂ ਵਿਚ ਹਰੇਕ ਜ਼ੋਨ ਵਿਚੋਂ ਪਹਿਲਾ, ਦੂਜਾ ਤੇ ਤੀਜਾ ਸਥਾਨ ਹਾਸਿਲ ਕਰਨ ਵਾਲੇ ਵਿਦਿਆਰਥੀਆਂ ਦੀ ਚੋਣ ਕੀਤੀ ਜਾਵੇਗੀ। ਇਸ ਤਰ੍ਹਾਂ ਕੁੱਲ 39 ਵਿਦਿਆਰਥੀ ਅਗਲੇ ਪੜਾਅ ਲਈ ਚੁਣੇ ਜਾਣਗੇ। ਹਰੇਕ ਜ਼ੋਨ ਵਿਚੋਂ ਪਹਿਲਾ ਸਥਾਨ ਪ੍ਰਾਪਤ ਕਰਨ ਵਾਲੇ 13 ਵਿਦਿਆਰਥੀਆਂ ਨੂੰ ਕੁੱਲ ਸਵਾ ਲੱਖ ਰੁਪਏ, ਦੂਜਾ ਸਥਾਨ ਪ੍ਰਾਪਤ ਕਰਨ ਵਾਲੇ 13 ਵਿਦਿਆਰਥੀਆਂ ਨੂੰ ਇਕ ਲੱਖ ਰੁਪਏ ਅਤੇ ਤੀਜਾ ਸਥਾਨ ਹਾਸਿਲ ਕਰਨ ਵਾਲੇ 13 ਵਿਦਿਆਰਥੀਆਂ ਨੂੰ 75 ਹਜ਼ਾਰ ਰੁਪਏ ਦੀ ਇਨਾਮੀ ਰਾਸ਼ੀ ਮੁੱਖ ਸਮਾਗਮ ਦੌਰਾਨ ਦਿੱਤੀ ਜਾਵੇਗੀ। ਉਨ੍ਹਾਂ ਦੱਸਿਆ ਕਿ ਇਨ੍ਹਾਂ 39 ਵਿਦਿਆਰਥੀਆਂ ਵਿਚਕਾਰ ਅਗਲਾ ਤੇ ਅੰਤਿਮ ਮੁਕਾਬਲਾ 13 ਨਵੰਬਰ ਦਿਨ ਸ਼ੁੱਕਰਵਾਰ ਨੂੰ ਭਾਈ ਮਸਤਾਨ ਸਿੰਘ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਦੇ ਖੁੱਲ੍ਹੇ ਮੈਦਾਨ ਵਿਚ ਤਿਆਰ ਕੀਤੇ ਜਾ ਰਹੇ ਵਿਸ਼ਾਲ ਪੰਡਾਲ ’ਚ ਕਰਵਾਇਆ ਜਾਵੇਗਾ। ਇਸ ਮੁਕਾਬਲੇ ਵਿਚੋਂ ਪਹਿਲਾ, ਦੂਜਾ ਤੇ ਤੀਜਾ ਸਥਾਨ ਪ੍ਰਾਪਤ ਕਰਨ ਵਾਲੇ ਵਿਦਿਆਰਥੀਆਂ ਨੂੰ ਕ੍ਰਮਵਾਰ ਸਵਾ ਲੱਖ, ਇਕ ਲੱਖ ਅਤੇ 75 ਹਜ਼ਾਰ ਰੁਪਏ ਦੇ ਵਿਸ਼ੇਸ਼ ਇਨਾਮ ਦਿੱਤੇ ਜਾਣਗੇ। ਇਸ ਤੋਂ ਇਲਾਵਾ ਸੈਮੀਫਾਈਨਲ ਤੱਕ ਪਹੁੰਚਣ ਵਾਲੇ ਵਿਦਿਆਰਥੀਆਂ ਨੂੰ ਵੀ ਆਕਰਸ਼ਕ ਇਨਾਮਾਂ ਨਾਲ ਸਨਮਾਨਿਤ ਕੀਤਾ ਜਾਵੇਗਾ ਅਤੇ ਮੁਕਾਬਲਿਆਂ ਵਿਚ ਭਾਗ ਲੈਣ ਵਾਲੇ ਹਰੇਕ ਬੱਚੇ ਨੂੰ ਵਿਸ਼ੇਸ਼ ਤੌਰ ’ਤੇ ਸਨਮਾਨ ਦਿੱਤਾ ਜਾਵੇਗਾ। ਸਹਿਯੋਗ ਦੇਣ ਵਾਲੇ ਅਧਿਆਪਕਾਂ ਦਾ ਵੀ ਸਨਮਾਨ ਕੀਤਾ ਜਾਵੇਗਾ। ਡਾ. ਸੋਢੀ ਨੇ ਦੱਸਿਆ ਕਿ ਮੁੱਖ ਸਮਾਗਮ ਵਿਚ ਪ੍ਰਮੁੱਖ ਪੰਥਕ ਸ਼ਖ਼ਸੀਅਤਾਂ ਵਿਸ਼ੇਸ਼ ਤੌਰ ’ਤੇ ਸ਼ਿਰਕਤ ਕਰਨਗੀਆਂ। ਇਸ ਮੌਕੇ ਉਨ੍ਹਾਂ ਵਲੋਂ ਵਿਦਿਆਰਥੀਆਂ ਨੂੰ ਸੰਬੋਧਨ ਕਰਦਿਆਂ ਗੁਰਬਾਣੀ ਦੀ ਸਿੱਖਿਆ ਅਨੁਸਾਰ ਜੀਵਨ ਜਿਊਣ, ਚੰਗੇ ਇਨਸਾਨ ਬਣਨ ਤੇ ਸਮਾਜ ਪ੍ਰਤੀ ਆਪਣੀਆਂ ਜ਼ਿੰਮੇਵਾਰੀਆਂ ਨਿਭਾਉਣ ਲਈ ਪ੍ਰੇਰਿਤ ਕੀਤਾ ਜਾਵੇਗਾ।
Ad Position 22
No active advertisement
ਪਿਛਲੀ ਖ਼ਬਰ ਪਰਾਲੀ ਸਾੜਨ ਦੇ ਮਾਮਲਿਆਂ ’ਚ ਜ਼ੀਰੋ ਟਾਲਰੈਂਸ ਦੀ ਨੀਤੀ ਅਪਣਾਈ ਜਾ ਰਹੀ- ਡੀ.ਸੀ. ਅਗਲੀ ਖ਼ਬਰ ਸਰਕਾਰੀ ਪ੍ਰਾਇਮਰੀ ਸਕੂਲ ਬਰਾਂਚ ਥਾਂਦੇਵਾਲਾ ਦੇ ਨਵੇਂ ਕਮਰੇ ਦਾ ਉਦਘਾਟਨ ਕਰਦੇ ਹੋਏ ਸਰਪੰਚ ਬਲਵਿੰਦਰ ਸਿੰਘ ਬਿੰਦਾ, ਸਕੂਲ...
Ad Position 24