ਪੰਜਾਬ ਯੂਨੀਵਰਸਿਟੀ ਦੇ ਸੈਨੇਟਰ ਪ੍ਰਿੰ. ਕਪਿਲ ਸ਼ਰਮਾ ਨੂੰ ਸਦਮਾ- ਮਾਤਾ ਦਾ ਦਿਹਾਂਤ
ਸ੍ਰੀ ਮੁਕਤਸਰ ਸਾਹਿਬ, 5 ਨਵੰਬਰ (ਰਣਜੀਤ ਸਿੰਘ ਢਿੱਲੋਂ)-ਪੰਜਾਬ ਯੂਨੀਵਰਸਿਟੀ ਦੇ ਦੂਜੀ ਵਾਰ ਚੁਣੇ ਗਏ ਸੈਨੇਟਰ, ਸਾਬਕਾ ਉਪ ਜ਼ਿਲ੍ਹਾ ਸਿੱਖਿਆ ਅਫ਼ਸਰ ਅਤੇ ਮੁਕਤਸਰ ਵਿਕਾਸ ਮਿਸ਼ਨ ਦੇ ਸਹਿਯੋਗੀ ਪ੍ਰਿੰ. ਕਪਿਲ ਸ਼ਰਮਾ ਨੂੰ ਉਸ ਸਮੇਂ ਗਹਿਰਾ ਸਦਮਾ ਲੱਗਾ, ਜਦੋਂ ਉਨ੍ਹਾਂ ਦੇ ਮਾਤਾ ਆਸ਼ਾ ਰਾਣੀ ਸ਼ਰਮਾ (73) ਪਤਨੀ ਸਵਰਗੀ ਤੇਜ ਰਾਮ ਸ਼ਾਸਤਰੀ ਪਿਛਲੇ ਦਿਨੀਂ ਅਕਾਲ ਚਲਾਣਾ ਕਰ ਗਏ।
ਸ੍ਰੀ ਮੁਕਤਸਰ ਸਾਹਿਬ, 5 ਨਵੰਬਰ (ਰਣਜੀਤ ਸਿੰਘ ਢਿੱਲੋਂ)-ਪੰਜਾਬ ਯੂਨੀਵਰਸਿਟੀ ਦੇ ਦੂਜੀ ਵਾਰ ਚੁਣੇ ਗਏ ਸੈਨੇਟਰ, ਸਾਬਕਾ ਉਪ ਜ਼ਿਲ੍ਹਾ ਸਿੱਖਿਆ ਅਫ਼ਸਰ ਅਤੇ ਮੁਕਤਸਰ ਵਿਕਾਸ ਮਿਸ਼ਨ ਦੇ ਸਹਿਯੋਗੀ ਪ੍ਰਿੰ. ਕਪਿਲ ਸ਼ਰਮਾ ਨੂੰ ਉਸ ਸਮੇਂ ਗਹਿਰਾ ਸਦਮਾ ਲੱਗਾ, ਜਦੋਂ ਉਨ੍ਹਾਂ ਦੇ ਮਾਤਾ ਆਸ਼ਾ ਰਾਣੀ ਸ਼ਰਮਾ (73) ਪਤਨੀ ਸਵਰਗੀ ਤੇਜ ਰਾਮ ਸ਼ਾਸਤਰੀ ਪਿਛਲੇ ਦਿਨੀਂ ਅਕਾਲ ਚਲਾਣਾ ਕਰ ਗਏ। ਸਵ. ਮਾਤਾ ਆਸ਼ਾ ਰਾਣੀ ਸ਼ਰਮਾ ਆਪਣੇ ਪਿੱਛੇ ਦੋ ਵਿਆਹੇ ਪੁੱਤਰਾਂ ਪ੍ਰਿੰ. ਕਪਿਲ ਸ਼ਰਮਾ ਅਤੇ ਜੋਤਿਸ਼ ਵਿਗਿਆਨੀ ਆਚਾਰੀਆ ਵਾਗੀਸ਼ ਸ਼ਰਮਾ, ਨੂੰਹਾਂ ਰਜਨੀ ਸ਼ਰਮਾ ਅਤੇ ਅਨਮੋਲ ਸ਼ਰਮਾ ਸਮੇਤ ਪੋਤਰੇ ਇਸ਼ਰਾਂਤ ਤੇ ਯੁਵਰਾਜ ਅਤੇ ਪੋਤਰੀਆਂ ਮੰਨਤ ਤੇ ਸਲੋਨੀ ਛੱਡ ਗਏ ਹਨ। ਉਨ੍ਹਾਂ ਦਾ ਅੰਤਿਮ ਸਸਕਾਰ ਸਥਾਨਕ ਸ਼ਿਵ ਧਾਮ ਸ਼ਮਸ਼ਾਨਘਾਟ ਵਿਖੇ ਕੀਤਾ ਗਿਆ। ਇਸ ਮੌਕੇ ਮੁਕਤਸਰ ਵਿਕਾਸ ਮਿਸ਼ਨ ਦੇ ਪ੍ਰਧਾਨ ਤੇ ਪ੍ਰਸਿੱਧ ਸਮਾਜ ਸੇਵਕ ਜਗਦੀਸ਼ ਰਾਏ ਢੋਸੀਵਾਲ ਸਮੇਤ ਵੱਖ-ਵੱਖ ਰਾਜਨੀਤਕ ਪਾਰਟੀਆਂ ਦੇ ਆਗੂ, ਧਾਰਮਿਕ ਤੇ ਸਮਾਜਿਕ ਸੰਸਥਾਵਾਂ ਦੇ ਨੁਮਾਇੰਦੇ, ਸਿੱਖਿਆ ਵਿਭਾਗ ਦੇ ਮੌਜੂਦਾ, ਸੇਵਾ ਮੁਕਤ ਅਧਿਕਾਰੀ ਤੇ ਕਰਮਚਾਰੀ, ਸ਼ਹਿਰ ਵਾਸੀ ਅਤੇ ਹੋਰ ਪਤਵੰਤੇ ਸੱਜਣ ਹਾਜ਼ਰ ਸਨ। ਇਸ ਤੋਂ ਇਲਾਵਾ ਸ਼ਰਮਾ ਪਰਿਵਾਰ ਦੇ ਸਨੇਹੀ ਅਤੇ ਜਾਣਕਾਰ ਉਨ੍ਹਾਂ ਦੇ ਗ੍ਰਹਿ ਵਿਖੇ ਪਹੁੰਚ ਕੇ ਪਰਿਵਾਰ ਨਾਲ ਦੁੱਖ ਸਾਂਝਾ ਕਰ ਰਹੇ ਹਨ। ਇਸ ਮੌਕੇ ਮੁਕਤਸਰ ਵਿਕਾਸ ਮਿਸ਼ਨ ਦੇ ਪ੍ਰਧਾਨ ਜਗਦੀਸ਼ ਰਾਏ ਢੋਸੀਵਾਲ, ਪੈਟਰਨ ਡਾ. ਸੁਰਿੰਦਰ ਗਿਰਧਰ, ਗਾਈਡ ਇੰਜ. ਅਸ਼ੋਕ ਕੁਮਾਰ ਭਾਰਤੀ, ਚੇਅਰਮੈਨ ਨਿਰੰਜਣ ਸਿੰਘ ਰੱਖਰਾ ਅਤੇ ਨਰਿੰਦਰ ਕਾਕਾ ਸਮੇਤ ਮਿਸ਼ਨ ਦੇ ਹੋਰ ਆਗੂਆਂ ਨੇ ਪ੍ਰਿੰ. ਕਪਿਲ ਸ਼ਰਮਾ ਦੇ ਗ੍ਰਹਿ ਵਿਖੇ ਪਹੁੰਚ ਕੇ ਪਰਿਵਾਰ ਨਾਲ ਹਮਦਰਦੀ ਦਾ ਪ੍ਰਗਟਾਵਾ ਕੀਤਾ। ਇਸ ਮੌਕੇ ਸੇਵਾ ਮੁਕਤ ਪ੍ਰਿੰਸੀਪਲ ਗੋਪਾਲ ਸਿੰਘ ਮੱਕੜ, ਨੈਸ਼ਨਲ ਪਬਲਿਕ ਸਕੂਲ ਦੇ ਮਾਲਕ ਮਨਜੀਤ ਸਿੰਘ ਸੰਧੂ, ਡਾ. ਨਰਿੰਦਰ ਸਿੰਘ ਸੰਧੂ, ਪਰਮ ਸਿੰਘ ਭੰਡਾਰੀ ਆਦਿ ਹਾਜ਼ਰ ਸਨ।