05-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-11-2026

ਲਾਲ ਲਕੀਰ ਅੰਦਰ ਵਸਦੇ ਲੋਕਾਂ ਨੂੰ ਮਾਲਕੀ ਹੱਕਾਂ ਸੰਬੰਧੀ ਵੰਡੇ ਪ੍ਰਾਪਰਟੀ ਕਾਰਡ

ਰੁਪਾਣਾ, 5 ਨਵੰਬਰ (ਜਗਜੀਤ ਸਿੰਘ)- ਪੰਜਾਬ ਸਰਕਾਰ ਵਲੋਂ ਲਾਲ ਲਕੀਰ ਦੇ ਅੰਦਰ ਵਸਦੇ ਲੋਕਾਂ ਨੂੰ ਉਨ੍ਹਾਂ ਦੇ ਘਰਾਂ ਦੇ ਮਾਲਕੀ ਹੱਕ ਪ੍ਰਦਾਨ ਕਰਨ ਲਈ ਚਲਾਈ ਜਾ ਰਹੀ ‘ਮੇਰਾ ਘਰ ਮੇਰੇ ਨਾਮ’ ਮਹਿੰਮ ਤਹਿਤ ਸਰਕਲ ਰੁਪਾਣਾ ਦੇ ਪ੍ਰਧਾਨ ਤੇ ਸਰਪੰਚ ਰਜਨੀਸ਼ ਕੁਮਾਰ ਗੁੱਗਾ ਨੇ ਪਿੰਡ ਮਹਿਰਾਜਵਾਲਾ ਵਿਖੇ ਲੋਕਾਂ ਨੂੰ ਉਨ੍ਹਾਂ ਦੇ ਘਰਾਂ ਦੇ ਮਾਲਕੀ ਹੱਕਾਂ ਸੰਬੰਧੀ ਪ੍ਰਾਪਰਟੀ ਕਾਰਡ ਵੰਡੇ। ਇਸ ਮੌਕੇ ਬਲਾਕ ਪ੍ਰਧਾਨ ਰਜਨੀਸ਼ ਕੁਮਾਰ ਨੇ ਕਿਹਾ ਕਿ ਪੰਜਾਬ ਸਰਕਾਰ ਵਲੋਂ ਲੋਕਾਂ ਨੂੰ ਉਨ੍ਹਾਂ ਦੇ ਜਾਇਦਾਦੀ ਹੱਕ ਪ੍ਰਦਾਨ ਕਰਨ ਦੇ ਨਾਲ-ਨਾਲ ਸਰਕਾਰੀ ਸੇਵਾਵਾਂ ਤੇ ਸਹੂਲਤਾਂ ਦੀ ਪਹੁੰਚ ਵੀ ਯਕੀਨੀ ਬਣਾਈ ਜਾ ਰਹੀ ਹੈ।

Ad Position 21
No active advertisement
ਅਜੀਤ ਡੈਸਕ 06-11-2026
ਰੁਪਾਣਾ, 5 ਨਵੰਬਰ (ਜਗਜੀਤ ਸਿੰਘ)- ਪੰਜਾਬ ਸਰਕਾਰ ਵਲੋਂ ਲਾਲ ਲਕੀਰ ਦੇ ਅੰਦਰ ਵਸਦੇ ਲੋਕਾਂ ਨੂੰ ਉਨ੍ਹਾਂ ਦੇ ਘਰਾਂ ਦੇ ਮਾਲਕੀ ਹੱਕ ਪ੍ਰਦਾਨ ਕਰਨ ਲਈ ਚਲਾਈ ਜਾ ਰਹੀ ‘ਮੇਰਾ ਘਰ ਮੇਰੇ ਨਾਮ’ ਮਹਿੰਮ ਤਹਿਤ ਸਰਕਲ ਰੁਪਾਣਾ ਦੇ ਪ੍ਰਧਾਨ ਤੇ ਸਰਪੰਚ ਰਜਨੀਸ਼ ਕੁਮਾਰ ਗੁੱਗਾ ਨੇ ਪਿੰਡ ਮਹਿਰਾਜਵਾਲਾ ਵਿਖੇ ਲੋਕਾਂ ਨੂੰ ਉਨ੍ਹਾਂ ਦੇ ਘਰਾਂ ਦੇ ਮਾਲਕੀ ਹੱਕਾਂ ਸੰਬੰਧੀ ਪ੍ਰਾਪਰਟੀ ਕਾਰਡ ਵੰਡੇ। ਇਸ ਮੌਕੇ ਬਲਾਕ ਪ੍ਰਧਾਨ ਰਜਨੀਸ਼ ਕੁਮਾਰ ਨੇ ਕਿਹਾ ਕਿ ਪੰਜਾਬ ਸਰਕਾਰ ਵਲੋਂ ਲੋਕਾਂ ਨੂੰ ਉਨ੍ਹਾਂ ਦੇ ਜਾਇਦਾਦੀ ਹੱਕ ਪ੍ਰਦਾਨ ਕਰਨ ਦੇ ਨਾਲ-ਨਾਲ ਸਰਕਾਰੀ ਸੇਵਾਵਾਂ ਤੇ ਸਹੂਲਤਾਂ ਦੀ ਪਹੁੰਚ ਵੀ ਯਕੀਨੀ ਬਣਾਈ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਪ੍ਰਾਪਟਰੀ ਕਾਰਡ ਜਾਂ ਮਾਲਕੀ ਹੱਕਾਂ ਸੰਬੰਧੀ ਦਸਤਾਵੇਜ਼ ਲੋਕਾਂ ਲਈ ਮਹੱਤਵਪੂਰਨ ਰਿਕਾਰਡ ਵਜੋਂ ਕੰਮ ਕਰਨਗੇ। ਇਸ ਨਾਲ ਲੋਕਾਂ ਨੂੰ ਆਪਣੀ ਜਾਇਦਾਦ ਸੰਬੰਧੀ ਅਧਿਕਾਰਤ ਦਸਤਾਵੇਜ਼ ਉਪਲੱਬਧ ਹੋਵੇਗਾ ਅਤੇ ਭਵਿੱਖ ਵਿਚ ਜਾਇਦਾਦ ਨਾਲ ਸੰਬੰਧਿਤ ਵੱਖ-ਵੱਖ ਕੰਮਾਂ ਲਈ ਵੀ ਸਹੂਲਤ ਮਿਲੇਗੀ।
Ad Position 22
No active advertisement
ਪਿਛਲੀ ਖ਼ਬਰ ਖਿਡਾਰਨ ਸੁਨੀਤਾ ਨੇ ਅਥਲੈਟਿਕਸ ਖੇਡਾਂ ’ਚ ਸੋਨ ਤਗ਼ਮਾ ਜਿੱਤਿਆ ਅਗਲੀ ਖ਼ਬਰ ਪੰਜਾਬ ਯੂਨੀਵਰਸਿਟੀ ਦੇ ਸੈਨੇਟਰ ਪ੍ਰਿੰ. ਕਪਿਲ ਸ਼ਰਮਾ ਨੂੰ ਸਦਮਾ- ਮਾਤਾ ਦਾ ਦਿਹਾਂਤ
Ad Position 24