05-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-11-2026

ਜ਼ਿਲ੍ਹੇ ਦੀਆਂ ਮੰਡੀਆਂ ’ਚ 6,49,546.77 ਮੀਟ੍ਰਿਕ ਟਨ ਝੋਨੇ ਦੀ ਖ਼ਰੀਦ ਹੋਈ- ਡਿਪਟੀ ਕਮਿਸ਼ਨਰ

ਸ੍ਰੀ ਮੁਕਤਸਰ ਸਾਹਿਬ, 5 ਨਵੰਬਰ (ਰਣਜੀਤ ਸਿੰਘ ਢਿੱਲੋਂ)-ਡਿਪਟੀ ਕਮਿਸ਼ਨਰ ਅਮਿਤ ਕੁਮਾਰ ਪੰਚਾਲ ਨੇ ਦੱਸਿਆ ਕਿ ਜ਼ਿਲ੍ਹੇ ਦੀਆਂ ਮੰਡੀਆਂ ਵਿਚ ਝੋਨੇ ਦੀ ਆਮਦ ਤੇ ਖ਼ਰੀਦ ਨੇ ਤੇਜ਼ੀ ਫ਼ੜ੍ਹ ਲਈ ਹੈ ਅਤੇ ਖ਼ਰੀਦ ਦਾ ਕੰਮ ਸੁਚਾਰੂ ਢੰਗ ਨਾਲ ਜਾਰੀ ਹੈ। ਕਿਸਾਨਾਂ ਨੂੰ ਆਪਣੀ ਫ਼ਸਲ ਵੇਚਣ ਸਮੇਂ ਕਿਸੇ ਕਿਸਮ ਦੀ ਮੁਸ਼ਕਿਲ ਪੇਸ਼ ਨਹੀਂ ਆਉਣ ਦਿੱਤੀ ਜਾ ਰਹੀ।

Ad Position 21
No active advertisement
ਅਜੀਤ ਡੈਸਕ 06-11-2026
ਸ੍ਰੀ ਮੁਕਤਸਰ ਸਾਹਿਬ, 5 ਨਵੰਬਰ (ਰਣਜੀਤ ਸਿੰਘ ਢਿੱਲੋਂ)-ਡਿਪਟੀ ਕਮਿਸ਼ਨਰ ਅਮਿਤ ਕੁਮਾਰ ਪੰਚਾਲ ਨੇ ਦੱਸਿਆ ਕਿ ਜ਼ਿਲ੍ਹੇ ਦੀਆਂ ਮੰਡੀਆਂ ਵਿਚ ਝੋਨੇ ਦੀ ਆਮਦ ਤੇ ਖ਼ਰੀਦ ਨੇ ਤੇਜ਼ੀ ਫ਼ੜ੍ਹ ਲਈ ਹੈ ਅਤੇ ਖ਼ਰੀਦ ਦਾ ਕੰਮ ਸੁਚਾਰੂ ਢੰਗ ਨਾਲ ਜਾਰੀ ਹੈ। ਕਿਸਾਨਾਂ ਨੂੰ ਆਪਣੀ ਫ਼ਸਲ ਵੇਚਣ ਸਮੇਂ ਕਿਸੇ ਕਿਸਮ ਦੀ ਮੁਸ਼ਕਿਲ ਪੇਸ਼ ਨਹੀਂ ਆਉਣ ਦਿੱਤੀ ਜਾ ਰਹੀ। ਉਨ੍ਹਾਂ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਮੰਡੀਆਂ ਵਿਚ ਖ਼ਰੀਦ ਪ੍ਰਬੰਧਾਂ ਦੇ ਨਾਲ-ਨਾਲ ਫ਼ਸਲ ਦੀ ਲਿਫਟਿੰਗ ਨੂੰ ਵੀ ਯਕੀਨੀ ਬਣਾਇਆ ਜਾ ਰਿਹਾ ਹੈ। ਉਨ੍ਹਾਂ ਅਧਿਕਾਰੀਆਂ ਨਾਲ ਕੀਤੀ ਗਈ ਸਮੀਖਿਆ ਮੀਟਿੰਗ ਦੌਰਾਨ ਦੱਸਿਆ ਕਿ ਜ਼ਿਲ੍ਹੇ ਦੀਆਂ ਸਮੂਹ ਮੰਡੀਆਂ ਵਿਚ ਕਿਸਾਨਾਂ ਦੀ ਸਹੂਲਤ ਲਈ ਪੁਖ਼ਤਾ ਪ੍ਰਬੰਧ ਕੀਤੇ ਗਏ ਹਨ। ਮੰਡੀਆਂ ਵਿਚ ਕਿਸਾਨਾਂ ਲਈ ਪੀਣ ਵਾਲੇ ਸਾਫ਼ ਪਾਣੀ, ਬੈਠਣ ਅਤੇ ਹੋਰ ਲੋੜੀਂਦੀਆਂ ਸਹੂਲਤਾਂ ਦਾ ਪ੍ਰਬੰਧ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਖ਼ਰੀਦ ਏਜੰਸੀਆਂ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਗਈ ਹੈ ਕਿ ਉਹ ਮੰਡੀਆਂ ਵਿਚ ਨਿਯਮਤ ਤੌਰ ’ਤੇ ਦੌਰੇ ਕਰਕੇ ਖ਼ਰੀਦ ਪ੍ਰਕਿਰਿਆ ’ਤੇ ਨਜ਼ਰ ਰੱਖਣ ਅਤੇ ਕਿਸਾਨਾਂ ਦੀ ਫ਼ਸਲ ਦੀ ਸਮੇਂ ਸਿਰ ਖ਼ਰੀਦ ਤੇ ਅਦਾਇਗੀ ਯਕੀਨੀ ਬਣਾਉਣ। ਇਸ ਦੌਰਾਨ ਜ਼ਿਲ੍ਹਾ ਖ਼ੁਰਾਕ ਤੇ ਸਪਲਾਈ ਕੰਟਰੋਲਰ ਹਿਮਾਂਸ਼ੂ ਕੁੱਕੜ ਨੇ ਹੋਰ ਜਾਣਕਾਰੀ ਦਿੰਦਿਆਂ ਦੱਸਿਆ ਕਿ 4 ਨਵੰਬਰ ਤੱਕ ਜ਼ਿਲ੍ਹੇ ਦੀਆਂ ਮੰਡੀਆਂ ਵਿਚ ਕੁੱਲ 7,01,023.45 ਮੀਟ੍ਰਿਕ ਟਨ ਝੋਨੇ ਦੀ ਆਮਦ ਹੋਈ ਹੈ, ਜਦਕਿ ਹੁਣ ਤੱਕ ਕੁੱਲ 6,49,546.77 ਮੀਟ੍ਰਿਕ ਟਨ ਝੋਨੇ ਦੀ ਖ਼ਰੀਦ ਹੋ ਚੁੱਕੀ ਹੈ ਅਤੇ 3,78,994.63 ਮੀਟ੍ਰਿਕ ਟਨ ਝੋਨੇ ਦੀ ਲਿਫ਼ਟਿੰਗ ਵੀ ਕੀਤੀ ਜਾ ਚੁੱਕੀ ਹੈ ਅਤੇ ਅਦਾਇਗੀ ਵੀ ਨਾਲੋਂ-ਨਾਲ ਕੀਤੀ ਜਾ ਰਹੀ ਹੈ।
Ad Position 22
No active advertisement
ਪਿਛਲੀ ਖ਼ਬਰ 40 ਮੁਕਤਿਆਂ ਨੂੰ ਸਮਰਪਿਤ ਮੇਲਾ ਮਾਘੀ ਟਿਕਟ ਮੁਕਤ ਕਰਨ ਦੀ ਮੰਗ ਜ਼ਿਲ੍ਹਾ ਪ੍ਰਸ਼ਾਸਨ ਠੇਕੇ ’ਤੇ ਦਿੰਦਾ ਹੈ ਮੇਲਾ, ਠੇਕੇਦਾਰ... ਅਗਲੀ ਖ਼ਬਰ ਮਰਹੂਮ ਰਘਬੀਰ ਸਿੰਘ ਪ੍ਰਧਾਨ ਦੀ ਯਾਦ ’ਚ ਦੂਜਾ ਖ਼ੂਨਦਾਨ ਕੈਂਪ ਲਗਾਇਆ
Ad Position 24