05-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-11-2026

ਤਾਜ ਪਬਲਿਕ ਸਕੂਲ ਜੰਡ ਸਾਹਿਬ ਦੇ ਵਿਦਿਆਰਥੀ ਜ਼ਿਲ੍ਹਾ ਪੱਧਰੀ ਖੇਡਾਂ ’ਚ ਅੱਵਲ

ਸਾਦਿਕ, 5 ਨਵੰਬਰ (ਆਰ. ਐਸ.

Ad Position 21
No active advertisement
ਅਜੀਤ ਡੈਸਕ 06-11-2026
ਸਾਦਿਕ, 5 ਨਵੰਬਰ (ਆਰ.ਐਸ.ਧੁੰਨਾ)- ਤਾਜ ਪਬਲਿਕ ਸਕੂਲ ਜੰਡ ਸਾਹਿਬ ਦੇ ਵਿਦਿਆਰਥੀ ਪੜ੍ਹਾਈ ਦੇ ਨਾਲ ਨਾਲ ਖੇਡ ਮੁਕਾਬਲਿਆਂ ਵਿਚ ਵੀ ਲਗਾਤਾਰ ਆਪਣਾ ਸਥਾਨ ਬਣਾ ਰਹੇ ਹਨ। ਜ਼ਿਲ੍ਹਾ ਪੱਧਰੀ ਸ਼ਤਰੰਜ ਮੁਕਾਬਲਿਆਂ ਵਿਚ ਤਾਜ ਪਬਲਿਕ ਸਕੂਲ ਦੀ ਅੰਡਰ-11 ਲੜਕੀਆਂ ਦੀ ਟੀਮ ਨੇ ਪਹਿਲਾ ਸਥਾਨ ਪ੍ਰਾਪਤ ਕੀਤਾ। ਜਿਸ ਵਿਚ ਅਗਮਜੋਤ ਕੌਰ, ਜਸਕੀਰਤ ਕੌਰ, ਰੂਹਾਨੀ ਕੰਬੋਜ, ਰਣਜੋਤ ਕੌਰ, ਨਮਨਜੀਤ ਕੌਰ ਨੇ ਰਾਜ ਪੱਧਰੀ ਮੁਕਾਬਲਿਆਂ ਲਈ ਆਪਣਾ ਸਥਾਨ ਬਣਾਇਆ। ਜੇਤੂ ਵਿਦਿਆਰਥਣਾਂ ਦੇ ਸਕੂਲ ਪਹੁੰਚਣ ’ਤੇ ਸਕੂਲ ਦੇ ਪ੍ਰਿੰਸੀਪਲ ਡਾ. ਰਾਜਿੰਦਰ ਕਸ਼ਯਪ, ਚੇਅਰਮੈਨ ਹਰਪ੍ਰੀਤ ਸਿੰਘ ਸੰਧੂ ਅਤੇ ਚੇਅਰਪਰਸਨ ਰਮਨਦੀਪ ਕੌਰ ਵਲੋਂ ਸਨਮਾਨਿਤ ਕੀਤਾ ਗਿਆ ਤੇ ਉਨ੍ਹਾਂ ਦੀ ਹੌਂਸਲਾ ਅਫਜ਼ਾਈ ਕੀਤੀ। ਇਸ ਮੌਕੇ ਸ਼ਤਰੰਜ ਕੋਚ ਜੈ ਅਵਿਨਾਸ਼, ਕ੍ਰਿਕਟ ਕੋਚ ਪਰਦੀਪ ਕੁਮਾਰ ਅਤੇ ਸਮੂਹ ਸਟਾਫ਼ ਮੈਂਬਰ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਚੀਨ ਦੇ ਸਜਾਵਟੀ ਸਾਮਾਨ ਦੀ ਚਮਕ ਨੇ ਮਿੱਟੀ ਦੇ ਦੀਵਿਆਂ ਤੇ ਭਾਂਡਿਆਂ ਦਾ ਕਾਰੋਬਾਰ ਕੀਤਾ ਪ੍ਰਭਾਵਿਤ ਅਗਲੀ ਖ਼ਬਰ ਮਾਊਂਟ ਲਿਟਰਾ ਜ਼ੀ ਸਕੂਲ ਨੇ ਲੋੜਵੰਦਾਂ ਨੂੰ ਕੱਪੜੇ, ਮਠਿਆਈਆਂ ਤੇ ਦੀਵੇ ਵੰਡੇ
Ad Position 24