08-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-11-2026

ਦਿਵਯ ਜਯੋਤੀ ਜਾਗ੍ਰਿਤੀ ਸੰਸਥਾਨ ਵਲੋਂ ਗਰੀਨ ਦੀਵਾਲੀ ਮਨਾਈ

ਮਲੋਟ, 9 ਨਵੰਬਰ (ਪਾਟਿਲ)-ਦਿਵਯ ਜਯੋਤੀ ਜਾਗ੍ਰਿਤੀ ਸੰਸਥਾਨ ਵਲੋਂ ਡੱਬਵਾਲੀ ਮਲਕੋ ਸਥਿਤ ਆਸ਼ਰਮ ਵਿਖੇ ‘ਦਿਵਯ ਦੀਵਾਲੀ’ ਦਾ ਸ਼ਾਨਦਾਰ ਆਯੋਜਨ ਕੀਤਾ ਗਿਆ। ਇਸ ਮੌਕੇ ਆਸ਼ਰਮ ਪਰਿਸਰ ’ਚ 12 ਹਜ਼ਾਰ ਮਿੱਟੀ ਦੇ ਦੀਵੇ ਜਗਾਏ ਗਏ, ਜਿਨ੍ਹਾਂ ਦੀ ਮਨਮੋਹਕ ਰੌਸ਼ਨੀ ਨੇ ਸਮੁੱਚੇ ਵਾਤਾਵਰਣ ਨੂੰ ਅਲੌਕਿਕ ਦਿੱਖ ਪ੍ਰਦਾਨ ਕੀਤੀ।

Ad Position 21
No active advertisement
ਅਜੀਤ ਡੈਸਕ 10-11-2026
ਮਲੋਟ, 9 ਨਵੰਬਰ (ਪਾਟਿਲ)-ਦਿਵਯ ਜਯੋਤੀ ਜਾਗ੍ਰਿਤੀ ਸੰਸਥਾਨ ਵਲੋਂ ਡੱਬਵਾਲੀ ਮਲਕੋ ਸਥਿਤ ਆਸ਼ਰਮ ਵਿਖੇ ‘ਦਿਵਯ ਦੀਵਾਲੀ’ ਦਾ ਸ਼ਾਨਦਾਰ ਆਯੋਜਨ ਕੀਤਾ ਗਿਆ। ਇਸ ਮੌਕੇ ਆਸ਼ਰਮ ਪਰਿਸਰ ’ਚ 12 ਹਜ਼ਾਰ ਮਿੱਟੀ ਦੇ ਦੀਵੇ ਜਗਾਏ ਗਏ, ਜਿਨ੍ਹਾਂ ਦੀ ਮਨਮੋਹਕ ਰੌਸ਼ਨੀ ਨੇ ਸਮੁੱਚੇ ਵਾਤਾਵਰਣ ਨੂੰ ਅਲੌਕਿਕ ਦਿੱਖ ਪ੍ਰਦਾਨ ਕੀਤੀ। ਦੀਵਿਆਂ ਦੀ ਜਗਮਗਾਹਟ ਨੇ ਭਾਰਤੀ ਸੱਭਿਆਚਾਰ ਦੀ ਪੁਰਾਤਨ ਪਰੰਪਰਾ ਨੂੰ ਜੀਵੰਤ ਕਰਦਿਆਂ ਪਿਆਰ, ਸ਼ਾਂਤੀ ਤੇ ਸਦਭਾਵਨਾ ਦ ਾ ਸੰਦੇਸ਼ ਦਿੱਤਾ। ਸਮਾਗਮ ਦਾ ਵਿਸ਼ੇਸ਼ ਆਕਰਸ਼ਣ ਰਵਾਇਤੀ ਅੰਦਾਜ ਵਿਚ ਕੱਢੀ ਗਈ ਸ਼ਾਨਦਾਰ ਜਾਗੋ ਰਹੀ, ਜਿਸ ਰਾਹੀਂ ਲੋਕਾਂ ਨੂੰ ਗਰੀਨ ਦੀਵਾਲੀ ਮਨਾਉਣ ਲਈ ਪ੍ਰੇਰਿਤ ਕੀਤਾ ਗਿਆ। ਇਸ ਦੌਰਾਨ ਪਟਾਕਿਆਂ ਤੇ ਆਤਿਸ਼ਬਾਜ਼ੀ ਦੀ ਬਜਾਏ ਮਿੱਟੀ ਦੇ ਦੀਵੇ ਜਗਾਉਣ, ਪ੍ਰਦੂਸ਼ਣ ਰਹਿਤ ਵਾਤਾਵਰਣ ਬਣਾਉਣ ਅਤੇ ਕੁਦਰਤ ਦੀ ਸੰਭਾਲ ਕਰਨ ਦਾ ਸੱਦਾ ਦਿੱਤਾ ਗਿਆ। ਜਾਗੋ ਨੇ ਭਾਰਤੀ ਸੱਭਿਆਚਾਰਕ ਵਿਰਾਸਤ ਦੇ ਨਾਲ ਵਾਤਾਵਰਣ ਪ੍ਰਤੀ ਜ਼ਿੰਮੇਵਾਰੀ ਦਾ ਸੁੰਦਰ ਸੁਨੇਹਾ ਦਿੱਤਾ। ਇਸ ਮੌਕੇ ਸਵਾਮੀ ਗਿਆਨੇਸ਼ਾਨੰਦ ਨੇ ਕਿਹਾ ਕਿ ਦੀਵਾਲੀ ਸਿਰਫ਼ ਘਰਾਂ ਨੂੰ ਦੀਵਿਆਂ ਨਾਲ ਰੌਸ਼ਨ ਕਰਨ ਦਾ ਤਿਉਹਾਰ ਨਹੀਂ, ਸਗੋਂ ਆਪਣੇ ਅੰਤਰਮਨ ਨੂੰ ਗਿਆਨ ਦੇ ਪ੍ਰਕਾਸ਼ ਨਾਲ ਰੌਸ਼ਨ ਕਰਨ ਦਾ ਪਵਿੱਤਰ ਮੌਕਾ ਹੈ। ਉਨ੍ਹਾਂ ਕਿਹਾ ਕਿ ਤਿਉਹਾਰਾਂ ਨੂੰ ਸਿਰਫ਼ ਮਨੋਰੰਜਨ ਤੱਕ ਸੀਮਤ ਨਹੀਂ ਰੱਖਣਾ ਚਾਹੀਦਾ, ਸਗੋਂ ਇਨ੍ਹਾਂ ਰਾਹੀਂ ਸਮਾਜਿਕ ਤੇ ਵਾਤਾਵਰਣਕ ਜ਼ਿੰਮੇਵਾਰੀਆਂ ਵੀ ਨਿਭਾਉਣੀਆਂ ਚਾਹੀਦੀਆਂ ਹਨ।
Ad Position 22
No active advertisement
ਪਿਛਲੀ ਖ਼ਬਰ ਕਾਂਗਰਸ ਸਰਕਾਰ ਆਉਣ ’ਤੇ ਜੈਤੋ ਹਲਕੇ ਦੇ ਮਸਲਿਆਂ ਦਾ ਹੱਲ ਕੀਤਾ ਜਾਵੇਗਾ- ਕੰਵਲਜੀਤ ਕੌਰ ਅਗਲੀ ਖ਼ਬਰ ਪੰਜਾਬ ਸਰਕਾਰ ਦੀ ਵਾਅਦਾ ਖ਼ਿਲਾਫ਼ੀ ਵਿਰੁੱਧ ਮੁਲਾਜ਼ਮਾਂ ਨੇ ਕਾਲੀ ਦੀਵਾਲੀ ਮਨਾਈ
Ad Position 24