08-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-11-2026

ਐਸ.ਡੀ. ਸਕੂਲ ਵਿਖੇ ਗਰੀਨ ਦੀਵਾਲੀ ਨੂੰ ਲੈ ਕੇ ਵੱਖ-ਵੱਖ ਗਤੀਵਿਧੀਆਂ ਕਰਵਾਈਆਂ

ਮਲੋਟ, 9 ਨਵੰਬਰ (ਪਾਟਿਲ)-ਐਸ. ਡੀ.

Ad Position 21
No active advertisement
ਅਜੀਤ ਡੈਸਕ 10-11-2026
ਮਲੋਟ, 9 ਨਵੰਬਰ (ਪਾਟਿਲ)-ਐਸ.ਡੀ. ਸੀਨੀਅਰ ਸੈਕੰਡਰੀ ਸਕੂਲ ਮਲੋਟ ਵਿਖੇ ਦੀਵਾਲੀ ਦੇ ਪਵਿੱਤਰ ਤਿਉਹਾਰ ਨੂੰ ਮੁੱਖ ਰੱਖਦਿਆਂ ਵਿਦਿਆਰਥੀਆਂ ਦੀ ਰਚਨਾਤਮਕ ਪ੍ਰਤਿਭਾ ਨੂੰ ਉਤਸ਼ਾਹਿਤ ਕਰਨ ਅਤੇ ਵਾਤਾਵਰਨ ਦੀ ਸੰਭਾਲ ਪ੍ਰਤੀ ਜਾਗਰੂਕ ਕਰਨ ਲਈ ਵੱਖ-ਵੱਖ ਗਤੀਵਿਧੀਆਂ ਅਤੇ ਮੁਕਾਬਲੇ ਕਰਵਾਏ ਗਏ। ਇਹ ਸਾਰੇ ਪ੍ਰੋਗਰਾਮ ਪ੍ਰਿੰਸੀਪਲ ਡਾ. ਨੀਰੂ ਬਠਲਾ ਵਾਟਸ ਦੀ ਦੇਖ-ਰੇਖ ਹੇਠ ਹੋਏ। ਇਸ ਮੌਕੇ ਸਕੂਲ ਦੀ ਸਵੇਰ ਦੀ ਸਭਾ ਵਿਚ ਵਿਸ਼ੇਸ਼ ਸਮਾਰੋਹ ਕਰਵਾਇਆ ਗਿਆ, ਜਿਸ ਵਿਚ ਛੋਟੇ-ਛੋਟੇ ਬੱਚੇ ਰਾਮਾਇਣ ਦੇ ਪਾਤਰਾਂ ਦੇ ਰੂਪ ਵਿਚ ਸਕੂਲ ਪਹੁੰਚੇ। ਵਿਦਿਆਰਥੀਆਂ ਨੇ ਭਗਵਾਨ ਰਾਮ ਦੇ ਭਜਨ ਗਾ ਕੇ ਮਾਹੌਲ ਨੂੰ ਭਗਤੀਮਈ ਬਣਾਇਆ। ਇਸ ਦੇ ਨਾਲ ਹੀ ਵਿਦਿਆਰਥੀਆਂ ਨੇ ਪਟਾਕਿਆਂ ਦੀ ਵਰਤੋਂ ਨਾ ਕਰਨ ਅਤੇ ਵਾਤਾਵਰਨ ਨੂੰ ਸਾਫ਼-ਸੁਥਰਾ ਰੱਖਦਿਆਂ ਗਰੀਨ ਦੀਵਾਲੀ ਮਨਾਉਣ ਦਾ ਪ੍ਰਣ ਲਿਆ। ਇਸ ਮੌਕੇ ਮੋਮਬੱਤੀ ਸਜਾਵਟ, ਗ੍ਰੀਟਿੰਗ ਕਾਰਡ ਮੇਕਿੰਗ, ਦੀਵਾ ਸਜਾਵਟ, ਥਾਲੀ ਸਜਾਵਟ ਅਤੇ ਰੰਗੋਲੀ ਬਣਾਉਣ ਦੇ ਮੁਕਾਬਲੇ ਕਰਵਾਏ ਗਏ। ਰੰਗੋਲੀ ਮੁਕਾਬਲੇ ਦਾ ਵਿਸ਼ਾ ‘ਗਰੀਨ ਦੀਵਾਲੀ’ ਰੱਖਿਆ ਗਿਆ। ਵਿਦਿਆਰਥੀਆਂ ਨੇ ਸਾਰੇ ਮੁਕਾਬਲਿਆਂ ਵਿਚ ਉਤਸ਼ਾਹ ਨਾਲ ਭਾਗ ਲੈਂਦਿਆਂ ਆਪਣੀ ਕਲਾ ਤੇ ਸਿਰਜਣਾਤਮਕ ਪ੍ਰਤਿਭਾ ਦਾ ਸ਼ਾਨਦਾਰ ਪ੍ਰਦਰਸ਼ਨ ਕੀਤਾ। ਇਸ ਮੌਕੇ ਪ੍ਰਿੰਸੀਪਲ ਨੇ ਵਿਦਿਆਰਥੀਆਂ ਦੀ ਹੌਂਸਲਾ ਅਫ਼ਜਾਈ ਕੀਤੀ।
Ad Position 22
No active advertisement
ਪਿਛਲੀ ਖ਼ਬਰ ਸ੍ਰੀ ਮੁਕਤਸਰ ਸਾਹਿਬ ’ਚ ਰਾਜਬਲਵਿੰਦਰ ਸਿੰਘ ਮਰਾੜ੍ਹ ਨੇ ਸਿਆਸੀ ਸਰਗਰਮੀ ਵਧਾਈ- ਸੀਰਵਾਲੀ ਅਗਲੀ ਖ਼ਬਰ ਸ੍ਰੀ ਰਾਮ ਭਵਨ ਵਿਖੇ ਦੀਵਾਲੀ ਮੌਕੇ ਬਣਾਈ ਗਈ ਰੰਗੋਲੀ ਸਮੇਂ ਸ਼ਰਧਾਲੂਆਂ ਨਾਲ ਸਵਾਮੀ ਕਮਲਾਨੰਦ ਗਿਰੀ। ਸ੍ਰੀ ਰਾਮ ਭਵਨ ਵਿਖ...
Ad Position 24