08-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-11-2026

ਸ੍ਰੀ ਮੁਕਤਸਰ ਸਾਹਿਬ ’ਚ ਰਾਜਬਲਵਿੰਦਰ ਸਿੰਘ ਮਰਾੜ੍ਹ ਨੇ ਸਿਆਸੀ ਸਰਗਰਮੀ ਵਧਾਈ- ਸੀਰਵਾਲੀ

ਸ੍ਰੀ ਮੁਕਤਸਰ ਸਾਹਿਬ, 9 ਨਵੰਬਰ (ਰਣਜੀਤ ਸਿੰਘ ਢਿੱਲੋਂ)-ਵਿਧਾਨ ਸਭਾ ਹਲਕਾ ਸ੍ਰੀ ਮੁਕਤਸਰ ਸਾਹਿਬ ਵਿਚ ਰਾਜਬਲਵਿੰਦਰ ਸਿੰਘ ਮਰਾੜ੍ਹ ਵਲੋਂ ਸਿਆਸੀ ਤੇ ਸਮਾਜਿਕ ਸਰਗਰਮੀਆਂ ਨੂੰ ਵਧਾ ਦਿੱਤਾ ਗਿਆ ਹੈ। ਇਹ ਪ੍ਰਗਟਾਵਾ ਨੌਜਵਾਨ ਕਾਂਗਰਸੀ ਆਗੂ ਗੁਰਵਿੰਦਰ ਸਿੰਘ ਬਰਾੜ ਸੀਰਵਾਲੀ ਨੇ ਗੱਲਬਾਤ ਕਰਦਿਆਂ ਕੀਤਾ।

Ad Position 21
No active advertisement
ਅਜੀਤ ਡੈਸਕ 10-11-2026
ਸ੍ਰੀ ਮੁਕਤਸਰ ਸਾਹਿਬ, 9 ਨਵੰਬਰ (ਰਣਜੀਤ ਸਿੰਘ ਢਿੱਲੋਂ)-ਵਿਧਾਨ ਸਭਾ ਹਲਕਾ ਸ੍ਰੀ ਮੁਕਤਸਰ ਸਾਹਿਬ ਵਿਚ ਰਾਜਬਲਵਿੰਦਰ ਸਿੰਘ ਮਰਾੜ੍ਹ ਵਲੋਂ ਸਿਆਸੀ ਤੇ ਸਮਾਜਿਕ ਸਰਗਰਮੀਆਂ ਨੂੰ ਵਧਾ ਦਿੱਤਾ ਗਿਆ ਹੈ। ਇਹ ਪ੍ਰਗਟਾਵਾ ਨੌਜਵਾਨ ਕਾਂਗਰਸੀ ਆਗੂ ਗੁਰਵਿੰਦਰ ਸਿੰਘ ਬਰਾੜ ਸੀਰਵਾਲੀ ਨੇ ਗੱਲਬਾਤ ਕਰਦਿਆਂ ਕੀਤਾ। ਉਨ੍ਹਾਂ ਕਿਹਾ ਕਿ ਕੁਝ ਦਿਨ ਪਹਿਲਾਂ ਚੰਡੀਗੜ੍ਹ ਵਿਖੇ ਕਾਂਗਰਸ ਪਾਰਟੀ ਵਿਚ ਰਾਜਬਲਵਿੰਦਰ ਸਿੰਘ ਮਰਾੜ੍ਹ ਸ਼ਾਮਿਲ ਹੋਏ ਸਨ, ਜਿਸ ਮਗਰੋਂ ਵਿਧਾਨ ਸਭਾ ਹਲਕਾ ਸ੍ਰੀ ਮੁਕਤਸਰ ਸਾਹਿਬ ਵਿਚ ਰਾਜਸੀ ਗਤੀਵਿਧੀਆਂ ਨੂੰ ਤੇਜ ਕਰਦਿਆਂ ਸੰਪਰਕ ਮੁਹਿੰਮ ਚਲਾਈ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਇਸ ਤੋਂ ਪਹਿਲਾਂ ਇਨ੍ਹਾਂ ਦੇ ਪਿਤਾ ਮਰਹੂਮ ਸੁਖਦਰਸ਼ਨ ਸਿੰਘ ਮਰਾੜ੍ਹ ਸ੍ਰੀ ਮੁਕਤਸਰ ਸਾਹਿਬ ਹਲਕੇ ਤੋਂ ਵਿਧਾਇਕ ਰਹਿ ਚੁੱਕੇ ਹਨ ਅਤੇ ਆਪਣੇ ਕਾਰਜਕਾਲ ਸਮੇਂ ਉਨ੍ਹਾਂ ਲਗਾਤਾਰ ਰੋਕਣ ਨਾਲ ਤਾਲਮੇਲ ਰੱਖਿਆ ਅਤੇ ਵਿਕਾਸ ਦੇ ਕੰਮ ਕਰਵਾਏ, ਜਿਸ ਕਰਕੇ ਲੋਕਾਂ ਵਲੋਂ ਇਸ ਪਰਿਵਾਰ ਨੂੰ ਹਮੇਸ਼ਾ ਮਾਣ ਦਿੱਤਾ ਗਿਆ ਅਤੇ ਹੁਣ ਰਾਜਬਲਵਿੰਦਰ ਸਿੰਘ ਨੂੰ ਵੀ ਵੱਡਾ ਹੁੰਗਾਰਾ ਦੇ ਰਹੇ ਹਨ। ਉਨ੍ਹਾਂ ਕਿਹਾ ਕਿ ਵਿਧਾਨ ਸਭਾ ਚੋਣਾਂ ਵਿਚ ਕਾਂਗਰਸ ਪਾਰਟੀ ਦੀ ਜਿੱਤ ਲਈ ਪਾਰਟੀ ਦੀਆਂ ਨੀਤੀਆਂ ਨੂੰ ਘਰ-ਘਰ ਤੱਕ ਪਹੁੰਚਾਉਣ ਅਤੇ ਕਾਂਗਰਸ ਦੀ ਜਿੱਤ ਲਈ ਨੁੱਕੜ ਮੀਟਿੰਗਾਂ ਕੀਤੀਆਂ ਜਾ ਰਹੀਆਂ ਹਨ।
Ad Position 22
No active advertisement
ਪਿਛਲੀ ਖ਼ਬਰ ਸੁਖਬੀਰ ਸਿੰਘ ਬਾਦਲ ਅੱਜ ਵਪਾਰੀਆਂ ਤੇ ਸਨਅਤਕਾਰਾਂ ਨਾਲ ਵਿਸ਼ੇਸ਼ ਮਿਲਣੀ ਕਰਨਗੇ- ਕੋਟਭਾਈ ਅਗਲੀ ਖ਼ਬਰ ਐਸ.ਡੀ. ਸਕੂਲ ਵਿਖੇ ਗਰੀਨ ਦੀਵਾਲੀ ਨੂੰ ਲੈ ਕੇ ਵੱਖ-ਵੱਖ ਗਤੀਵਿਧੀਆਂ ਕਰਵਾਈਆਂ
Ad Position 24