ਪੰਜਾਬ ਦੇ ਸੂਝਵਾਨ ਵੋਟਰ ਕਾਂਗਰਸ ਦੀ ਸਰਕਾਰ ਲਿਆਉਣ ਲਈ ਉਤਾਵਲੇ- ਕੈਪਟਨ ਸੰਦੀਪ ਸਿੰਘ ਸੰਧੂ
ਬਾਜਾਖਾਨਾ, 9 ਨਵੰਬਰ (ਜਗਦੀਪ ਸਿੰਘ ਗਿੱਲ)–ਪੰਜਾਬ ਦੇ ਸੂਝਵਾਨ ਲੋਕ ਪੰਜਾਬ ਵਿਚ ਕਾਂਗਰਸ ਪਾਰਟੀ ਦੀ ਸਰਕਾਰ ਲਿਆਉਣ ਲਈ ਉਤਾਵਲੇ ਹਨ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਸੀਨੀਅਰ ਕਾਂਗਰਸੀ ਆਗੂ ਅਤੇ ਪੰਜਾਬ ਕਾਂਗਰਸ ਭਵਨ ਪੰਜਾਬ ਦੇ ਇੰਚਾਰਜ ਕੈਪਟਨ ਸੰਦੀਪ ਸਿੰਘ ਸੰਧੂ ਨੇ ਨਜ਼ਦੀਕੀ ਪਿੰਡ ਰੋਮਾਣਾ ਅਜੀਤ ਸਿੰਘ ਵਿਖੇ ਮਨਜਿੰਦਰ ਸਿੰਘ ਹੈਪੀ ਰੋਮਾਣਾ ਪ੍ਰਧਾਨ ਯੂਥ ਵਿੰਗ ਵਿਧਾਨ ਸਭਾ ਹਲਕਾ ਜੈਤੋ ਦੇ ਗ੍ਰਹਿ ਵਿਖੇ ਚੋਣਵੇਂ ਪੱਤਰਕਾਰਾਂ ਗੱਲਬਾਤ ਕਰਦਿਆਂ ਕੀਤਾ।
ਸ
ਸੀਨੀਅਰ ਕਾਂਗਰਸੀ ਆਗੂ ਕੈਪਟਨ ਸੰਦੀਪ ਸਿੰਘ ਸੰਧੂ ਪਿੰਡ ਰੋਮਾਣਾ ਅਜੀਤ ਸਿੰਘ ਵਿਖੇ ਮਨਜਿੰਦਰ ਸਿੰਘ ਹੈਪੀ ਰੋਮਾਣਾ ਪ੍ਰਧਾਨ ਯੂਥ ਵਿੰਗ ਵਿਧਾਨ ਸਭਾ ਹਲਕਾ ਜੈਤੋ ਨਾਲ। ਅਜੀਤ ਤਸਵੀਰ
10-11-2026
ਬਾਜਾਖਾਨਾ, 9 ਨਵੰਬਰ (ਜਗਦੀਪ ਸਿੰਘ ਗਿੱਲ)–ਪੰਜਾਬ ਦੇ ਸੂਝਵਾਨ ਲੋਕ ਪੰਜਾਬ ਵਿਚ ਕਾਂਗਰਸ ਪਾਰਟੀ ਦੀ ਸਰਕਾਰ ਲਿਆਉਣ ਲਈ ਉਤਾਵਲੇ ਹਨ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਸੀਨੀਅਰ ਕਾਂਗਰਸੀ ਆਗੂ ਅਤੇ ਪੰਜਾਬ ਕਾਂਗਰਸ ਭਵਨ ਪੰਜਾਬ ਦੇ ਇੰਚਾਰਜ ਕੈਪਟਨ ਸੰਦੀਪ ਸਿੰਘ ਸੰਧੂ ਨੇ ਨਜ਼ਦੀਕੀ ਪਿੰਡ ਰੋਮਾਣਾ ਅਜੀਤ ਸਿੰਘ ਵਿਖੇ ਮਨਜਿੰਦਰ ਸਿੰਘ ਹੈਪੀ ਰੋਮਾਣਾ ਪ੍ਰਧਾਨ ਯੂਥ ਵਿੰਗ ਵਿਧਾਨ ਸਭਾ ਹਲਕਾ ਜੈਤੋ ਦੇ ਗ੍ਰਹਿ ਵਿਖੇ ਚੋਣਵੇਂ ਪੱਤਰਕਾਰਾਂ ਗੱਲਬਾਤ ਕਰਦਿਆਂ ਕੀਤਾ। ਉਨ੍ਹਾਂ ਕਿਹਾ ਕਿ ਪਰਵਿੰਦਰ ਸਿੰਘ ਝੋਟਾ ਦੀ ਕੁਰਬਾਨੀ ’ਤੇ ਨਸ਼ਾ ਵਿਰੋਧੀ ਮੁਹਿੰਮ ਨੇ ਪੰਜਾਬ ਦੇ ਲੋਕਾਂ ਨੂੰ ਹਲੂਣਾਂ ਦਿੰਦਿਆਂ ਡਰੱਗ ਮਾਫ਼ੀਆ ਤੇ ਨਸ਼ਾ ਤਸਕਰਾਂ ਖ਼ਿਲਾਫ਼ ਸੰਘਰਸ਼ ਜਾਰੀ ਰੱਖਣ ਦਾ ਸੱਦਾ ਦਿੱਤਾ ਹੈ। ਉਨ੍ਹਾਂ ਕਿਹਾ ਕਿ ਨਸ਼ਿਆਂ ਖ਼ਿਲਾਫ਼ ਮੁਹਿੰਮ ਘਰ-ਘਰ ਤੱਕ ਪਹੁੰਚਾਉਣ ਲਈ ਜਾਤ-ਪਾਤ, ਧਾਰਮਿਕ ਅਤੇ ਰਾਜਨੀਤਿਕ ਹਿਤਾਂ ਤੋਂ ਉੱਪਰ ਉੱਠ ਕੇ ਆਵਾਜ਼ ਬੁਲੰਦ ਕਰਨੀ ਚਾਹਦੀ ਹੈ। ਉਨ੍ਹਾਂ ਆਮ ਆਦਮੀ ਪਾਰਟੀ ਦੀ ਸਰਕਾਰ ’ਤੇ ਵਰਦਿਆਂ ਕਿਹਾ ਕਿ ਸੂਬੇ ਦੀ ਸੱਤ੍ਹਾ ’ਤੇ ਕਾਬਜ਼ ਸਰਕਾਰ ਦੀਆਂ ਗਲਤ ਨੀਤੀਆਂ ਨੇ ਪੰਜਾਬ ਨੂੰ ਕਰਜ਼ਾਈ ਕਰਕੇ ਰੱਖ ਦਿੱਤਾ ਹੈ ਅਤੇ ਦਿੱਲੀ ਬੈਠੇ ਆਕਾਵਾਂ ਨੂੰ ਹੀ ਖੁਸ਼ ਕੀਤਾ ਹੈ, ਜਦਕਿ ਪੰਜਾਬ ਨੂੰ ਵਿਕਾਸ ਦੇ ਰਾਹਾਂ ’ਤੇ ਲਿਜਾਣ ਦੀ ਬਿਜਾਏ ਵਿਨਾਸ਼ ਵੱਲ ਧੱਕ ਦਿੱਤਾ ਹੈ। ਉਨ੍ਹਾਂ ਦਾਅਵਾ ਕੀਤਾ ਕਿ ਇਸ ਵਾਰ ਸੂਬੇ ਦੇ ਲੋਕ ਇਨ੍ਹਾਂ ਦੀਆਂ ਗੱਲਾਂ ’ਚ ਨਹੀਂ ਆਉਣਗੇ ਅਤੇ ਸੂਬੇ ’ਚ ਕਾਂਗਰਸ ਪਾਰਟੀ ਦੀ ਸਰਕਾਰ ਲਿਆ ਕੇ ਦਮ ਲੈਣਗੇ।