ਮਲੋਟ ਵਿਖੇ ਬਾਬਾ ਵਿਸ਼ਵਕਰਮਾ ਦਾ ਜਨਮ ਦਿਹਾੜਾ ਮਨਾਇਆ
ਮਲੋਟ, 9 ਨਵੰਬਰ (ਪਾਟਿਲ)-ਮਲੋਟ ਦੇ ਵਿਸ਼ਵਕਰਮਾ ਭਵਨ ਵਿਖੇ ਬਾਬਾ ਵਿਸ਼ਵਕਰਮਾ ਦਾ ਜਨਮ ਦਿਹਾੜਾ ਸ਼ਰਧਾ ਨਾਲ ਮਨਾਇਆ ਗਿਆ। ਇਸ ਸੰਬੰਧੀ ਕਰਵਾਏ ਗਏ ਧਾਰਮਿਕ ਸਮਾਗਮ ਦੌਰਾਨ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ।
ਮਲੋਟ, 9 ਨਵੰਬਰ (ਪਾਟਿਲ)-ਮਲੋਟ ਦੇ ਵਿਸ਼ਵਕਰਮਾ ਭਵਨ ਵਿਖੇ ਬਾਬਾ ਵਿਸ਼ਵਕਰਮਾ ਦਾ ਜਨਮ ਦਿਹਾੜਾ ਸ਼ਰਧਾ ਨਾਲ ਮਨਾਇਆ ਗਿਆ। ਇਸ ਸੰਬੰਧੀ ਕਰਵਾਏ ਗਏ ਧਾਰਮਿਕ ਸਮਾਗਮ ਦੌਰਾਨ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ। ਉਪਰੰਤ ਰਾਗੀ ਸਿੰਘਾਂ ਵਲੋਂ ਗੁਰਬਾਣੀ ਦਾ ਰਸਭਿੰਨਾ ਕੀਰਤਨ ਕੀਤਾ ਗਿਆ। ਇਸ ਮੌਕੇ ਵੱਡੀ ਗਿਣਤੀ ਵਿਚ ਸੰਗਤਾਂ ਨੇ ਗੁਰੂ ਘਰ ਵਿਖੇ ਨਤਮਸਤਕ ਹੋ ਕੇ ਬਾਬਾ ਵਿਸ਼ਵਕਰਮਾ ਨੂੰ ਸ਼ਰਧਾ ਦੇ ਫੁੱਲ ਭੇਟ ਕੀਤੇ। ਸਮਾਗਮ ਵਿਚ ਕੈਬਨਿਟ ਮੰਤਰੀ ਡਾ. ਬਲਜੀਤ ਕੌਰ, ਸਾਬਕਾ ਵਿਧਾਇਕ ਤੇ ਸ਼੍ਰੋਮਣੀ ਅਕਾਲੀ ਦਲ ਦੀ ਕੋਰ ਕਮੇਟੀ ਦੇ ਮੈਂਬਰ ਹਰਪ੍ਰੀਤ ਸਿੰਘ ਕੋਟਭਾਈ, ਜ਼ਿਲ੍ਹਾ ਕਾਂਗਰਸ ਦੇ ਪ੍ਰਧਾਨ ਸ਼ੁਭਦੀਪ ਸਿੰਘ ਬਿੱਟੂ ਸਮੇਤ ਵੱਖ-ਵੱਖ ਰਾਜਨੀਤਿਕ ਤੇ ਧਾਰਮਿਕ ਜਥੇਬੰਦੀਆਂ ਦੇ ਆਗੂਆਂ ਤੇ ਵਰਕਰਾਂ ਨੇ ਸ਼ਿਰਕਤ ਕੀਤੀ। ਇਸ ਤੋਂ ਇਲਾਵਾ ਇਲਾਕੇ ਦੀਆਂ ਵੱਡੀ ਗਿਣਤੀ ਵਿਚ ਸੰਗਤਾਂ ਨੇ ਸਮਾਗਮ ਵਿਚ ਹਾਜ਼ਰੀ ਭਰ ਕੇ ਧਾਰਮਿਕ ਸਮਾਗਮ ਦੀ ਸ਼ੋਭਾ ਵਧਾਈ। ਇਸ ਮੌਕੇ ਵਿਸ਼ਵਕਰਮਾ ਫੈਡਰੇਸ਼ਨ ਦੇ ਅਹੁਦੇਦਾਰ ਗੁਰਦੀਪ ਸਿੰਘ ਲੰਬੀ ਅਤੇ ਹੋਰ ਕਮੇਟੀ ਮੈਂਬਰਾਂ ਵਲੋਂ ਸਮਾਗਮ ਵਿਚ ਪਹੁੰਚੀਆਂ ਪ੍ਰਮੁੱਖ ਸ਼ਖ਼ਸੀਅਤਾਂ ਤੇ ਸੰਗਤਾਂ ਦਾ ਸਵਾਗਤ ਕੀਤਾ ਗਿਆ ।