ਮੰਡੀ ਬਰੀਵਾਲਾ ਵਿਖੇ ਬਾਬਾ ਵਿਸ਼ਵਕਰਮਾ ਜੀ ਦੇ ਜਨਮ ਦਿਹਾੜੇ ਮੌਕੇ ਕਰਵਾਏ ਸਮਾਗਮ ਨੂੰ ਸੰਬੋਧਨ ਕਰਦੇ ਹੋਏ ਜਗਜੀਤ ਸਿੰਘ ਹਨੀ ਫ਼ੱਤਣਵਾਲਾ, ਨਾਲ ਬੀਬੀ ਕਰਨ ਕੌਰ ਬਰਾੜ ਸਾਬਕਾ ਵਿਧਾਇਕਾ ਅਤੇ ਸਮਾਗਮ ਦੇ ਪ੍ਰਬੰਧਕ।
ਮੰਡੀ ਬਰੀਵਾਲਾ ਵਿਖੇ ਬਾਬਾ ਵਿਸ਼ਵਕਰਮਾ ਦਾ ਜਨਮ ਦਿਹਾੜਾ ਮਨਾਇਆ
ਸ੍ਰੀ ਮੁਕਤਸਰ ਸਾਹਿਬ, 9 ਨਵੰਬਰ (ਰਣਜੀਤ ਸਿੰਘ ਢਿੱਲੋਂ)-ਮੰਡੀ ਬਰੀਵਾਲਾ ਵਿਖੇ ਬਾਬਾ ਵਿਸ਼ਵਕਰਮਾ ਜੀ ਦਾ ਜਨਮ ਦਿਹਾੜਾ ਬਾਬਾ ਵਿਸ਼ਵਕਰਮਾ ਧਰਮਸ਼ਾਲਾ ਵਿਖੇ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਗਿਆ। ਇਸ ਮੌਕੇ ਧਾਰਮਿਕ ਸਮਾਗਮ ਕਰਵਾਇਆ ਗਿਆ, ਜਿਸ ਦੌਰਾਨ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ ਅਤੇ ਸਰਬੱਤ ਦੇ ਭਲੇ ਲਈ ਅਰਦਾਸ ਕੀਤੀ ਗਈ।
ਸ੍ਰੀ ਮੁਕਤਸਰ ਸਾਹਿਬ, 9 ਨਵੰਬਰ (ਰਣਜੀਤ ਸਿੰਘ ਢਿੱਲੋਂ)-ਮੰਡੀ ਬਰੀਵਾਲਾ ਵਿਖੇ ਬਾਬਾ ਵਿਸ਼ਵਕਰਮਾ ਜੀ ਦਾ ਜਨਮ ਦਿਹਾੜਾ ਬਾਬਾ ਵਿਸ਼ਵਕਰਮਾ ਧਰਮਸ਼ਾਲਾ ਵਿਖੇ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਗਿਆ। ਇਸ ਮੌਕੇ ਧਾਰਮਿਕ ਸਮਾਗਮ ਕਰਵਾਇਆ ਗਿਆ, ਜਿਸ ਦੌਰਾਨ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ ਅਤੇ ਸਰਬੱਤ ਦੇ ਭਲੇ ਲਈ ਅਰਦਾਸ ਕੀਤੀ ਗਈ। ਸਮਾਗਮ ਵਿਚ ਮੰਡੀ ਬਰੀਵਾਲਾ, ਪਿੰਡ ਬਰੀਵਾਲਾ ਅਤੇ ਆਸਪਾਸ ਦੇ ਪਿੰਡਾਂ ਤੇ ਨਗਰਾਂ ਤੋਂ ਵੱਡੀ ਗਿਣਤੀ ਵਿਚ ਸੰਗਤਾਂ ਤੋਂ ਇਲਾਵਾ ਆਮ ਆਦਮੀ ਪਾਰਟੀ ਦੇ ਸ੍ਰੀ ਮੁਕਤਸਰ ਸਾਹਿਬ ਤੋਂ ਵਿਧਾਇਕ ਜਗਦੀਪ ਸਿੰਘ ਕਾਕਾ ਬਰਾੜ, ਕਾਂਗਰਸ ਪਾਰਟੀ ਦੀ ਸਾਬਕਾ ਵਿਧਾਇਕਾ ਬੀਬੀ ਕਰਨ ਕੌਰ ਬਰਾੜ, ਸ਼੍ਰੋਮਣੀ ਅਕਾਲੀ ਦਲ ਦੇ ਜ਼ਿਲ੍ਹਾ ਪ੍ਰਧਾਨ ਤੇ ਸਾਬਕਾ ਵਿਧਾਇਕ ਕੰਵਰਜੀਤ ਸਿੰਘ ਰੋਜ਼ੀ ਬਰਕੰਦੀ, ਕਾਂਗਰਸ ਪਾਰਟੀ ਦੇ ਸੀਨੀਅਰ ਆਗੂ ਰਾਜਬਲਵਿੰਦਰ ਸਿੰਘ ਮਰਾੜ੍ਹ, ਸ਼੍ਰੋਮਣੀ ਅਕਾਲੀ ਦਲ ਦੇ ਕੌਮੀ ਮੀਤ ਪ੍ਰਧਾਨ ਜਗਜੀਤ ਸਿੰਘ ਹਨੀ ਫ਼ੱਤਣਵਾਲਾ, ਸੀਨੀਅਰ ਕਾਂਗਰਸੀ ਆਗੂ ਭਾਈ ਜਸ਼ਨਦੀਪ ਸਿੰਘ ਚਹਿਲ ਆਦਿ ਨੇ ਸ਼ਮੂਲੀਅਤ ਕਰਕੇ ਬਾਬਾ ਵਿਸ਼ਵਕਰਮਾ ਨੂੰ ਸ਼ਰਧਾ ਦੇ ਫੁੱਲ ਭੇਟ ਕੀਤੇ। ਇਸ ਮੌਕੇ ਬਾਬਾ ਵਿਸ਼ਵਕਰਮਾ ਦੇ ਜੀਵਨ ਤੇ ਉਨ੍ਹਾਂ ਦੀਆਂ ਸਿੱਖਿਆਵਾਂ ਬਾਰੇ ਚਾਨਣਾ ਪਾਉਂਦਿਆਂ ਬੁਲਾਰਿਆਂ ਨੇ ਕਿਹਾ ਕਿ ਬਾਬਾ ਜੀ ਨੇ ਮਨੁੱਖਤਾ ਨੂੰ ਕਿਰਤ ਕਰਨ, ਮਿਹਨਤ ਕਰਨ ਅਤੇ ਆਪਣੇ ਹੱਥੀਂ ਮਿਹਨਤ ਦੀ ਕਮਾਈ ਕਰਨ ਦਾ ਸੰਦੇਸ਼ ਦਿੱਤਾ, ਜਿਸ ਕਰਕੇ ਉਨ੍ਹਾਂ ਨੂੰ ਕਿਰਤ ਦੇ ਦੇਵਤੇ ਕਿਹਾ ਗਿਆ ਹੈ। ਇਸ ਮੌਕੇ ਸੰਤੋਖ ਸਿੰਘ, ਚਰਨਦਾਸ ਚੰਨਾ ਸਾਬਕਾ ਐਮ.ਸੀ., ਸੁਖਮੰਦਰ ਸਿੰਘ ਕਲਸੀ, ਬਲਵਿੰਦਰ ਸਿੰਘ, ਵੀਰਪਾਲ ਸਿੰਘ, ਰੋਸ਼ਨ ਲਾਲ, ਰੋਸ਼ਨੀ, ਗੁਰਦੇਵ ਸਿੰਘ ਪ੍ਰਧਾਨ, ਮੋਨੂੰ ਪ੍ਰਧਾਨ ਸਮੇਤ ਹੋਰ ਪਤਵੰਤੇ ਅਤੇ ਸੰਗਤਾਂ ਹਾਜ਼ਰ ਸਨ।