10-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-11-2026

ਅਕਾਲ ਅਕੈਡਮੀ ਜੰਡ ਸਾਹਿਬ ਵਿਖੇ ਬੰਦੀ ਛੋੜ ਦਿਵਸ ਸ਼ਰਧਾ ਨਾਲ ਮਨਾਇਆ

ਸਾਦਿਕ, 9 ਨਵੰਬਰ (ਆਰ. ਐਸ.

Ad Position 21
No active advertisement
ਅਕਾਲ ਅਕੈਡਮੀ ਜੰਡ ਸਾਹਿਬ ਵਿਖੇ ਮਨਾਏ ਗਏ ਬੰਦੀ ਛੋੜ ਦਿਵਸ ਸਮੇਂ ਇਕ ਵਿਦਿਆਰਥਣ ਆਪਣੀ ਰਚਨਾ ਸੁਣਾਉਂਦੀ ਹੋਈ। ਤਸਵੀਰ : ਆਰ.ਐਸ.ਧੁੰਨਾ 10-11-2026
ਸਾਦਿਕ, 9 ਨਵੰਬਰ (ਆਰ.ਐਸ.ਧੁੰਨਾ)-ਅਕਾਲ ਅਕੈਡਮੀ ਜੰਡ ਸਾਹਿਬ (ਫ਼ਰੀਦਕੋਟ) ਵਿਖੇ ਬੰਦੀ ਛੋੜ ਦਿਵਸ ਸ਼ਰਧਾ ਨਾਲ ਮਨਾਇਆ ਗਿਆ। ਵਿਦਿਆਰਥੀਆਂ ਵਲੋਂ ਸਵੇਰ ਦੀ ਸਭਾ ਦੌਰਾਨ ਬੰਦੀ ਛੋੜ ਦਿਵਸ ਨੂੰ ਸਮਰਪਿਤ ਸ਼ਬਦ ਕੀਰਤਨ, ਨਿਤਨੇਮ, ਗੁਰਬਾਣੀ ਕੀਰਤਨ ਅਤੇ ਭਾਸ਼ਣ ਪੇਸ਼ ਕੀਤੇ ਗਏ। ਵਿਦਿਆਰਥੀਆਂ ਨੇ ਆਪਣੇ ਭਾਸ਼ਣਾਂ ਰਾਹੀਂ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਦੇ ਜੀਵਨ, ਸਿੱਖਿਆਵਾਂ ਅਤੇ ਬੰਦੀ ਛੋੜ ਦਿਵਸ ਦੇ ਇਤਿਹਾਸ ਬਾਰੇ ਜਾਣਕਾਰੀ ਸਾਂਝੀ ਕੀਤੀ। ਅਕੈਡਮੀ ਦੇ ਪੰਜਾਬੀ ਵਿਭਾਗ ਵਲੋਂ ਪਹਿਲੀ ਤੋਂ ਬਾਰ੍ਹਵੀਂ ਜਮਾਤ ਤੱਕ ਦੇ ਵਿਦਿਆਰਥੀਆਂ ਲਈ ਜਮਾਤ ਵਾਰ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਦੇ ਜੀਵਨ ਅਤੇ ਇਤਿਹਾਸ ਨਾਲ ਸੰਬੰਧਿਤ ਕਰਵਾਏ ਗਏ ਪ੍ਰਸ਼ਨੋਤਰੀ ਮੁਕਾਬਲਿਆਂ ਵਿਚ ਵਿਦਿਆਰਥੀਆਂ ਨੇ ਬੜੇ ਉਤਸ਼ਾਹ ਨਾਲ ਭਾਗ ਲਿਆ। ਛੇਵੀਂ ਤੋਂ ਬਾਰ੍ਹਵੀਂ ਜਮਾਤ ਦੇ ਵਿਦਿਆਰਥੀਆਂ ਨੇ ਸੁੰਦਰ ਅਤੇ ਆਕਰਸ਼ਕ ਰੰਗੋਲੀਆਂ ਬਣਾਈਆ। ‘ਵੈਲਥ ਫ਼ਰੌਮ ਵੇਸਟ’ ਦੇ ਸੰਕਲਪ ਤਹਿਤ ਵਿਦਿਆਰਥੀਆਂ ਨੇ ਬੇਕਾਰ ਪਈਆਂ ਵਸਤੂਆਂ ਦੀ ਮੁੜ ਵਰਤੋਂ ਕਰਦਿਆਂ ਵੱਖ-ਵੱਖ ਉਪਯੋਗੀ ਅਤੇ ਸਜਾਵਟੀ ਵਸਤਾਂ ਬਣਾਈਆਂ। ਅਕੈਡਮੀ ਦੀ ਪ੍ਰਿੰਸੀਪਲ ਨਿਰਮਲਜੀਤ ਕੌਰ ਨੇ ਕਿਹਾ ਕਿ ਬੰਦੀ ਛੋੜ ਦਿਵਸ ਸਾਨੂੰ ਸੱਚਾਈ, ਨਿਆਂ, ਦਇਆ ਅਤੇ ਦੂਜਿਆਂ ਦੀ ਆਜ਼ਾਦੀ ਲਈ ਖੜ੍ਹੇ ਹੋਣ ਦੀ ਪ੍ਰੇਰਨਾ ਦਿੰਦਾ ਹੈ। ਅਕਾਲ ਅਕੈਡਮੀ ਜੰਡ ਸਾਹਿਬ ਵਿਖੇ ਬੰਦੀ ਛੋੜ ਦਿਵਸ ਨੂੰ ਧਾਰਮਿਕ, ਇਤਿਹਾਸਕ ਅਤੇ ਰਚਨਾਤਮਕ ਗਤੀਵਿਧੀਆਂ ਰਾਹੀਂ ਮਨਾਉਂਦਿਆਂ ਵਿਦਿਆਰਥੀਆਂ ਨੂੰ ਆਪਣੇ ਅਮੀਰ ਸਿੱਖ ਇਤਿਹਾਸ ਅਤੇ ਵਿਰਸੇ ਨਾਲ ਜੋੜਨ ਦੇ ਨਾਲ ਨਾਲ ਵਾਤਾਵਰਨ ਦੀ ਸੰਭਾਲ ਅਤੇ ਇਕ ਜ਼ਿੰਮੇਵਾਰ ਨਾਗਰਿਕ ਬਣਨ ਦਾ ਪ੍ਰੇਰਨਾਦਾਇਕ ਸੰਦੇਸ਼ ਦਿੱਤਾ ਗਿਆ।
Ad Position 22
No active advertisement
ਪਿਛਲੀ ਖ਼ਬਰ ਕਿਰਤੀਆਂ ਨੂੰ ਮਠਿਆਈ ਵੰਡ ਕੇ ਮਨਾਈ ਦੀਵਾਲੀ ਅਗਲੀ ਖ਼ਬਰ ਦੀਵਾਲੀ ਦੀ ਰਾਤ ਪਟਾਕਿਆਂ ਕਾਰਨ ਕਬਾੜ ਦੀ ਦੁਕਾਨ ਨੂੰ ਲੱਗੀ ਭਿਆਨਕ ਅੱਗ
Ad Position 24