ਜ਼ਿਲ੍ਹਾ ਪੱਧਰੀ ਸਕੂਲੀ ਖੇਡਾਂ ’ਚ ਹੈਪੀ ਪਬਲਿਕ ਸਕੂਲ ਦਾ ਸ਼ਾਨਦਾਰ ਪ੍ਰਦਰਸ਼ਨ
ਕੋਟਕਪੂਰਾ, 9 ਨਵੰਬਰ (ਮੋਹਰ ਸਿੰਘ ਗਿੱਲ)-ਸਥਾਨਕ ਮੁਹੱਲਾ ਪ੍ਰੇਮ ਨਗਰ ’ਚ ਸਥਿਤ ਹੈਪੀ ਪਬਲਿਕ ਸਕੂਲ ਦੇ ਵਿਦਿਆਰਥੀਆਂ ਨੇ 70ਵੀਂਆਂ ਜ਼ਿਲ੍ਹਾ ਪੱਧਰੀ ਸਕੂਲ ਖੇਡਾਂ ਭਾਗ ਲੈਂਦੇ ਹੋਏ ਸ਼ਾਨਦਾਰ ਪ੍ਰਦਰਸ਼ਨ ਕਰਕੇ ਆਪਣਾ, ਮਾਪਿਆਂ ਅਤੇ ਸਕੂਲ ਦਾ ਨਾਮ ਰੌਸ਼ਨ ਕੀਤਾ ਹੈ। ਫ਼ਰੀਦਕੋਟ ਵਿਖੇ ਜ਼ਿਲ੍ਹਾ ਪੱਧਰ ਦੇ ਮੁਕਾਬਲਿਆਂ ਵਿਚ ਸਕੂਲ ਦੇ ਵਿਦਿਆਰਥੀਆਂ ਨੇ ਹੈਂਡਬਾਲ ਟੀਮ ਵਿਚ ਕੁੜੀਆਂ ਨੇ ਪਹਿਲੀ ਪੁਜ਼ੀਸ਼ਨ ਅਤੇ ਮੁੰਡਿਆਂ ਨੇ ਦੂਜੀ ਪੁਜ਼ੀਸ਼ਨ ਪ੍ਰਾਪਤ ਕਰਕੇ ਸਕੂਲ ਦਾ ਮਾਣ ਵਧਾਇਆ ਹੈ।
ਕੋਟਕਪੂਰਾ, 9 ਨਵੰਬਰ (ਮੋਹਰ ਸਿੰਘ ਗਿੱਲ)-ਸਥਾਨਕ ਮੁਹੱਲਾ ਪ੍ਰੇਮ ਨਗਰ ’ਚ ਸਥਿਤ ਹੈਪੀ ਪਬਲਿਕ ਸਕੂਲ ਦੇ ਵਿਦਿਆਰਥੀਆਂ ਨੇ 70ਵੀਂਆਂ ਜ਼ਿਲ੍ਹਾ ਪੱਧਰੀ ਸਕੂਲ ਖੇਡਾਂ ਭਾਗ ਲੈਂਦੇ ਹੋਏ ਸ਼ਾਨਦਾਰ ਪ੍ਰਦਰਸ਼ਨ ਕਰਕੇ ਆਪਣਾ, ਮਾਪਿਆਂ ਅਤੇ ਸਕੂਲ ਦਾ ਨਾਮ ਰੌਸ਼ਨ ਕੀਤਾ ਹੈ। ਫ਼ਰੀਦਕੋਟ ਵਿਖੇ ਜ਼ਿਲ੍ਹਾ ਪੱਧਰ ਦੇ ਮੁਕਾਬਲਿਆਂ ਵਿਚ ਸਕੂਲ ਦੇ ਵਿਦਿਆਰਥੀਆਂ ਨੇ ਹੈਂਡਬਾਲ ਟੀਮ ਵਿਚ ਕੁੜੀਆਂ ਨੇ ਪਹਿਲੀ ਪੁਜ਼ੀਸ਼ਨ ਅਤੇ ਮੁੰਡਿਆਂ ਨੇ ਦੂਜੀ ਪੁਜ਼ੀਸ਼ਨ ਪ੍ਰਾਪਤ ਕਰਕੇ ਸਕੂਲ ਦਾ ਮਾਣ ਵਧਾਇਆ ਹੈ। ਸਕੂਲ ਦੇ ਮੁੱਖ ਪ੍ਰਬੰਧਕ ਜਤਿੰਦਰ ਸਿੰਘ ਨੇ ਵਿਦਿਆਰਥੀਆਂ ਨੂੰ ਸਕੂਲ ਪਹੁੰਚਣ ’ਤੇ ਇਸ ਸ਼ਾਨਦਾਰ ਪ੍ਰਾਪਤੀ ਲਈ ਵਧਾਈ ਦਿੱਤੀ ਅਤੇ ਉਨ੍ਹਾਂ ਦੀ ਖੇਡ ਪ੍ਰਤਿਭਾ ਦੀ ਭਰਵੀਂ ਸ਼ਲਾਘਾ ਵੀ ਕੀਤੀ। ਉਨ੍ਹਾਂ ਖਿਡਾਰੀਆਂ ਨੂੰ ਅੱਗੇ ਤੋਂ ਹੋਰ ਵੱਧ ਚੜ੍ਹ ਕੇ ਖੇਡਾਂ ਵਿਚ ਭਾਗ ਲੈਣ ਲਈ ਪ੍ਰੇਰਿਤ ਕੀਤਾ। ਸਕੂਲ ਦੇ ਮੁੱਖ ਅਧਿਆਪਕ ਪ੍ਰਮੋਦ ਨੇ ਬੱਚਿਆਂ, ਮਾਪਿਆਂ ਅਤੇ ਕੋਚ ਲਖਵੀਰ ਸਿੰਘ ਨੂੰ ਵਧਾਈ ਦਿੰਦੇ ਹੋਏ ਹੋਰ ਬੱਚਿਆਂ ਨੂੰ ਵੀ ਖੇਡਾਂ ਵੱਲ ਉਤਸ਼ਾਹਿਤ ਕੀਤਾ। ਇਸ ਮੌਕੇ ਸਕੂਲ ਦੇ ਅਧਿਆਪਕ, ਸਮੂਹ ਵਿਦਿਆਰਥੀ ਅਤੇ ਬੱਚਿਆਂ ਦੇ ਮਾਪੇ ਹਾਜ਼ਰ ਸਨ।