08-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-11-2026

ਸ੍ਰੀ ਮੁਕਤਸਰ ਸਾਹਿਬ ਵਿਖੇ ਮੈਡੀਕਲ ਪ੍ਰੈਕਟੀਸ਼ਨਰ ਐਸੋਸੀਏਸ਼ਨ ਦੀ ਮੀਟਿੰਗ

ਸ੍ਰੀ ਮੁਕਤਸਰ ਸਾਹਿਬ, 9 ਨਵੰਬਰ (ਰਣਜੀਤ ਸਿੰਘ ਢਿੱਲੋਂ)-ਮੈਡੀਕਲ ਪ੍ਰੈਕਟੀਸ਼ਨਰ ਐਸੋਸੀਏਸ਼ਨ ਪੰਜਾਬ ਬਲਾਕ ਸ੍ਰੀ ਮੁਕਤਸਰ ਸਾਹਿਬ ਦੀ ਮੀਟਿੰਗ ਬਲਾਕ ਪ੍ਰਧਾਨ ਡਾ. ਬਲਵਿੰਦਰ ਸਿੰਘ ਨਿੱਕਾ ਦੀ ਪ੍ਰਧਾਨਗੀ ਹੇਠ ਭਾਈ ਮਹਾਂ ਸਿੰਘ ਦੀਵਾਨ ਹਾਲ ਵਿਖੇ ਹੋਈ।

Ad Position 21
No active advertisement
ਅਜੀਤ ਡੈਸਕ 10-11-2026
ਸ੍ਰੀ ਮੁਕਤਸਰ ਸਾਹਿਬ, 9 ਨਵੰਬਰ (ਰਣਜੀਤ ਸਿੰਘ ਢਿੱਲੋਂ)-ਮੈਡੀਕਲ ਪ੍ਰੈਕਟੀਸ਼ਨਰ ਐਸੋਸੀਏਸ਼ਨ ਪੰਜਾਬ ਬਲਾਕ ਸ੍ਰੀ ਮੁਕਤਸਰ ਸਾਹਿਬ ਦੀ ਮੀਟਿੰਗ ਬਲਾਕ ਪ੍ਰਧਾਨ ਡਾ. ਬਲਵਿੰਦਰ ਸਿੰਘ ਨਿੱਕਾ ਦੀ ਪ੍ਰਧਾਨਗੀ ਹੇਠ ਭਾਈ ਮਹਾਂ ਸਿੰਘ ਦੀਵਾਨ ਹਾਲ ਵਿਖੇ ਹੋਈ। ਮੀਟਿੰਗ ਦੌਰਾਨ ਦੀਵਾਲੀ ਅਤੇ ਬੰਦੀ ਛੋੜ ਦਿਵਸ ਨੂੰ ਸਮਰਪਿਤ ਮੂਲ ਮੰਤਰ ਦਾ ਪਾਠ ਕੀਤਾ ਗਿਆ । ਇਸ ਮੌਕੇ ਬਲਾਕ ਪ੍ਰਧਾਨ ਡਾ. ਬਲਵਿੰਦਰ ਸਿੰਘ ਨਿੱਕਾ ਅਤੇ ਜ਼ਿਲ੍ਹਾ ਚੇਅਰਮੈਨ ਡਾ. ਜਗਸੀਰ ਸਿੰਘ ਥਾਂਦੇਵਾਲਾ ਨੇ ਸਰਕਾਰ ਤੋਂ ਮੰਗ ਕੀਤੀ ਕਿ ਲੰਮੇ ਸਮੇਂ ਤੋਂ ਮੈਡੀਕਲ ਸੇਵਾਵਾਂ ਨਿਭਾਅ ਰਹੇ ਮੈਡੀਕਲ ਪ੍ਰੈਕਟੀਸ਼ਨਰਾਂ ਨੂੰ ਉਨ੍ਹਾਂ ਦੇ ਤਜ਼ਰਬੇ ਦੇ ਆਧਾਰ ’ਤੇ ਰਜਿਸਟਰਡ ਕਰਨ ਲਈ ਢੁਕਵੀਂ ਨੀਤੀ ਬਣਾਈ ਜਾਵੇ। ਉਨ੍ਹਾਂ ਕਿਹਾ ਕਿ ਐਸੋਸੀਏਸ਼ਨ ਵਲੋਂ ਆਪਣੀਆਂ ਮੰਗਾਂ ਸੰਬੰਧੀ ਲਗਾਤਾਰ ਸਰਕਾਰ ਦਾ ਧਿਆਨ ਦਿਵਾਇਆ ਜਾ ਰਿਹਾ ਹੈ, ਪਰ ਅਜੇ ਤੱਕ ਕੋਈ ਠੋਸ ਹੱਲ ਨਹੀਂ ਕੀਤਾ ਗਿਆ। ਮੀਟਿੰਗ ਵਿਚ ਵਿਸ਼ੇਸ਼ ਤੌਰ ’ਤੇ ਪਹੁੰਚੇ ਐਸੋਸੀਏਸ਼ਨ ਦੇ ਸੂਬਾ ਸਕੱਤਰ ਡਾ. ਦੀਦਾਰ ਸਿੰਘ ਨੇ ਸੂਬਾ ਪੱਧਰ ’ਤੇ ਜਥੇਬੰਦੀ ਦੀਆਂ ਸਰਗਰਮੀਆਂ ਬਾਰੇ ਜਾਣਕਾਰੀ ਸਾਂਝੀ ਕੀਤੀ। ਉਨ੍ਹਾਂ ਕਿਹਾ ਕਿ ਸਰਕਾਰ ਵਲੋਂ ਮੈਡੀਕਲ ਪ੍ਰੈਕਟੀਸ਼ਨਰਾਂ ਦੀਆਂ ਮੰਗਾਂ ਨੂੰ ਅਣਗੌਲਿਆ ਕੀਤਾ ਜਾ ਰਿਹਾ ਹੈ। ਇਸ ਲਈ ਆਉਣ ਵਾਲੇ ਸਮੇਂ ਵਿਚ ਜਲਦੀ ਹੀ ਸੂਬਾ ਪੱਧਰੀ ਮੀਟਿੰਗ ਸੱਦ ਕੇ ਅਗਲੇ ਸੰਘਰਸ਼ ਦੀ ਰੂਪ-ਰੇਖਾ ਤਿਆਰ ਕੀਤੀ ਜਾਵੇਗੀ ਅਤੇ ਸੰਘਰਸ਼ ਦਾ ਐਲਾਨ ਕੀਤਾ ਜਾਵੇਗਾ। ਉਨ੍ਹਾਂ ਸਮੂਹ ਮੈਂਬਰਾਂ ਨੂੰ ਜਥੇਬੰਦੀ ਦੀ ਮਜ਼ਬੂਤੀ ਲਈ ਇਕਜੁੱਟ ਹੋ ਕੇ ਕੰਮ ਕਰਨ ਦੀ ਅਪੀਲ ਵੀ ਕੀਤੀ। ਇਸ ਮੌਕੇ ਬਲਾਕ ਸਕੱਤਰ ਡਾ. ਤਰਸੇਮ ਸਿੰਘ, ਬਲਾਕ ਚੇਅਰਮੈਨ ਡਾ. ਬੇਅੰਤ ਸਿੰਘ, ਖ਼ਜ਼ਾਨਚੀ ਡਾ. ਸੁਨੀਲ ਕੁਮਾਰ, ਸੀਨੀਅਰ ਮੀਤ ਪ੍ਰਧਾਨ ਡਾ. ਸੁਖਵਿੰਦਰ ਸਿੰਘ, ਪ੍ਰੈਸ ਸਕੱਤਰ ਮਨਦੀਪ ਸਿੰਘ ਤੋਂ ਇਲਾਵਾ ਸੁਭਾਸ਼ ਕੁਮਾਰ, ਡਾ. ਕ੍ਰਿਸ਼ਨ ਚੰਦ, ਡਾ. ਅਜੀਤ ਸਿੰਘ ਬੇਦੀ, ਡਾ. ਸੁਰਜੀਤ ਸਿੰਘ, ਡਾ. ਸਤਪਾਲ ਬਾਦਲ, ਡਾ. ਅੰਮ੍ਰਿਤ ਪਾਲ ਸਿੰਘ, ਡਾ. ਜੋਗਿੰਦਰ ਪਾਲ, ਡਾ. ਲਖਵੀਰ ਸਿੰਘ, ਜ਼ਿਲ੍ਹਾ ਮੈਂਬਰ ਡਾ. ਸੁਖਦੇਵ ਸਿੰਘ, ਡਾ. ਸਰਬਜੀਤ ਕੌਰ, ਡਾ. ਪ੍ਰਭਜੋਤ ਕੌਰ, ਡਾ. ਰੀਨਾ ਰਾਣੀ, ਡਾ. ਹਰਪ੍ਰੀਤ ਕੌਰ, ਡਾ. ਮਲਕੀਤ ਸਿੰਘ, ਡਾ. ਰਾਜਵਿੰਦਰ ਸਿੰਘ ਅਤੇ ਡਾ. ਰਣਜੀਤ ਸਿੰਘ ਸਮੇਤ ਵੱਡੀ ਗਿਣਤੀ ਵਿਚ ਐਸੋਸੀਏਸ਼ਨ ਦੇ ਮੈਂਬਰ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਸ਼ਰਧਾ ਅਤੇ ਸਤਿਕਾਰ ਨਾਲ ਮਨਾਇਆ ਬਾਬਾ ਵਿਸ਼ਵਕਰਮਾ ਦਿਹਾੜਾ ਅਗਲੀ ਖ਼ਬਰ ਸੇਂਟ ਫ਼ਰੀਦ ਕਾਨਵੈਂਟ ਸਕੂਲ ਵਿਖੇ ਬੰਦੀ ਛੋੜ ਦਿਵਸ ਤੇ ਦੀਵਾਲੀ ਦਾ ਤਿਉਹਾਰ ਮਨਾਇਆ
Ad Position 24