ਬਾਬਾ ਵਿਸ਼ਵਕਰਮਾ ਦਾ ਜਨਮ ਦਿਹਾੜਾ ਮਨਾਇਆ
ਰੁਪਾਣਾ, 9 ਨਵੰਬਰ (ਜਗਜੀਤ ਸਿੰਘ)-ਪਿੰਡ ਰੁਪਾਣਾ ਵਿਖੇ ਰਾਮਗੜ੍ਹੀਆ ਕਮੇਟੀ ਵਲੋਂ ਹਰ ਸਾਲ ਦੀ ਤਰ੍ਹਾਂ ਇਸ ਵਾਰ ਵੀ ਬਾਬਾ ਵਿਸ਼ਵਕਰਮਾ ਦਾ ਜਨਮ ਦਿਹਾੜਾ ਬੜੀ ਧੂਮਧਾਮ ਨਾਲ ਮਨਾਇਆ ਗਿਆ। ਗੁਰਦੁਆਰਾ ਗੁਰੂਸਰ ਰੁਪਾਣਾ ਵਿਚ ਰੱਖੇ ਪਾਠ ਦੇ ਭੋਗ ਪਾਏ।
ਰੁਪਾਣਾ, 9 ਨਵੰਬਰ (ਜਗਜੀਤ ਸਿੰਘ)-ਪਿੰਡ ਰੁਪਾਣਾ ਵਿਖੇ ਰਾਮਗੜ੍ਹੀਆ ਕਮੇਟੀ ਵਲੋਂ ਹਰ ਸਾਲ ਦੀ ਤਰ੍ਹਾਂ ਇਸ ਵਾਰ ਵੀ ਬਾਬਾ ਵਿਸ਼ਵਕਰਮਾ ਦਾ ਜਨਮ ਦਿਹਾੜਾ ਬੜੀ ਧੂਮਧਾਮ ਨਾਲ ਮਨਾਇਆ ਗਿਆ। ਗੁਰਦੁਆਰਾ ਗੁਰੂਸਰ ਰੁਪਾਣਾ ਵਿਚ ਰੱਖੇ ਪਾਠ ਦੇ ਭੋਗ ਪਾਏ। ਇਸ ਉਪਰੰਤ ਰਾਗੀ ਸਿੰਘਾਂ ਵਲੋਂ ਕੀਰਤਨ ਕੀਤਾ ਗਿਆ ਅਤੇ ਗੁਰਦੁਆਰਾ ਸਾਹਿਬ ਪਹੁੰਚੀਆਂ ਸੰਗਤਾਂ ਨੂੰ ਗੁਰੂ ਚਰਨਾਂ ਨਾਲ ਜੋੜੀ ਰੱਖਿਆ। ਅੰਤ ਵਿਚ ਕਮੇਟੀ ਵਲੋਂ ਸਭਨਾਂ ਦਾ ਧੰਨਵਾਦ ਕੀਤਾ ਗਿਆ। ਇਸ ਮੌਕੇ ਸਰਪੰਚ ਰਵਿੰਦਰ ਹੁੰਦਲ, ਸਾਬਕਾ ਸਰਪੰਚ ਹਰਨੇਕ ਸਿੰਘ ਹੁੰਦਲ, ਬੋਹੜ ਸਿੰਘ ਬਰਾੜ, ਮਨਿੰਦਰ ਸਿੰਘ ਬਰਾੜ, ਕਾਲਾ ਖੋਸਾ, ਧਰਮਿੰਦਰ ਸਿੰਘ ਹੁੰਦਲ, ਟੀਕੂ ਬਰਾੜ, ਜਸਵਿੰਦਰ ਬਾਹੀਆ, ਜਵੰਦ ਸਿੰਘ ਖੋਸਾ, ਸੁਖਜਿੰਦਰ ਢਿੱਲੋਂ, ਪ੍ਰਧਾਨ ਸੁਰਜੀਤ ਸਿੰਘ, ਹਰਮਨ ਬਰਾੜ, ਭੁਪਿੰਦਰ ਸਿੰਘ ਆਦਿ ਹਾਜ਼ਰ ਸਨ।