ਰਿਸ਼ੀ ਮਾਡਲ ਸਕੂਲ ’ਚ ਰੰਗੋਲੀ ਬਣਾਉਣ ਦੇ ਮੁਕਾਬਲੇ ਕਰਵਾਏ
ਪੰਜਗਰਾਈਂ ਕਲਾਂ, 9 ਨਵੰਬਰ (ਸੁਖਮੰਦਰ ਸਿੰਘ ਬਰਾੜ)-ਰਿਸ਼ੀ ਮਾਡਲ ਸਕੂਲ ’ਚ ਦੀਵਾਲੀ ਦੇ ਤਿਉਹਾਰ ਨੂੰ ਮੁੱਖ ਰੱਖਦਿਆਂ ਅਤੇ ਵਿਦਿਆਰਥੀਆਂ ਦੀ ਅੰਦਰੂਨੀ ਪ੍ਰਤਿਭਾ ਨੂੰ ਨਿਖਾਰਨ ਦੇ ਉਦੇਸ਼ ਨਾਲ ਸਕੂਲ ਕੈਂਪਸ ’ਚ ਰੰਗੋਲੀ ਬਣਾਉਣ ਦੇ ਮੁਕਾਬਲੇ ਕਰਵਾਏ ਗਏ। ਇਨ੍ਹਾਂ ਮੁਕਾਬਲਿਆਂ ’ਚ ਸਕੂਲ ਦੇ ਚਾਰਾਂ ਹਾਊਸਾਂ ਦੇ ਵਿਦਿਆਰਥੀਆਂ ਨੇ ਉਤਸ਼ਾਹ ਨਾਲ ਭਾਗ ਲਿਆ।
ਪੰਜਗਰਾਈਂ ਕਲਾਂ, 9 ਨਵੰਬਰ (ਸੁਖਮੰਦਰ ਸਿੰਘ ਬਰਾੜ)-ਰਿਸ਼ੀ ਮਾਡਲ ਸਕੂਲ ’ਚ ਦੀਵਾਲੀ ਦੇ ਤਿਉਹਾਰ ਨੂੰ ਮੁੱਖ ਰੱਖਦਿਆਂ ਅਤੇ ਵਿਦਿਆਰਥੀਆਂ ਦੀ ਅੰਦਰੂਨੀ ਪ੍ਰਤਿਭਾ ਨੂੰ ਨਿਖਾਰਨ ਦੇ ਉਦੇਸ਼ ਨਾਲ ਸਕੂਲ ਕੈਂਪਸ ’ਚ ਰੰਗੋਲੀ ਬਣਾਉਣ ਦੇ ਮੁਕਾਬਲੇ ਕਰਵਾਏ ਗਏ। ਇਨ੍ਹਾਂ ਮੁਕਾਬਲਿਆਂ ’ਚ ਸਕੂਲ ਦੇ ਚਾਰਾਂ ਹਾਊਸਾਂ ਦੇ ਵਿਦਿਆਰਥੀਆਂ ਨੇ ਉਤਸ਼ਾਹ ਨਾਲ ਭਾਗ ਲਿਆ। ਇਨ੍ਹਾਂ ਮੁਕਾਬਲਿਆਂ ’ਚ ਸ਼ਹੀਦ ਊਧਮ ਸਿੰਘ ਹਾਊਸ ਦੀਆਂ ਵਿਦਿਆਰਥਣਾਂ ਏਕਨੂਰ ਕੌਰ, ਚਰਨਪ੍ਰ੍ਰੀਤ ਕੌਰ ਅਤੇ ਸਿਮਰਨ ਕੌਰ ਨੇ ਪਹਿਲਾ, ਸ਼ਹੀਦ ਕਰਤਾਰ ਸਿੰਘ ਸਰਾਭਾ ਹਾਊਸ ਦੀਆਂ ਵਿਦਿਆਰਥਣਾਂ ਅਰਸ਼ਦੀਪ ਕੌਰ, ਜਸਲੀਨ ਕੌਰ ਅਤੇ ਪ੍ਰਭਜੋਤ ਵਰਮਾ ਨੇ ਦੂਜਾ ਅਤੇ ਸ਼ਹੀਦ ਭਗਤ ਸਿੰਘ ਹਾਊਸ ਦੀਆਂ ਵਿਦਿਆਰਥਣਾਂ ਗੁਰਨੀਤ ਕੌਰ, ਕਮਲਪ੍ਰੀਤ ਕੌਰ, ਹਰਵੀਰ ਕੌਰ ਅਤੇ ਸ਼ਹੀਦ ਚੰਦਰ ਸ਼ੇਖਰ ਆਜ਼ਾਦ ਹਾਊਸ ਦੀਆਂ ਵਿਦਿਆਰਥਣਾਂ ਗੁਰਵੀਰ ਕੌਰ, ਰਾਜਵੀਰ ਕੌਰ ਅਤੇ ਨਵਜੋਤ ਕੌਰ ਨੇ ਤੀਜਾ ਸਥਾਨ ਹਾਸਿਲ ਕੀਤਾ। ਮੁਕਾਬਲਿਆਂ ਦੇ ਅਖ਼ੀਰ ਵਿਚ ਸਕੂਲ ਦੀ ਚੇਅਰਪਰਸਨ ਸ਼ਿੰਦਰਪਾਲ ਕੌਰ ਚਹਿਲ ਅਤੇ ਪਿ੍ੰਸੀਪਲ ਗਗਨਦੀਪ ਸਿੰਘ ਨੇ ਜੇਤੂ ਵਿਦਿਆਰਥਣਾਂ ਨੂੰ ਮੈਡਲ ਦੇ ਕੇ ਸਨਮਾਨਿਤ ਕੀਤਾ। ਉਨ੍ਹਾਂ ਕਿਹਾ ਕਿ ਅਜਿਹੇ ਮੁਕਾਬਲੇ ਵਿਦਿਆਰਥੀਆਂ ਅੰਦਰ ਆਤਮ-ਵਿਸ਼ਵਾਸ ਪੈਦਾ ਕਰਨ ਦੇ ਨਾਲ-ਨਾਲ ਉਨ੍ਹਾਂ ਦੀਆਂ ਕਲਾਤਮਿਕ ਰੁਚੀਆਂ ਨੂੰ ਉਭਾਰਨ ਵਿਚ ਅਹਿਮ ਯੋਗਦਾਨ ਪਾਉਂਦੇ ਹਨ। ਇਸ ਮੌਕੇ ਸਕੂਲ ਦੇ ਵਾਈਸ ਪਿ੍ੰਸੀਪਲ ਸੁਖਮੰਦਰ ਸਿੰਘ, ਕੋਆਰਡੀਨੇਟਰ ਜਸਪਿੰਦਰ ਕੌਰ, ਮਨਦੀਪ ਸਿੰਘ ਕੈਂਥ, ਮਨਜੀਤ ਸਿੰਘ, ਰਜਨੀ ਬਾਲਾ, ਅਮਨਵੀਰ ਕੌਰ (ਚਾਰੇ ਹਾਊਸ ਇੰਚਾਰਜ) ਅਤੇ ਸਮੂਹ ਸਟਾਫ਼ ਮੈਂਬਰ ਹਾਜ਼ਰ ਸਨ।