08-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-11-2026

ਪੰਜਾਬ ਡਿਗਰੀ ਕਾਲਜ ਵਿਖੇ ਦੀਵਾਲੀ ਮੌਕੇ ‘ਧਰਤੀ ਬਚਾਓ’ ਸੈਮੀਨਾਰ ਕਰਵਾਇਆ

ਸਾਦਿਕ, 9 ਨਵੰਬਰ (ਗੁਰਭੇਜ ਸਿੰਘ ਚੌਹਾਨ)-ਪੰਜਾਬ ਡਿਗਰੀ ਕਾਲਜ ਮਹਿਮੂਆਣਾ ਵਿਖੇ ਦੀਵਾਲੀ ਦੇ ਪਵਿੱਤਰ ਤਿਉਹਾਰ ਮੌਕੇ ਧਰਤੀ ਬਚਾਓ ਵਿਸ਼ੇ ’ਤੇ ਵਿਸ਼ੇਸ਼ ਸੈਮੀਨਾਰ ਕੀਤਾ ਗਿਆ। ਇਹ ਸੈਮੀਨਾਰ ਐਨ.

Ad Position 21
No active advertisement
ਅਜੀਤ ਡੈਸਕ 10-11-2026
ਸਾਦਿਕ, 9 ਨਵੰਬਰ (ਗੁਰਭੇਜ ਸਿੰਘ ਚੌਹਾਨ)-ਪੰਜਾਬ ਡਿਗਰੀ ਕਾਲਜ ਮਹਿਮੂਆਣਾ ਵਿਖੇ ਦੀਵਾਲੀ ਦੇ ਪਵਿੱਤਰ ਤਿਉਹਾਰ ਮੌਕੇ ਧਰਤੀ ਬਚਾਓ ਵਿਸ਼ੇ ’ਤੇ ਵਿਸ਼ੇਸ਼ ਸੈਮੀਨਾਰ ਕੀਤਾ ਗਿਆ। ਇਹ ਸੈਮੀਨਾਰ ਐਨ.ਐਸ.ਐਸ ਵਿਭਾਗ ਦੇ ਨੋਡਲ ਅਫ਼ਸਰ ਪ੍ਰੋਫੈਸਰ ਜੁਗਰਾਜ ਸਿੰਘ ਵਲੋਂ ਬਹੁਤ ਹੀ ਸੁਚੱਜੇ ਢੰਗ ਨਾਲ ਕਰਵਾਇਆ ਗਿਆ। ‘ਧਰਤੀ ਬਚਾਓ’ ਵਿਸ਼ੇ ’ਤੇ ਵਿਸ਼ੇਸ਼ ਸੈਮੀਨਾਰ ਦਾ ਮੁੱਖ ਉਦੇਸ਼ ਵਿਦਿਆਰਥੀਆਂ ਨੂੰ ਵਾਤਾਵਰਨ ਦੀ ਸੰਭਾਲ, ਵੱਧ ਰਹੇ ਪ੍ਰਦੂਸ਼ਣ ਦੇ ਮਾੜੇ ਪ੍ਰਭਾਵਾਂ ਅਤੇ ਕੁਦਰਤੀ ਸਰੋਤਾਂ ਦੀ ਮਹੱਤਤਾ ਬਾਰੇ ਜਾਗਰੂਕ ਕਰਨਾ ਸੀ। ਐਨ.ਐਸ.ਐਸ ਦੇ ਮੁਖੀ ਪ੍ਰੋ. ਜੁਗਰਾਜ ਸਿੰਘ ਨੇ ਕਿਹਾ ਕਿ ਧਰਤੀ ਦੀ ਸੁਰੱਖਿਆ ਕਰਨਾ ਸਾਡੀ ਸਾਰਿਆਂ ਦੀ ਸਾਂਝੀ ਜ਼ਿੰਮੇਵਾਰੀ ਹੈ। ਤਿਉਹਾਰਾਂ ਦੀ ਖੁਸ਼ੀ ਮਨਾਉਂਦੇ ਸਮੇਂ ਵਾਤਾਵਰਨ ਦੀ ਸੰਭਾਲ ਨੂੰ ਵੀ ਵਿਸ਼ੇਸ਼ ਤਰਜੀਹ ਦੇਣੀ ਚਾਹੀਦੀ ਹੈ। ਪ੍ਰਿੰਸੀਪਲ ਪ੍ਰੀਤਇੰਦਰ ਕੌਰ ਗੋਂਦਾਰਾ ਨੇ ਕਿਹਾ ਕਿ ਅਜਿਹੇ ਜਾਗਰੂਕਤਾ ਭਰਪੂਰ ਉਪਰਾਲੇ ਵਿਦਿਆਰਥੀਆਂ ਵਿਚ ਸਮਾਜਿਕ ਜ਼ਿੰਮੇਵਾਰੀ ਅਤੇ ਵਾਤਾਵਰਨ ਪ੍ਰਤੀ ਸੰਵੇਦਨਸ਼ੀਲਤਾ ਪੈਦਾ ਕਰਦੇ ਹਨ। ਅੰਤ ਵਿਚ ਕਾਲਜ ਦੇ ਪ੍ਰਬੰਧਕ ਕਮੇਟੀ ਮੈਂਬਰ ਅਤੇ ਵਿਦਿਆਰ ਥੀਆਂ ਨੇ ਸਾਫ਼-ਸੁਥਰੇ ਅਤੇ ਹਰਿਆਵਲੇ ਵਾਤਾਵਰਨ ਦੀ ਸਿਰਜਣਾ ਵਿਚ ਆਪਣੀ ਸਰਗਰਮ ਭੂਮਿਕਾ ਨਿਭਾਈ ਅਤੇ ਇਹ ਸੰਕਲਪ ਲਿਆ ਕੇ ਵਾਤਾਵਰਨ ਦੀ ਸੁਰੱਖਿਆ ਲਈ ਵੱਧ ਤੋਂ ਵੱਧ ਪੌਦੇ ਲਗਾਉਣਗੇ ਅਤੇ ਉਨ੍ਹਾਂ ਦੀ ਦੇਖਭਾਲ ਕਰਨਗੇ। ਇਸ ਮੌਕੇ ਪ੍ਰੋ. ਹਰਵਿੰਦਰਪਾਲ ਸਿੰਘ ਪ੍ਰੋਫੈਸਰ ਰੋਜੀ, ਪ੍ਰੋ. ਗਗਨਦੀਪ ਸਿੰਘ, ਰਜਿੰਦਰ ਸਿੰਘ, ਕਾਲਜ ਦਾ ਸਮੂਹ ਸਟਾਫ਼ ਤੇ ਵਿਦਿਆਰਥੀ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਪੰਜਗਰਾਈਂ ਕਲਾਂ ’ਚ ਬਾਬਾ ਵਿਸ਼ਵਕਰਮਾ ਦਾ ਜਨਮ ਦਿਹਾੜਾ ਮਨਾਇਆ ਅਗਲੀ ਖ਼ਬਰ ਰਿਸ਼ੀ ਮਾਡਲ ਸਕੂਲ ’ਚ ਰੰਗੋਲੀ ਬਣਾਉਣ ਦੇ ਮੁਕਾਬਲੇ ਕਰਵਾਏ
Ad Position 24