ਪੰਜਗਰਾਈਂ ਕਲਾਂ ’ਚ ਬਾਬਾ ਵਿਸ਼ਵਕਰਮਾ ਦਾ ਜਨਮ ਦਿਹਾੜਾ ਮਨਾਇਆ
ਪੰਜਗਰਾਈਂ ਕਲਾਂ, 9 ਨਵੰਬਰ (ਸੁਖਮੰਦਰ ਸਿੰਘ ਬਰਾੜ)- ਬਾਬਾ ਵਿਸ਼ਵਕਰਮਾ ਦਾ ਜਨਮ ਦਿਹਾੜਾ ਪੰਜਗਰਾਈਂ ਕਲਾਂ ਵਿਖੇ ਸ਼ਰਧਾ ਨਾਲ ਮਨਾਇਆ ਗਿਆ। ਗੁਰਦੁਆਰਾ ਗੁਰੂ ਨਾਨਕ ਦੇਵ ਸਦਨ (ਅੱਡੇ ਵਾਲਾ) ਵਿਖੇ ਬਾਬਾ ਜੀ ਦੇ ਜਨਮ ਦਿਹਾੜੇ ਨੂੰ ਸਮਰਪਿਤ ਰੱਖੇ ਗਏ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ।
ਪੰਜਗਰਾਈਂ ਕਲਾਂ, 9 ਨਵੰਬਰ (ਸੁਖਮੰਦਰ ਸਿੰਘ ਬਰਾੜ)- ਬਾਬਾ ਵਿਸ਼ਵਕਰਮਾ ਦਾ ਜਨਮ ਦਿਹਾੜਾ ਪੰਜਗਰਾਈਂ ਕਲਾਂ ਵਿਖੇ ਸ਼ਰਧਾ ਨਾਲ ਮਨਾਇਆ ਗਿਆ। ਗੁਰਦੁਆਰਾ ਗੁਰੂ ਨਾਨਕ ਦੇਵ ਸਦਨ (ਅੱਡੇ ਵਾਲਾ) ਵਿਖੇ ਬਾਬਾ ਜੀ ਦੇ ਜਨਮ ਦਿਹਾੜੇ ਨੂੰ ਸਮਰਪਿਤ ਰੱਖੇ ਗਏ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ। ਭੋਗ ਉਪਰੰਤ ਭਾਈ ਸੁਖਵਿੰਦਰ ਸਿੰਘ ਦੇ ਰਾਗੀ ਜਥੇ ਵਲੋਂ ਗੁਰਬਾਣੀ ਦਾ ਮਨੋਹਰ ਕਰਕੇ ਸੰਗਤਾਂ ਨੂੰ ਨਿਹਾਲ ਕੀਤਾ। ਗੁਰੂ ਘਰ ਦੇ ਮੁੱਖ ਗ੍ਰੰਥੀ ਭਾਈ ਜਗਸੀਰ ਸਿੰਘ ਖਾਲਸਾ ਨੇ ਸਮਾਗਮ ’ਚ ਪੁੱਜੀਆਂ ਸੰਗਤਾਂ ਨੂੰ ਬਾਬਾ ਜੀ ਦੇ ਜਨਮ ਦਿਹਾੜੇ ਦੀ ਵਧਾਈ ਦਿੰਦਿਆਂ ਸੱਚੀ-ਸੁੱਚੀ ਕਿਰਤ ਕਰਦਿਆਂ ਬਾਣੀ ਅਤੇ ਬਾਣੇ ਨਾਲ ਜੁੜਨ ਲਈ ਪ੍ਰੇਰਿਆ।