ਦੀਵਾਲੀ ਵਾਲੀ ਰਾਤ ਆਰੇ ’ਚ ਅਚਾਨਕ ਅੱਗ ਲੱਗੀ, ਭਾਰੀ ਨੁਕਸਾਨ
ਕੋਟਕਪੂਰਾ, 9 ਨਵੰਬਰ (ਰਿੰਕੂ ਮਲਹੋਤਰਾ)-ਕੋਟਕਪੂਰਾ ਦੇ ਬਾਬਾ ਜੀਵਨ ਸਿੰਘ ਨਗਰ ਬੀੜ ਰੋਡ ਵਿਖੇ ਬੀਤੀ ਰਾਤ ਇਕ ਆਰੇ ਵਿਚ ਅੱਗ ਲੱਗ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਮਿਲੀ ਜਾਣਕਾਰੀ ਅਨੁਸਾਰ ਆਰਾ ਮਾਲਕ ਗੁਰਵਿੰਦਰ ਸਿੰਘ ਤੇ ਜਗਤਾਰ ਸਿੰਘ ਨੇ ਦੱਸਿਆ ਕਿ ਦੀਵਾਲੀ ਵਾਲੀ ਰਾਤ ਨੂੰ ਕਰੀਬ 11 ਵਜੇ ਉਨ੍ਹਾਂ ਨੂੰ ਨਾਲ ਦੇ ਘਰਾਂ ਤੋਂ ਫ਼ੋਨ ਆਇਆ ਕਿ ਉਨ੍ਹਾਂ ਦੇ ਆਰੇ ਵਿਚ ਅਚਾਨਕ ਅੱਗ ਲੱਗ ਗਈ ਹੈ।
ਆ
ਆਰੇ ਨੂੰ ਲੱਗੀ ਅੱਗ ਸੰਬੰਧੀ ਜਾਣਕਾਰੀ ਦਿੰਦੇ ਹੋਏ ਗੁਰਵਿੰਦਰ ਸਿੰਘ ਤੇ ਜਗਤਾਰ ਸਿੰਘ। ਤਸਵੀਰ: ਰਿੰਕੂ ਮਲਹੋਤਰਾ
10-11-2026
ਕੋਟਕਪੂਰਾ, 9 ਨਵੰਬਰ (ਰਿੰਕੂ ਮਲਹੋਤਰਾ)-ਕੋਟਕਪੂਰਾ ਦੇ ਬਾਬਾ ਜੀਵਨ ਸਿੰਘ ਨਗਰ ਬੀੜ ਰੋਡ ਵਿਖੇ ਬੀਤੀ ਰਾਤ ਇਕ ਆਰੇ ਵਿਚ ਅੱਗ ਲੱਗ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਮਿਲੀ ਜਾਣਕਾਰੀ ਅਨੁਸਾਰ ਆਰਾ ਮਾਲਕ ਗੁਰਵਿੰਦਰ ਸਿੰਘ ਤੇ ਜਗਤਾਰ ਸਿੰਘ ਨੇ ਦੱਸਿਆ ਕਿ ਦੀਵਾਲੀ ਵਾਲੀ ਰਾਤ ਨੂੰ ਕਰੀਬ 11 ਵਜੇ ਉਨ੍ਹਾਂ ਨੂੰ ਨਾਲ ਦੇ ਘਰਾਂ ਤੋਂ ਫ਼ੋਨ ਆਇਆ ਕਿ ਉਨ੍ਹਾਂ ਦੇ ਆਰੇ ਵਿਚ ਅਚਾਨਕ ਅੱਗ ਲੱਗ ਗਈ ਹੈ। ਜਦ ਉਨ੍ਹਾਂ ਆ ਕੇ ਵੇਖਿਆ ਤਾਂ ਅੱਗ ਦੀਆਂ ਲਾਟਾਂ ਤੇਜ਼ ਚੱਲ ਰਹੀਆਂ ਸਨ ਅਤੇ ਫ਼ਾਇਰ ਬ੍ਰਿਗੇਡ ਦੀਆਂ ਗੱਡੀਆਂ ਅੱਗ ਬੁਝਾਉਣ ਦਾ ਯਤਨ ਕਰ ਰਹੀਆਂ ਸਨ। ਭਾਰੀ ਮੁਸ਼ੱਕਤ ਤੋਂ ਬਾਅਦ ਅੱਗ ’ਤੇ ਕਾਬੂ ਪਾ ਲਿਆ ਗਿਆ। ਅੱਗ ਨਾਲ ਆਰੇ ਵਿਚ ਪਈ ਕੀਮਤੀ ਲੱਕੜ ਸੜ ਕੇ ਸੁਆਹ ਹੋ ਗਈ। ਜਗਤਾਰ ਸਿੰਘ ਨੇ ਦੱਸਿਆ ਕਿ ਆਰਾ ਮਾਲਕ ਵਲੋਂ ਇਹ ਜਗ੍ਹਾ ਕਿਰਾਏ ’ਤੇ ਲਈ ਗਈ ਸੀ ਅਤੇ ਅਜਿਹਾ ਵਾਪਰਨ ਨਾਲ ਉਨ੍ਹਾਂ ਨੂੰ ਆਰਥਿਕ ਨੁਕਸਾਨ ਪੁੱਜਿਆ ਹੈ। ਉਨ੍ਹਾਂ ਪੰਜਾਬ ਸਰਕਾਰ ਤੋਂ ਮੁਆਵਜ਼ੇ ਦੀ ਮੰਗ ਕੀਤੀ ਹੈ। ਮਾਲਕਾਂ ਨੇ ਦੱਸਿਆ ਕਿ ਇਹ ਹਾਦਸਾ ਪਟਾਕਿਆਂ ਨਾਲ ਹੋਇਆ ਜਾਪਦਾ ਹੈ।