08-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-11-2026

‘ਭਾਈ ਘਨੱਈਆ ਕੈਂਸਰ ਰੋਕੋ ਸੇਵਾ ਸੁਸਾਇਟੀ ਨੇ ਜਾਗਰੂਕਤਾ ਸੈਮੀਨਾਰ ਕਰਵਾਇਆ

ਪੰਜਗਰਾਈਂ ਕਲਾਂ, 9 ਨਵੰਬਰ (ਸੁਖਮੰਦਰ ਸਿੰਘ ਬਰਾੜ)-‘ਭਾਈ ਘਨੱਈਆ ਕੈਂਸਰ ਰੋਕੋ ਸੇਵਾ ਸੁਸਾਇਟੀ’ ਵਲੋਂ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਪੰਜਗਰਾਈਂ ਕਲਾਂ ਵਿਖੇ ਕਰਵਾਇਆ ਗਿਆ। ਮੁੱਖ ਵਕਤਾ ਸੁਸਾਇਟੀ ਦੇ ਪ੍ਰੈਸ ਸਕੱਤਰ ਗੁਰਿੰਦਰ ਸਿੰਘ ਮਹਿੰਦੀਰੱਤਾ ਨੇ ਕਿਹਾ ਕਿ ਵਾਤਾਵਰਨ ਵਿਚ ਪਾਏ ਜਾ ਰਹੇ ਵਿਗਾੜ ਅਤੇ ਕੁਦਰਤ ਨਾਲ ਕੀਤੇ ਜਾ ਰਹੇ ਖਿਲਵਾੜ ਦਾ ਖਮਿਆਜ਼ਾ ਸਾਨੂੰ ਸਾਰਿਆਂ ਨੂੰ ਬਿਮਾਰੀਆਂ ਅਤੇ ਅਣਕਿਆਸੀਆਂ ਆਫ਼ਤਾਂ ਦੇ ਰੂਪ ਵਿਚ ਭੁਗਤਣਾ ਪੈ ਰਿਹਾ ਹੈ।

Ad Position 21
No active advertisement
ਅਜੀਤ ਡੈਸਕ 10-11-2026
ਪੰਜਗਰਾਈਂ ਕਲਾਂ, 9 ਨਵੰਬਰ (ਸੁਖਮੰਦਰ ਸਿੰਘ ਬਰਾੜ)-‘ਭਾਈ ਘਨੱਈਆ ਕੈਂਸਰ ਰੋਕੋ ਸੇਵਾ ਸੁਸਾਇਟੀ’ ਵਲੋਂ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਪੰਜਗਰਾਈਂ ਕਲਾਂ ਵਿਖੇ ਕਰਵਾਇਆ ਗਿਆ। ਮੁੱਖ ਵਕਤਾ ਸੁਸਾਇਟੀ ਦੇ ਪ੍ਰੈਸ ਸਕੱਤਰ ਗੁਰਿੰਦਰ ਸਿੰਘ ਮਹਿੰਦੀਰੱਤਾ ਨੇ ਕਿਹਾ ਕਿ ਵਾਤਾਵਰਨ ਵਿਚ ਪਾਏ ਜਾ ਰਹੇ ਵਿਗਾੜ ਅਤੇ ਕੁਦਰਤ ਨਾਲ ਕੀਤੇ ਜਾ ਰਹੇ ਖਿਲਵਾੜ ਦਾ ਖਮਿਆਜ਼ਾ ਸਾਨੂੰ ਸਾਰਿਆਂ ਨੂੰ ਬਿਮਾਰੀਆਂ ਅਤੇ ਅਣਕਿਆਸੀਆਂ ਆਫ਼ਤਾਂ ਦੇ ਰੂਪ ਵਿਚ ਭੁਗਤਣਾ ਪੈ ਰਿਹਾ ਹੈ। ਉਨ੍ਹਾਂ ਝੋਨੇ ਦੀ ਪਰਾਲੀ, ਕਣਕ ਦੇ ਨਾੜ ਨੂੰ ਲਗਾਈਆਂ ਜਾਂਦੀਆਂ ਅੱਗਾਂ ਨਾਲ ਫ਼ੈਲਦੇ ਧੂੰਏਂ, ਫੈਕਟਰੀਆਂ ਤੇ ਵਾਹਨਾਂ ਦੇ ਪ੍ਰਦੂਸ਼ਣ, ਤਿਉਹਾਰਾਂ ਜਾਂ ਖੁਸ਼ੀ ਮੌਕੇ ਚਲਾਏ ਜਾਂਦੇ ਪਟਾਕੇ/ਆਤਿਸ਼ਬਾਜ਼ੀਆਂ ਨਾਲ ਵਾਤਾਵਰਨ ਨੂੰ ਪਲੀਤ ਕਰਨ ਵਾਲੀਆਂ ਸਾਡੀਆਂ ਗਲਤ ਆਦਤਾਂ ਬਾਰੇ ਵੀ ਵਿਸਥਾਰ ਵਿਚ ਸਮਝਾਉਣ ਦੀ ਕੋਸ਼ਿਸ਼ ਕੀਤੀ। ਪ੍ਰਿੰਸੀਪਲ ਦੀਪਕ ਸਿੰਘ ਨੇ ਭਾਈ ਘਨੱਈਆ ਕੈਂਸਰ ਰੋਕੋ ਸੇਵਾ ਸੁਸਾਇਟੀ ਦੇ ਇਸ ਉਪਰਾਲੇ ਦੀ ਸ਼ਲਾਘਾ ਕੀਤੀ। ਮੰਚ ਸੰਚਾਲਨ ਲੈਕ. ਸੰਦੀਪ ਕੁਮਾਰੀ ਨੇ ਕੀਤਾ । ਸੈਮੀਨਾਰ ਦੇ ਅਖ਼ੀਰ ਵਿਚ ਸੁਸਾਇਟਂੀ ਵਲੋਂ ਜਾਗਰੂਕਤਾ ਵਾਲੀਆਂ ਕਾਪੀਆਂ ਵੀ ਵੰਡੀਆਂ ਗਈਆਂ ਅਤੇ ‘ਜਾਗਾਂਗੇ ਜਗਾਵਾਂਗੇ-ਵਾਤਾਵਰਨ ਬਚਾਵਾਂਗੇ’ ਆਦਿ ਨਾਅਰੇ ਲਾਉਂਦਿਆਂ ਵਿਦਿਆਰਥਣਾਂ ਨੇ ਪ੍ਰਣ ਕੀਤਾ ਕਿ ਉਹ ਸਾਰੀ ਜ਼ਿੰਦਗੀ ਪਟਾਖੇ ਨਹੀਂ ਚਲਾਉਣਗੇ, ਵਾਤਾਵਰਨ ਦੀ ਸੰਭਾਲ ਕਰਨਗੇ ਅਤੇ ਵੱਧ ਤੋਂ ਵੱਧ ਬੂਟੇ ਲਾਉਣਗੇ।
Ad Position 22
No active advertisement
ਪਿਛਲੀ ਖ਼ਬਰ ਬਾਬਾ ਵਿਸ਼ਵਕਰਮਾ ਦਾ ਜਨਮ ਦਿਹਾੜਾ ਸ਼ਰਧਾ ਤੇ ਸਤਿਕਾਰ ਨਾਲ ਮਨਾਇਆ ਅਗਲੀ ਖ਼ਬਰ ਵਿਸ਼ਵਕਰਮਾ ਦਿਵਸ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ
Ad Position 24