10-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-11-2026

ਗੁਰਪੁਰਬ, ਕ੍ਰਿਸਮਿਸ ਤੇ ਨਵੇਂ ਸਾਲ ਵਾਲੇ ਦਿਨ ਪਟਾਕੇ ਚਲਾਉਣ ਦਾ ਸਮਾਂ ਕੀਤਾ ਨਿਰਧਾਰਿਤ

ਸ੍ਰੀ ਮੁਕਤਸਰ ਸਾਹਿਬ, 10 ਨਵੰਬਰ (ਰਣਜੀਤ ਸਿੰਘ ਢਿੱਲੋਂ)- ਸੁਪਰੀਮ ਕੋਰਟ ਅਤੇ ਨੈਸ਼ਨਲ ਗਰੀਨ ਟ੍ਰਿਬਿਊਨਲ ਦੇ ਹੁਕਮਾਂ ਦੀ ਪਾਲਣਾ ਕਰਦਿਆਂ ਵਧੀਕ ਜ਼ਿਲ੍ਹਾ ਮੈਜਿਸਟ੍ਰੇਟ ਡੈਵੀ ਗੋਇਲ ਨੇ ਭਾਰਤੀਆ ਨਾਗਰਿਕ ਸੁਰੱਖਿਆ ਸਹਿੰਤਾ 2023 ਦੀ ਧਾਰਾ 163 ਅਧੀਨ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਜ਼ਿਲ੍ਹੇ ਦੀ ਹਦੂਦ ਅੰਦਰ ਗੁਰਪੁਰਬ, ਕ੍ਰਿਸਮਿਸ ਅਤੇ ਨਵੇਂ ਸਾਲ ਵਾਲੇ ਦਿਨ ਪਟਾਕੇ ਚਲਾਉਣ ਦਾ ਸਮਾਂ ਕੀਤਾ ਨਿਰਧਾਰਿਤ ਕੀਤਾ ਹੈ। ਹੁਕਮਾਂ ਅਨੁਸਾਰ 24 ਨਵੰਬਰ ਨੂੰ ਗੁਰਪੁਰਬ ਵਾਲੇ ਦਿਨ ਸਵੇਰੇ 4 ਵਜੇ ਤੋਂ ਸਵੇਰੇ 5 ਵਜੇ ਤੱਕ ਅਤੇ ਰਾਤ 9 ਵਜੇ ਤੋਂ 10 ਵਜੇ ਤੱਕ ਪਟਾਕੇ ਚਲਾਏ ਜਾ ਸਕਦੇ ਹਨ।

Ad Position 21
No active advertisement
ਅਜੀਤ ਡੈਸਕ 11-11-2026
ਸ੍ਰੀ ਮੁਕਤਸਰ ਸਾਹਿਬ, 10 ਨਵੰਬਰ (ਰਣਜੀਤ ਸਿੰਘ ਢਿੱਲੋਂ)- ਸੁਪਰੀਮ ਕੋਰਟ ਅਤੇ ਨੈਸ਼ਨਲ ਗਰੀਨ ਟ੍ਰਿਬਿਊਨਲ ਦੇ ਹੁਕਮਾਂ ਦੀ ਪਾਲਣਾ ਕਰਦਿਆਂ ਵਧੀਕ ਜ਼ਿਲ੍ਹਾ ਮੈਜਿਸਟ੍ਰੇਟ ਡੈਵੀ ਗੋਇਲ ਨੇ ਭਾਰਤੀਆ ਨਾਗਰਿਕ ਸੁਰੱਖਿਆ ਸਹਿੰਤਾ 2023 ਦੀ ਧਾਰਾ 163 ਅਧੀਨ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਜ਼ਿਲ੍ਹੇ ਦੀ ਹਦੂਦ ਅੰਦਰ ਗੁਰਪੁਰਬ, ਕ੍ਰਿਸਮਿਸ ਅਤੇ ਨਵੇਂ ਸਾਲ ਵਾਲੇ ਦਿਨ ਪਟਾਕੇ ਚਲਾਉਣ ਦਾ ਸਮਾਂ ਕੀਤਾ ਨਿਰਧਾਰਿਤ ਕੀਤਾ ਹੈ। ਹੁਕਮਾਂ ਅਨੁਸਾਰ 24 ਨਵੰਬਰ ਨੂੰ ਗੁਰਪੁਰਬ ਵਾਲੇ ਦਿਨ ਸਵੇਰੇ 4 ਵਜੇ ਤੋਂ ਸਵੇਰੇ 5 ਵਜੇ ਤੱਕ ਅਤੇ ਰਾਤ 9 ਵਜੇ ਤੋਂ 10 ਵਜੇ ਤੱਕ ਪਟਾਕੇ ਚਲਾਏ ਜਾ ਸਕਦੇ ਹਨ। ਇਸ ਤਰ੍ਹਾਂ ਹੀ ਕ੍ਰਿਸਮਿਸ ’ਤੇ 25 -26 ਦਸੰਬਰ 2026 ਨੂੰ ਰਾਤ 11:55 ਵਜੇ ਤੋਂ ਸਵੇਰੇ 12:30 (ਅੱਧੀ ਰਾਤ) ਤੱਕ ਪਟਾਕੇ ਚਲਾਉਣ ਦਾ ਸਮਾਂ ਨਿਰਧਾਰਿਤ ਕੀਤਾ ਗਿਆ ਹੈ ਅਤੇ 31 ਦਸੰਬਰ 2026 (ਸਾਲ ਦੀ ਸਮਾਪਤੀ) ਅਤੇ 1 ਜਨਵਰੀ 2027 ਨੂੰ (ਨਵੇਂ ਸਾਲ ਦੀ ਸ਼ੁਰੂਆਤ) ’ਤੇ ਰਾਤ 11:55 ਵਜੇ ਤੋਂ ਸਵੇਰੇ 12:30 ਵਜੇ ਤੱਕ ਪਟਾਕੇ ਚਲਾਉਣ ਦਾ ਸਮਾਂ ਨਿਰਧਾਰਤ ਕੀਤਾ ਗਿਆ ਹੈ। ਵਧੀਕ ਜ਼ਿਲ੍ਹਾ ਮੈਜਿਸਟ੍ਰੇਟ ਦੇ ਹੁਕਮਾਂ ਅਨੁਸਾਰ ਪਟਾਕੇ ਨਿਰਧਾਰਤ ਸਮੇਂ ਅਨੁਸਾਰ ਹੀ ਚਲਾਏ ਜਾਣ ਅਤੇ ਉਲੰਘਣਾ ਕਰਨ ਵਾਲਿਆਂ ਵਿਰੁੱਧ ਸਖ਼ਤ ਕਾਰਵਾਈ ਅਮਲ ਵਿਚ ਲਿਆਂਦੀ ਜਾਵੇਗੀ।
Ad Position 22
No active advertisement
ਪਿਛਲੀ ਖ਼ਬਰ ਸਿਹਤ ਕੇਂਦਰ ਬਾਜਾਖਾਨਾ ’ਚ ਹੱਡੀਆਂ, ਜੋੜਾਂ, ਚਮੜੀ ਰੋਗ ਤੇ ਡਿਜੀਟਲ ਐਕਸ-ਰੇ ਦੀਆਂ ਸਹੂਲਤਾਂ ਸ਼ੁਰੂ ਅਗਲੀ ਖ਼ਬਰ ਨਵੀਆਂ ਰੇਲਵੇ ਗੱਡੀਆਂ ਰਾਤ ਦੇ ਸਮੇਂ ਚਲਾਉਣ ਦੀ ਲੋੜ- ਸ਼ਾਮ ਲਾਲ ਗੋਇਲ
Ad Position 24