10-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-11-2026

ਸਪੀਕਰ ਸੰਧਵਾਂ ਵਲੋਂ ਸਰਕਾਰੀ ਸਕੂਲ ਨੂੰ ਖੇਡ ਪਾਰਕ ਲਈ 21 ਹਜ਼ਾਰ ਦੀ ਸਹਾਇਤਾ ਰਾਸ਼ੀ ਭੇਟ

ਫ਼ਰੀਦਕੋਟ, 10 ਨਵੰਬਰ (ਜਸਵੰਤ ਸਿੰਘ ਪੁਰਬਾ)-ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਵਲੋਂ ਸਰਕਾਰੀ ਪ੍ਰਾਇਮਰੀ ਸਕੂਲ ਪਿੰਡ ਕੰਮੇਆਣਾ ਵਿਖੇ ਸਵ: ਕੁਲਵਿੰਦਰ ਸਿੰਘ ਰਾਜੂ ਪੁੱਤਰ ਧਰਮ ਸਿੰਘ ਗਿੱਲ ਤਕਨੀਕੀ ਸਹਾਇਕ ਖੇਤੀਬਾੜੀ ਵਿਭਾਗ ਦੀ ਯਾਦ ਵਿਚ ਬਣਾਏ ਜਾ ਰਹੇ ਖੇਡ ਪਾਰਕ ਲਈ 21,000 ਰੁਪਏ ਦੀ ਸਹਾਇਤਾ ਰਾਸ਼ੀ ਦਿੱਤੀ ਗਈ। ਸਪੀਕਰ ਸੰਧਵਾਂ ਨੇ ਕਿਹਾ ਕਿ ਸਾਨੂੰ ਆਪਣੇ ਸਰਕਾਰੀ ਸਕੂਲਾਂ ਦੀ ਬਿਹਤਰੀ ਲਈ ਵੱਧ ਤੋਂ ਵੱਧ ਯੋਗਦਾਨ ਪਾਉਣਾ ਚਾਹੀਦਾ ਹੈ ਤਾਂ ਜੋ ਬੱਚਿਆਂ ਨੂੰ ਪੜ੍ਹਾਈ ਦੇ ਨਾਲ-ਨਾਲ ਖੇਡਾਂ ਅਤੇ ਹੋਰ ਗਤੀਵਿਧੀਆਂ ਲਈ ਵੀ ਵਧੀਆ ਸਹੂਲਤਾਂ ਮਿਲ ਸਕਣ।

Ad Position 21
No active advertisement
ਅਜੀਤ ਡੈਸਕ 11-11-2026

ਫ਼ਰੀਦਕੋਟ, 10 ਨਵੰਬਰ (ਜਸਵੰਤ ਸਿੰਘ ਪੁਰਬਾ)-ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਵਲੋਂ ਸਰਕਾਰੀ ਪ੍ਰਾਇਮਰੀ ਸਕੂਲ ਪਿੰਡ ਕੰਮੇਆਣਾ ਵਿਖੇ ਸਵ: ਕੁਲਵਿੰਦਰ ਸਿੰਘ ਰਾਜੂ ਪੁੱਤਰ ਧਰਮ ਸਿੰਘ ਗਿੱਲ ਤਕਨੀਕੀ ਸਹਾਇਕ ਖੇਤੀਬਾੜੀ ਵਿਭਾਗ ਦੀ ਯਾਦ ਵਿਚ ਬਣਾਏ ਜਾ ਰਹੇ ਖੇਡ ਪਾਰਕ ਲਈ 21,000 ਰੁਪਏ ਦੀ ਸਹਾਇਤਾ ਰਾਸ਼ੀ ਦਿੱਤੀ ਗਈ। ਸਪੀਕਰ ਸੰਧਵਾਂ ਨੇ ਕਿਹਾ ਕਿ ਸਾਨੂੰ ਆਪਣੇ ਸਰਕਾਰੀ ਸਕੂਲਾਂ ਦੀ ਬਿਹਤਰੀ ਲਈ ਵੱਧ ਤੋਂ ਵੱਧ ਯੋਗਦਾਨ ਪਾਉਣਾ ਚਾਹੀਦਾ ਹੈ ਤਾਂ ਜੋ ਬੱਚਿਆਂ ਨੂੰ ਪੜ੍ਹਾਈ ਦੇ ਨਾਲ-ਨਾਲ ਖੇਡਾਂ ਅਤੇ ਹੋਰ ਗਤੀਵਿਧੀਆਂ ਲਈ ਵੀ ਵਧੀਆ ਸਹੂਲਤਾਂ ਮਿਲ ਸਕਣ। ਉਨ੍ਹਾਂ ਕਿਹਾ ਕਿ ਪੰਜਾਬ ਨੂੰ ਮੁੜ ਤਰੱਕੀ ਦੀਆਂ ਲੀਹਾਂ ’ਤੇ ਲਿਆਉਣ ਲਈ ਸਿੱਖਿਆ, ਸਿਹਤ ਅਤੇ ਖੇਡਾਂ ਦੇ ਖੇਤਰ ਵਿਚ ਲਗਾਤਾਰ ਉਪਰਾਲੇ ਕੀਤੇ ਜਾ ਰਹੇ ਹਨ। ਇਸ ਮੰਤਵ ਦੀ ਪੂਰਤੀ ਲਈ ਸਮਾਜ ਦੇ ਹਰ ਵਰਗ ਦਾ ਸਹਿਯੋਗ ਬੇਹੱਦ ਜ਼ਰੂਰੀ ਹੈ। ਉਨ੍ਹਾਂ ਪਿੰਡ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਪਿੰਡ ਦੇ ਸਰਕਾਰੀ ਸਕੂਲਾਂ ਦੀ ਬਿਹਤਰੀ ਵੱਲ ਵਿਸ਼ੇਸ਼ ਧਿਆਨ ਦੇਣ। ਉਨ੍ਹਾਂ ਸਕੂਲ ਵਿਚ ਬੂਟਾ ਵੀ ਲਗਾਇਆ। ਇਸ ਮੌਕੇ ਸਕੂਲ ਮੁਖੀ ਰਸ਼ਪਿੰਦਰ ਕੌਰ, ਵਰਿੰਦਰ ਕੌਰ, ਰੀਟਾ ਦੇਵੀ, ਗੁਰਮੀਤ ਸਿੰਘ, ਪਰਵੀਨ, ਸੋਨੂੰ ਯਾਦਵ, ਮੋਨਿਕਾ, ਪਰਮਜੀਤ ਸਿੰਘ ਅਤੇ ਮਿਸ ਅਨੀਸ਼ਾ ਸਮੇਤ ਹੋਰ ਹਾਜ਼ਰ ਸਨ।

Ad Position 22
No active advertisement
ਪਿਛਲੀ ਖ਼ਬਰ ਅਕਾਲੀ ਸਰਕਾਰ ਆਉਣ ’ਤੇ ਵਪਾਰੀਆਂ ਦੀਆਂ ਮੰਗਾਂ ਤੇ ਮੁਸ਼ਕਿਲਾਂ ਦਾ ਹੱਲ ਕੀਤਾ ਜਾਵੇਗਾ-ਬਾਦਲ ਅਗਲੀ ਖ਼ਬਰ ਸਾਦਿਕ ਦੀਆਂ ਮੰਡੀਆਂ ’ਚ ਝੋਨੇ ਦੀ ਖ਼ਰੀਦ ਬੰਦ ਹੋਣ ’ਤੇ ਕਿਸਾਨਾਂ ’ਚ ਗੁੱਸੇ ਦੀ ਲਹਿਰ
Ad Position 24