10-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-11-2026

ਅਕਾਲੀ ਸਰਕਾਰ ਆਉਣ ’ਤੇ ਵਪਾਰੀਆਂ ਦੀਆਂ ਮੰਗਾਂ ਤੇ ਮੁਸ਼ਕਿਲਾਂ ਦਾ ਹੱਲ ਕੀਤਾ ਜਾਵੇਗਾ-ਬਾਦਲ

ਸ੍ਰੀ ਮੁਕਤਸਰ ਸਾਹਿਬ, 10 ਨਵੰਬਰ (ਰਣਜੀਤ ਸਿੰਘ ਢਿੱਲੋਂ, ਹਰਮਹਿੰਦਰ ਪਾਲ)- ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਅੱਜ ਸ੍ਰੀ ਮੁਕਤਸਰ ਸਾਹਿਬ ਦੇ ਮੁੱਖ ਬਾਜ਼ਾਰ ਵਿਚ ਸ੍ਰੀ ਦਰਬਾਰ ਸਾਹਿਬ ਦੇ ਗੇਟ ਨੰਬਰ-2 ਨੇੜੇ ਵਪਾਰੀਆਂ ਅਤੇ ਦੁਕਾਨਦਾਰਾਂ ਦੀਆਂ ਮੁਸ਼ਕਿਲਾਂ ਨੂੰ ਸੁਣਿਆ। ਇਸ ਮੌਕੇ ਮੁੱਖ ਮੰਚ ’ਤੇ ਸੁਖਬੀਰ ਤੋਂ ਇਲਾਵਾ ਸ਼੍ਰੋਮਣੀ ਅਕਾਲੀ ਦਲ ਦੇ ਜ਼ਿਲ੍ਹਾ ਪ੍ਰਧਾਨ ਤੇ ਸਾਬਕਾ ਵਿਧਾਇਕ ਕੰਵਰਜੀਤ ਸਿੰਘ ਰੋਜ਼ੀ ਬਰਕੰਦੀ, ਪ੍ਰਸਿੱਧ ਉਦਯੋਗਪਤੀ ਰਾਜਨ ਸੇਤੀਆ, ਵਪਾਰ ਮੰਡਲ ਦੇ ਸੂਬਾ ਪ੍ਰਧਾਨ ਅਮਿਤ ਕਪੂਰ, ਵਪਾਰ ਮੰਡਲ ਦੇ ਸਥਾਨਕ ਪ੍ਰਧਾਨ ਇੰਦਰਜੀਤ ਬਾਂਸਲ, ਦਵਿੰਦਰ ਪੱਪੂ ਰਾਜਦੇਵ, ਰਾਜੇਸ਼ ਖੇੜਾ, ਰਾਜੇਸ਼ ਬੱਬਾ ਅਗਰਵਾਲ ਹਾਜ਼ਰ ਸਨ।

Ad Position 21
No active advertisement
ਅਜੀਤ ਡੈਸਕ 11-11-2026

 ਸ੍ਰੀ ਮੁਕਤਸਰ ਸਾਹਿਬ ਵਿਖੇ ਵਪਾਰੀਆਂ, ਦੁਕਾਨਦਾਰਾਂ ਤੇ ਹੋਰ ਕਾਰੋਬਾਰੀਆਂ ਦੀਆਂ ਸੁਣੀਆਂ ਮੁਸ਼ਕਿਲਾਂ

ਸ੍ਰੀ ਮੁਕਤਸਰ ਸਾਹਿਬ, 10 ਨਵੰਬਰ (ਰਣਜੀਤ ਸਿੰਘ ਢਿੱਲੋਂ, ਹਰਮਹਿੰਦਰ ਪਾਲ)- ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਅੱਜ ਸ੍ਰੀ ਮੁਕਤਸਰ ਸਾਹਿਬ ਦੇ ਮੁੱਖ ਬਾਜ਼ਾਰ ਵਿਚ ਸ੍ਰੀ ਦਰਬਾਰ ਸਾਹਿਬ ਦੇ ਗੇਟ ਨੰਬਰ-2 ਨੇੜੇ ਵਪਾਰੀਆਂ ਅਤੇ ਦੁਕਾਨਦਾਰਾਂ ਦੀਆਂ ਮੁਸ਼ਕਿਲਾਂ ਨੂੰ ਸੁਣਿਆ। ਇਸ ਮੌਕੇ ਮੁੱਖ ਮੰਚ ’ਤੇ ਸੁਖਬੀਰ ਤੋਂ ਇਲਾਵਾ ਸ਼੍ਰੋਮਣੀ ਅਕਾਲੀ ਦਲ ਦੇ ਜ਼ਿਲ੍ਹਾ ਪ੍ਰਧਾਨ ਤੇ ਸਾਬਕਾ ਵਿਧਾਇਕ ਕੰਵਰਜੀਤ ਸਿੰਘ ਰੋਜ਼ੀ ਬਰਕੰਦੀ, ਪ੍ਰਸਿੱਧ ਉਦਯੋਗਪਤੀ ਰਾਜਨ ਸੇਤੀਆ, ਵਪਾਰ ਮੰਡਲ ਦੇ ਸੂਬਾ ਪ੍ਰਧਾਨ ਅਮਿਤ ਕਪੂਰ, ਵਪਾਰ ਮੰਡਲ ਦੇ ਸਥਾਨਕ ਪ੍ਰਧਾਨ ਇੰਦਰਜੀਤ ਬਾਂਸਲ, ਦਵਿੰਦਰ ਪੱਪੂ ਰਾਜਦੇਵ, ਰਾਜੇਸ਼ ਖੇੜਾ, ਰਾਜੇਸ਼ ਬੱਬਾ ਅਗਰਵਾਲ ਹਾਜ਼ਰ ਸਨ। ਇਸ ਮੌਕੇ ਵਪਾਰ ਮੰਡਲ ਦੇ ਪ੍ਰਧਾਨ ਇੰਦਰਜੀਤ ਬਾਂਸਲ ਅਤੇ ਦਵਿੰਦਰ ਰਾਜਦੇਵ ਵਲੋਂ ਆਪਣੇ ਸੰਬੋਧਨ ਦੌਰਾਨ ਦੁਕਾਨਦਾਰਾਂ, ਵਪਾਰੀਆਂ ਤੇ ਹੋਰ ਕਾਰੋਬਾਰੀਆਂ ਦੀਆਂ ਮੰਗਾਂ ਤੇ ਮੁਸ਼ਕਿਲਾਂ ਨੂੰ ਵਿਸਥਾਰ ਨਾਲ ਰੱਖਿਆ। ਇਸ ਤੋਂ ਇਲਾਵਾ ਪੰਡਾਲ ਵਿਚ ਬੈਠੇ ਵੱਖ-ਵੱਖ ਕਾਰੋਬਾਰੀਆਂ ਵਲੋਂ ਵੀ ਮੰਗਾਂ ਤੇ ਮੁਸ਼ਕਿਲਾਂ ਸੰਬੰਧੀ ਸੁਖਬੀਰ ਸਿੰਘ ਬਾਦਲ ਨੂੰ ਜਾਣੂ ਕਰਵਾਇਆ ਗਿਆ। ਵੱਖ-ਵੱਖ ਸਵਾਲਾਂ ਦੇ ਸੁਖਬੀਰ ਸਿੰਘ ਬਾਦਲ ਵਲੋਂ ਜਵਾਬ ਦਿੱਤੇ ਗਏ। ਇਸ ਮੌਕੇ ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਅਕਾਲੀ ਸਰਕਾਰ ਆਉਣ ’ਤੇ ਵਪਾਰੀਆਂ ਦੀਆਂ ਸਾਰੀਆਂ ਮੰਗਾਂ ਨੂੰ ਪਹਿਲ ਦੇ ਆਧਾਰ ’ਤੇ ਪੂਰਾ ਕੀਤਾ ਜਾਵੇਗਾ ਅਤੇ ਕੋਈ ਵੀ ਮੁਸ਼ਕਿਲ ਨਹੀਂ ਆਉਣ ਦਿੱਤੀ ਜਾਵੇਗੀ। ਜੀ.ਐਸ.ਟੀ. ਸਮੇਤ ਹੋਰ ਗੁੰਝਲਦਾਰ ਮੁਸ਼ਕਿਲਾਂ ਦਾ ਪੱਕਾ ਹੱਲ ਕੀਤਾ ਜਾਵੇਗਾ। ਇਸ ਮੌਕੇ ਪੰਡਾਲ ਵਿਚ ਬੈਠੇ ਕਾਰੋਬਾਰੀਆਂ ਵਲੋਂ ਟਰੱਕ ਯੂਨੀਅਨਾਂ ਬਹਾਲ ਕਰਨ ਅਤੇ ਟਰਾਂਸਪੋਰਟ ਅਫ਼ਸਰਾਂ ਦੁਆਰਾ ਚੈਕਿੰਗ ਦੇ ਬਹਾਨੇ ਤੰਗ ਪ੍ਰੇਸ਼ਾਨ ਕਰਨ ਦੀਆਂ ਮੁਸ਼ਕਿਲਾਂ ਦੂਰ ਕਰਨ, ਪਲਾਟਾਂ ਤੇ ਜ਼ਮੀਨ ਦੀ ਰਜਿਸਟਰੀ ਸਮੇਂ ਐਨ.ਓ.ਸੀ. ਦੇ ਬਹਾਨੇ ਤੰਗ ਪ੍ਰੇਸ਼ਾਨ ਕਰਨ, ਆਨਲਾਈਨ ਸ਼ਾਪਿੰਗ ਕਾਰਨ ਦੁਕਾਨਦਾਰਾਂ ਦੇ ਵਪਾਰ ’ਤੇ ਪਏ ਅਸਰ, ਸ਼ਹਿਰ ਵਿਚ ਸੀਵਰੇਜ ਤੇ ਪਾਣੀ ਦੀ ਸਮੱਸਿਆ ਦੇ ਹੱਲ ਕਰਨ, ਸੜਕਾਂ ਦੀ ਮੰਦੀ ਹਾਲਤ ਸੁਧਾਰਨ, ਭੱਠਾ ਸਨਅਤ ਨੂੰ ਪੇਸ਼ ਮੁਸ਼ਕਿਲਾਂ ਦਾ ਹੱਲ ਕਰਨ, ਸਿੰਗਲ ਵਿੰਡੋ ਸਿਸਟਮ ਚਲਾਉਣ, ਵਪਾਰੀਆਂ ਤੇ ਉਦਯੋਗਪਤੀਆਂ ਵਾਸਤੇ 20 ਪ੍ਰਤੀਸ਼ਤ ਬੱਜਟ ਰੱਖਣ, ਗੁਰਦੁਆਰਾ ਸਾਹਿਬ ਵਾਲੇ ਪਾਸਿਓਂ ਬੰਦ ਰਸਤਾ ਖੋਲ੍ਹਣ ਤੋਂ ਇਲਾਵਾ ਹੋਰ ਮੰਗਾਂ ਰੱਖੀਆਂ ਗਈਆਂ, ਜਿਸ ’ਤੇ ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਸਾਰੀਆਂ ਮੁਸ਼ਕਿਲਾਂ ਦਾ ਹੱਲ ਅਕਾਲੀ ਸਰਕਾਰ ਬਣਨ ’ਤੇ ਕੀਤਾ ਜਾਵੇਗਾ। ਜਦੋਂ ਸੀਵਰੇਜ ਅਤੇ ਪਾਣੀ ਦੀ ਸਮੱਸਿਆ ਲੰਮੇ ਸਮੇਂ ਤੋਂ ਹੱਲ ਨਾ ਹੋਣ ਦੀ ਗੱਲ ਕਹੀ ਤਾਂ ਉਨ੍ਹਾਂ ਕਿਹਾ ਕਿ ਇਸ ਦਾ ਹੱਲ ਤੱਕੜੀ ਚੋਣ ਨਿਸ਼ਾਨ ਹੀ ਹੈ। ਸੁਖਬੀਰ ਨੇ ਕਿਹਾ ਕਿ ਅਕਾਲੀ ਸਰਕਾਰ ਬਣਨ ’ਤੇ ਦੁਕਾਨਦਾਰਾਂ ਅਤੇ ਵਪਾਰੀਆਂ ਨੂੰ ਜੀ.ਐਸ.ਟੀ. ਦੀ ਗੁੰਝਲਦਾਰ ਮੁਸ਼ਕਿਲ ਵਿਚੋਂ ਕੱਢਿਆ ਜਾਵੇਗਾ, 25 ਲੱਖ ਦਾ ਜੀਵਨ ਬੀਮਾ ਕੀਤਾ ਜਾਵੇਗਾ, 10 ਲੱਖ ਰੁਪਏ ਮੈਡੀਕਲ ਸਹੂਲਤ ਰਹੀ ਅਤੇ 10 ਲੱਖ ਰੁਪਏ ਅੱਗ ਨਾਲ ਨੁਕਸਾਨ ਦੇ ਮਾਮਲਿਆਂ ਵਿਚ ਬੀਮਾ ਦਿੱਤਾ ਜਾਵੇਗਾ। ਉਨ੍ਹਾਂ ਕਿਹਾ ਕਿ ਹਰਿਆਣਾ ਵਿਚ ਵੱਡੀਆਂ ਫ਼ੈਕਟਰੀਆਂ ਹਨ ਅਤੇ ਉਥੋਂ ਦਾ ਜੀ.ਐਸ.ਟੀ. ਸਾਢੇ 12 ਹਜ਼ਾਰ ਕਰੋੜ ਰੁਪਏ ਹੈ, ਜਦਕਿ ਪੰਜਾਬ ਦਾ ਜੀ.ਐਸ.ਟੀ. 2500 ਕਰੋੜ ਰੁਪਏ ਹੈ। ਉਨ੍ਹਾਂ ਕਿਹਾ ਕਿ ਪੰਜਾਬ ਵਿਚ ਫ਼ੈਕਟਰੀਆਂ ਤੇ ਕਾਰਖਾਨੇ ਲਾ ਕੇ ਉਥ ੋਂ ਹੀ ਕੁਲੈਕਸ਼ਨ ਪੂਰੀ ਕੀਤੀ ਜਾਵੇਗੀ ਅਤੇ ਆਮ ਦੁਕਾਨਦਾਰਾਂ ਨੂੰ ਤੰਗ ਨਹੀਂ ਕੀਤਾ ਜਾਵੇਗਾ। ਇੰਸਪੈਕਟਰੀ ਰਾਜ ਤੋਂ ਛੁਟਕਾਰਾ ਦਿਵਾਇਆ ਜਾਵੇਗਾ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਬਣਾਉਣ ਲਈ ਸਾਰੇ ਵਰਗਾਂ ਵਲੋਂ ਸਹਿਯੋਗ ਦਿੱਤਾ ਜਾਵੇ। ਸਟੇਜ ਦੀ ਕਾਰਵਾਈ ਸੁਰਿੰਦਰ ਖੇੜਾ ਅਤੇ ਜ਼ਿਲ੍ਹਾ ਸਕੱਤਰ ਜਨਰਲ ਬਿੰਦਰ ਗੋਨਿਆਣਾ ਵਲੋਂ ਚਲਾਈ ਗਈ। ਇਸ ਮੌਕੇ ਵਪਾਰ ਮੰਡਲ ਅਤੇ ਹੋਰ ਜਥੇਬੰਦੀਆਂ ਵਲੋਂ ਸੁਖਬੀਰ ਸਿੰਘ ਬਾਦਲ ਨੂੰ ਸਨਮਾਨਿਤ ਕੀਤਾ ਗਿਆ। ਇਸ ਮੌਕੇ ਕਲਾਥ ਮਰਚੈਂਟ ਐਸੋਸੀਏਸ਼ਨ ਦੇ ਸਾਬਕਾ ਪ੍ਰਧਾਨ ਕਸ਼ਮੀਰ ਸਿੰਘ, ਜ਼ਿਲ੍ਹਾ ਯੋਜਨਾ ਬੋਰਡ ਦੇ ਚੇਅਰਮੈਨ ਜਥੇਦਾਰ ਹੀਰਾ ਸਿੰਘ ਚੜੇਵਾਨ, ਸ਼੍ਰੋਮਣੀ ਕਮੇਟੀ ਮੈਂਬਰ ਜਥੇਦਾਰ ਨਵਤੇਜ ਸਿੰਘ ਕਾਉਣੀ, ਸ਼੍ਰੋਮਣੀ ਅਕਾਲੀ ਦਲ ਦੇ ਕੌਮੀ ਮੀਤ ਪ੍ਰਧਾਨ ਮਨਜਿੰਦਰ ਸਿੰਘ ਬਿੱਟੂ, ਕੌਮੀ ਮੀਤ ਪ੍ਰਧਾਨ ਜਗਜੀਤ ਸਿੰਘ ਹਨੀ ਫ਼ੱਤਣਵਾਲਾ, ਸਾਬਕਾ ਚੇਅਰਮੈਨ ਮਨਜੀਤ ਸਿੰਘ ਫ਼ੱਤਣਵਾਲਾ, ਨਗਰ ਕੌਂਸਲ ਦੇ ਸਾਬਕਾ ਪ੍ਰਧਾਨ ਹਰਪਾਲ ਸਿੰਘ ਬੇਦੀ, ਜਗਤਾਰ ਸਿੰਘ ਪੱਪੀ ਬਰਾੜ, ਮਨੋਹਰ ਸਿੰਘ ਸਰਾਫ, ਦੇਸਰਾਜ ਤਨੇਜਾ ਅਸ਼ੋਕ ਕੁਮਾਰ ਚੁੱਘ, ਸਾਬਕਾ ਕੌਂਸਲਰ ਸੰਜੀਵ ਧੂੜੀਆ ਕਾਲਾ, ਸ਼੍ਰੋਮਣੀ ਅਕਾਲੀ ਦਲ ਦੇ ਸਾਬਕਾ ਜ਼ਿਲ੍ਹਾ ਸੀਨੀਅਰ ਮੀਤ ਪ੍ਰਧਾਨ ਸਤੀਸ਼ ਕਾਲਾ ਗਿਰਧਰ, ਟੇਕ ਚੰਦ ਬੱਤਰਾ, ਲਖਵਿੰਦਰ ਸਿੰਘ ਰੋਹੀਵਾਲਾ, ਬੌਬੀ ਬਰਾੜ, ਹਰਬਿੰਦਰ ਸਿੰਘ ਹੈਰੀ, ਮਿੰਟੂ ਗਿੱਲ, ਪੱਪੂ ਅਹੂਜਾ, ਪਿੰਦਰਪਾਲ ਸਿੰਘ ਰਿੰਪਲ, ਸ਼ੰਟੀ ਅੰਗਪਾਲ, ਪਰਮਵੀਰ ਸਿੰਘ ਭੰਡਾਰੀ, ਹਰਨੇਕ ਸਿੰਘ ਬੁੱਟਰ, ਸ਼ਮਿੰਦਰ ਸਿੰਘ ਗੋਗੀ ਅਕਾਲਗੜ੍ਹ, ਸੰਤ ਰਾਮ ਗੁੱਲੂ ਬਰੀਵਾਲਾ, ਚਰਨਜੀਤ ਸਮਾਘ, ਬੰਟੀ ਖੇੜਾ, ਜਗਵੰਤ ਸਿੰਘ ਲੰਬੀ ਢਾਬ, ਸੁਨੀਲ ਬਾਂਸਲ, ਭਗਵਾਨ ਦਾਸ ਬਾਂਸਲ, ਸੌਰਵ ਰਾਜਦੇਵ, ਅੰਮ੍ਰਿਤ ਲਾਲ ਖੁਰਾਣਾ, ਜੈ ਗੋਪਾਲ, ਅਸ਼ੋਕ ਤੇਹਰੀਆ, ਰਾਹੁਲ ਸੱਚਦੇਵਾ, ਹਰਪ੍ਰੀਤ ਸਿੰਘ ਗੋਹਲ ਸੋਢੀ, ਅੰਮ੍ਰਿਤਪਾਲ ਸਿੰਘ ਬਰਾੜ, ਸੁਰਿੰਦਰ ਸਿੰਘ ਛਿੰਦੂ, ਸੁਰਿੰਦਰ ਸਿੰਘ ਛਿੰਦਾ ਸਾਬਕਾ ਐਮ.ਸੀ., ਕਰਤਾਰ ਸਿੰਘ ਸੋਢੀ ਕੌਂਸਲਰ, ਗਗਨਦੀਪ ਸਿੰਘ ਕੌਂਸਲਰ, ਰਮੀਜ ਰਿੰਪਾ ਖਾਨ, ਬਰਨੇਕ ਸਿੰਘ ਦਿਓਲ, ਬਿੱਟੂ ਮਾਨ, ਗਗਨ ਕੁੱਕਰੀਆਂ ਆਦਿ ਹਾਜ਼ਰ ਸਨ।

Ad Position 22
No active advertisement
ਪਿਛਲੀ ਖ਼ਬਰ ਗੰਦੇ ਪਾਣੀ ਦੀ ਨਿਕਾਸੀ ਨਾ ਹੋਣ ਕਾਰਨ ਦੁਕਾਨਦਾਰ ਪ੍ਰੇਸ਼ਾਨ ਅਗਲੀ ਖ਼ਬਰ ਸਪੀਕਰ ਸੰਧਵਾਂ ਵਲੋਂ ਸਰਕਾਰੀ ਸਕੂਲ ਨੂੰ ਖੇਡ ਪਾਰਕ ਲਈ 21 ਹਜ਼ਾਰ ਦੀ ਸਹਾਇਤਾ ਰਾਸ਼ੀ ਭੇਟ
Ad Position 24