ਰਾਜ ਪੱਧਰੀ ਖੇਡਾਂ ’ਚ ਐਸ. ਐਮ. ਡੀ ਸਕੂਲ ਦੀ ਚੜ੍ਹਤ
ਫ਼ਰੀਦਕੋਟ, 10 ਨਵੰਬਰ (ਜਸਵੰਤ ਸਿੰਘ ਪੁਰਬਾ)- ਸੰਤ ਮੋਹਨ ਦਾਸ ਮੈਮੋਰੀਅਲ ਸੀਨੀਅਰ ਸੈਕੰਡਰੀ ਸਕੂਲ ਕੋਟ ਸੁਖੀਆ ਦੇ ਖਿਡਾਰੀਆਂ ਨੇ ਜ਼ਿਲ੍ਹਾ ਪਟਿਆਲਾ ਵਿਖੇ ਹੋਈਆਂ 70ਵੀਂਆਂ ਪੰਜਾਬ ਰਾਜ ਸਕੂਲ ਖੇਡਾਂ ’ਚ ਸ਼ਾਨਦਾਰ ਪ੍ਰਦਰਸ਼ਨ ਕਰਦੇ ਹੋਏ ਸ਼ਕੁਐਸ਼ ਮੁਕਾਬਲਿਆਂ ’ਚ ਸ਼ਾਨਦਾਰ ਪੁਜ਼ੀਸ਼ਨ ਹਾਸਿਲ ਕੀਤੀ। ਸੰਸਥਾ ਦੇ ਸਰਪ੍ਰਸਤ ਮੁਕੰਦ ਲਾਲ ਥਾਪਰ ਨੇ ਦੱਸਿਆ ਕਿ ਸਕੂਲ ਦੇ ਖਿਡਾਰੀਆਂ ਨੇ ਸ਼ਕੁਐਸ਼ ਖੇਡ ਦੇ ਮੁਕਾਬਲਿਆਂ ਵਿਚ ਉਮਰ ਵਰਗ ਅੰਡਰ-19 (ਲੜਕੀਆਂ) ਨੇ ਜ਼ਿਲ੍ਹਾ ਬਠਿੰਡਾ ਦੀ ਟੀਮ ਨੂੰ 2-0 ਨਾਲ ਹਰਾ ਕੇ ਤੀਜਾ ਸਥਾਨ ਪ੍ਰਾਪਤ ਕਰਦੇ ਹੋਏ ਕਾਂਸੀ ਦਾ ਤਗਮਾ ਜਿੱਤ ਕੇ ਮਾਣਮੱਤੀ ਪ੍ਰਾਪਤੀ ਕੀਤੀ।
ਫ਼ਰੀਦਕੋਟ, 10 ਨਵੰਬਰ (ਜਸਵੰਤ ਸਿੰਘ ਪੁਰਬਾ)- ਸੰਤ ਮੋਹਨ ਦਾਸ ਮੈਮੋਰੀਅਲ ਸੀਨੀਅਰ ਸੈਕੰਡਰੀ ਸਕੂਲ ਕੋਟ ਸੁਖੀਆ ਦੇ ਖਿਡਾਰੀਆਂ ਨੇ ਜ਼ਿਲ੍ਹਾ ਪਟਿਆਲਾ ਵਿਖੇ ਹੋਈਆਂ 70ਵੀਂਆਂ ਪੰਜਾਬ ਰਾਜ ਸਕੂਲ ਖੇਡਾਂ ’ਚ ਸ਼ਾਨਦਾਰ ਪ੍ਰਦਰਸ਼ਨ ਕਰਦੇ ਹੋਏ ਸ਼ਕੁਐਸ਼ ਮੁਕਾਬਲਿਆਂ ’ਚ ਸ਼ਾਨਦਾਰ ਪੁਜ਼ੀਸ਼ਨ ਹਾਸਿਲ ਕੀਤੀ। ਸੰਸਥਾ ਦੇ ਸਰਪ੍ਰਸਤ ਮੁਕੰਦ ਲਾਲ ਥਾਪਰ ਨੇ ਦੱਸਿਆ ਕਿ ਸਕੂਲ ਦੇ ਖਿਡਾਰੀਆਂ ਨੇ ਸ਼ਕੁਐਸ਼ ਖੇਡ ਦੇ ਮੁਕਾਬਲਿਆਂ ਵਿਚ ਉਮਰ ਵਰਗ ਅੰਡਰ-19 (ਲੜਕੀਆਂ) ਨੇ ਜ਼ਿਲ੍ਹਾ ਬਠਿੰਡਾ ਦੀ ਟੀਮ ਨੂੰ 2-0 ਨਾਲ ਹਰਾ ਕੇ ਤੀਜਾ ਸਥਾਨ ਪ੍ਰਾਪਤ ਕਰਦੇ ਹੋਏ ਕਾਂਸੀ ਦਾ ਤਗਮਾ ਜਿੱਤ ਕੇ ਮਾਣਮੱਤੀ ਪ੍ਰਾਪਤੀ ਕੀਤੀ। ਖਿਡਾਰੀਆਂ ਦਾ ਸਕੂਲ ਕੈਂਪਸ ਪਹੁੰਚਣ ’ਤੇ ਸਾਰੇ ਵਿਦਿਆਰਥੀਆਂ ਅਤੇ ਅਧਿਆਪਕਾਂ ਵਲੋਂ ਸਵਾਗਤ ਕੀਤਾ ਗਿਆ। ਸਕੂਲ ਦੇ ਡਿਪਟੀ ਡਾਇਰੈਕਟਰ ਸੰਦੀਪ ਥਾਪਰ ਨੇ ਕਿਹਾ ਕਿ ਇਹ ਪ੍ਰਾਪਤੀਆਂ ਖਿਡਾਰੀਆਂ ਦੀ ਸਖ਼ਤ ਮਿਹਨਤ ਤੇ ਜਸਪਾਲ ਸਿੰਘ (ਕਬੱਡੀ ਕੋਚ) ਦੀ ਯੋਗ ਅਗਵਾਈ ਦਾ ਨਤੀਜਾ ਹੈ। ਇਸ ਮੌਕੇ ਸਕੂਲ ਦੇ ਪ੍ਰਬੰਧਕੀ ਕਮੇਟੀ ਦੇ ਮੈਂਬਰ ਮੇਘਾ ਥਾਪਰ, ਪ੍ਰਿੰਸੀਪਲ ਰੇਣੂਕਾ, ਕੈਂਪਸ ਇੰਚਾਰਜ ਮਨਜੀਤ ਕੌਰ, ਕੋ-ਆਰਡੀਨੇਟਰ ਖੁਸ਼ਵਿੰਦਰ ਸਿੰਘ, ਮੋਹਨ ਸਿੰਘ, ਸਪੋਰਟਸ ਕੋਆਰਡੀਨੇਟਰ ਰਾਜ ਕੁਮਾਰ, ਗੁਰਮੇਜ ਸਿੰਘ, ਜਸ਼ਨਦੀਪ ਕੌਰ ਤੇ ਸਮੂਹ ਸਟਾਫ਼ ਵਲੋਂ ਖਿਡਾਰੀਆਂ ਨੂੰ ਉਨ੍ਹਾਂ ਦੀ ਇਸ ਸ਼ਾਨਦਾਰ ਸਫ਼ਲਤਾ ’ਤੇ ਵਧਾਈ ਦਿੱਤੀ।