ਅੱਖਾਂ ਦਾ ਵਿਸ਼ਾਲ ਮੁਫ਼ਤ ਜਾਂਚ ਤੇ ਆਪ੍ਰੇਸ਼ਨ ਕੈਂਪ 22 ਨੂੰ
ਬਾਜਾਖਾਨਾ, 10 ਨਵੰਬਰ (ਜੀਵਨ ਗਰਗ)- ਲਾਇਨਜ਼ ਕਲੱਬ ਬਾਜਾਖਾਨਾ ਵਲੋਂ ਅੱਖਾਂ ਦਾ ਮੁਫ਼ਤ ਜਾਂਚ ਅਤੇ ਆਪ੍ਰੇਸ਼ਨ ਕੈਂਪ 22 ਨਵੰਬਰ ਦਿਨ ਐਤਵਾਰ ਨੂੰ ਸਿਵਲ ਹਸਪਤਾਲ ਬਾਜਾਖਾਨਾ ਵਿਖੇ ਸਵੇਰੇ 9 ਵਜੇ ਤੋਂ ਲਗਾਇਆ ਜਾ ਰਿਹਾ ਹੈ। ਕੈਂਪ ਦੇ ਚੇਅਰਮੈਨ ਡਾ.
ਬਾਜਾਖਾਨਾ, 10 ਨਵੰਬਰ (ਜੀਵਨ ਗਰਗ)- ਲਾਇਨਜ਼ ਕਲੱਬ ਬਾਜਾਖਾਨਾ ਵਲੋਂ ਅੱਖਾਂ ਦਾ ਮੁਫ਼ਤ ਜਾਂਚ ਅਤੇ ਆਪ੍ਰੇਸ਼ਨ ਕੈਂਪ 22 ਨਵੰਬਰ ਦਿਨ ਐਤਵਾਰ ਨੂੰ ਸਿਵਲ ਹਸਪਤਾਲ ਬਾਜਾਖਾਨਾ ਵਿਖੇ ਸਵੇਰੇ 9 ਵਜੇ ਤੋਂ ਲਗਾਇਆ ਜਾ ਰਿਹਾ ਹੈ। ਕੈਂਪ ਦੇ ਚੇਅਰਮੈਨ ਡਾ. ਸਤਪਾਲ ਸਿੰਘ ਰੋਮਾਣਾ ਨੇ ਦੱਸਿਆ ਕਿ ਇਸ ਕੈਂਪ ’ਚ ਲਾਇਨਜ਼ ਆਈ ਕੇਅਰ ਸੈਂਟਰ ਜੈਤੋ ਦੇ ਮਾਹਿਰ ਡਾ. ਆਕਿ੍ਰਤੀ ਸਿੰਗਲਾ ਦੀ ਟੀਮ ਵਲੋਂ ਅੱਖਾਂ ਦੀਆਂ ਬਿਮਾਰੀਆਂ ਦੀ ਜਾਂਚ ਕੀਤੀ ਜਾਵੇਗੀ ਅਤੇ ਲੋੜਵੰਦ ਵਿਅਕਤੀਆਂ ਦੇ ਅੱਖਾਂ ਦੇ ਲੈਂਜ਼ ਪਾਉਣ ਲਈ ਚੋਣ ਕੀਤੀ ਜਾਵੇਗੀ। ਇਨ੍ਹਾਂ ਵਿਅਕਤੀਆਂ ਦੇ ਆਪ੍ਰੇਸ਼ਨ ਆਈ.ਕੇਅਰ ਸੈਂਟਰ ਜੈਤੋ ਵਿਖੇ ਕਰਕੇ ਲੈਂਜ਼ ਪਾਏ ਜਾਣਗੇ। ਡਾ. ਰੋਮਾਣਾ ਨੇ ਦੱਸਿਆਂ ਕਿ ਮਰੀਜ਼ਾਂ ਨੂੰ ਹਸਪਤਾਲ ਪਹੁੰਚਾਉਣ ਅਤੇ ਆਪ੍ਰੇਸ਼ਨ ਤੋਂ ਬਾਅਦ ਘਰ ਛੱਡਣ ਦੀ ਜ਼ਿੰਮੇਵਾਰੀ ਲਾਇਨਜ਼ ਕਲੱਬ ਬਾਜਾਖਾਨਾ ਦੇ ਅਹੁਦੇਦਾਰਾਂ ਤੇ ਮੈਂਬਰਾਂ ਦੀ ਹੋਵੇਗੀ। ਲੋੜਵੰਦ ਵਿਅਕਤੀ ਕੇਸੀ ਇਨਸਾਨ ਕਰਕੇ, ਸਾਫ਼ ਸੁਥਰੇ ਕੱਪੜੇ ਪਹਿਨ ਕੇ ਅਤੇ ਆਪਣਾ ਅਧਾਰ ਕਾਰਡ ਨਾਲ ਲੈ ਕੇ ਆਉਣ ਅਤੇ ਮਰੀਜ਼ ਦੇ ਨਾਲ ਸਿਰਫ਼ ਇਕ ਹੀ ਵਿਅਕਤੀ ਦੇ ਜਾਣ ਦੀ ਆਗਿਆ ਹੋਵੇਗੀ। ਇਸ ਮੌਕੇ ਕਲੱਬ ਪ੍ਰਧਾਨ ਡਾ. ਜਗਰੂਪ ਸਿੰਘ, ਭਗਤ ਸਿੰਘ ਚਹਿਲ, ਡਾ. ਭੁਪੇਸ਼ ਕੁਮਾਰ, ਪਰਗਟ ਸਿੰਘ ਬਰਾੜ, ਡਾ. ਤਰਸੇਮ ਸਿੰਘ ਧਨੋਆ, ਡਾ. ਮੁਹੰਮਦ ਰੂਪ, ਹਰਪ੍ਰੀਤ ਸਿੰਘ ਧਨੋਆ, ਐਸ.ਡੀ.ਓ ਸੁਖਦੇਵ ਸਿੰਘ, ਐਸ.ਡੀ.ਓ ਰਾਜਿੰਦਰ ਸਿੰਘ, ਸੰਦੀਪ ਸਿੰਘ ਟੋਨੀ ਗੋਂਦਾਰਾ, ਡਾ. ਭੁਪਿੰਦਰ ਸਿੰਘ, ਡਾ. ਲਖਵਿੰਦਰ ਸਿੰਘ, ਡਾ. ਮੇਘ ਨਾਥ ਆਦਿ ਹਾਜ਼ਰ ਸਨ।