10-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-11-2026

ਸਰਕਾਰੀ ਕਾਲਜ ਦੇ ਵਿਦਿਆਰਥੀ ਲਵਪ੍ਰੀਤ ਸਿੰਘ ਨੇ ਯੂਨੀਵਰਸਿਟੀ ’ਚੋਂ ਜਿੱਤੇ ਦੋ ਤਗਮੇ

ਕੋਟਕਪੂਰਾ, 10 ਨਵੰਬਰ (ਮੋਹਰ ਸਿੰਘ ਗਿੱਲ, ਹਰਪ੍ਰੀਤ ਸਿੰਘ ਚਾਨਾ)- ਪੰਜਾਬੀ ਯੂਨੀਵਰਸਿਟੀ ਪਟਿਆਲਾ ਵਿਖੇ ਚੱਲ ਰਹੀ ਅੰਤਰ-ਕਾਲਜ ਅਥਲੈਟਿਕਸ ਚੈਂਪੀਅਨਸ਼ਿਪ ਦੌਰਾਨ ਸ਼ਹੀਦ ਭਗਤ ਸਿੰਘ ਸਰਕਾਰੀ ਕਾਲਜ ਕੋਟਕਪੂਰਾ ਦੇ ਹੋਣਹਾਰ ਵਿਦਿਆਰਥੀ ਲਵਪ੍ਰੀਤ ਸਿੰਘ ਬੀ. ਏ.

Ad Position 21
No active advertisement
ਕੁਲਪ੍ਰੀਤ ਸਿੰਘ ਬਰਾੜ ਤੇੇ ਵੀਰਪਾਲ ਕੌਰ ਬਰਾੜ ਵਾਸੀ ਪਿੰਡ ਰੋੜੀਕਪੂਰਾ ਨੇ ਆਪਣੇ ਵਿਆਹ ਦੀ 10ਵੀਂ ਵਰ੍ਹੇਗੰਢ ਮਨਾਈ। 11-11-2026
ਕੋਟਕਪੂਰਾ, 10 ਨਵੰਬਰ (ਮੋਹਰ ਸਿੰਘ ਗਿੱਲ, ਹਰਪ੍ਰੀਤ ਸਿੰਘ ਚਾਨਾ)- ਪੰਜਾਬੀ ਯੂਨੀਵਰਸਿਟੀ ਪਟਿਆਲਾ ਵਿਖੇ ਚੱਲ ਰਹੀ ਅੰਤਰ-ਕਾਲਜ ਅਥਲੈਟਿਕਸ ਚੈਂਪੀਅਨਸ਼ਿਪ ਦੌਰਾਨ ਸ਼ਹੀਦ ਭਗਤ ਸਿੰਘ ਸਰਕਾਰੀ ਕਾਲਜ ਕੋਟਕਪੂਰਾ ਦੇ ਹੋਣਹਾਰ ਵਿਦਿਆਰਥੀ ਲਵਪ੍ਰੀਤ ਸਿੰਘ ਬੀ.ਏ. ਭਾਗ ਦੂਜਾ ਨੇ ਸ਼ਾਨਦਾਰ ਖੇਡ ਪ੍ਰਦਰਸ਼ਨ ਕਰਦਿਆਂ ਵੱਡੀ ਮੱਲ ਮਾਰੀ ਹੈ। ਇਸ ਨੌਜਵਾਨ ਨੇ ਚੈਂਪੀਅਨਸ਼ਿਪ ’ਚ ਦੋ ਅਹਿਮ ਤਗਮੇ ਆਪਣੇ ਨਾਮ ਕਰਕੇ ਆਪਣੀ ਖੇਡ ਪ੍ਰਤਿਭਾ ਦਾ ਲੋਹਾ ਮਨਵਾਇਆ ਹੈ। ਲਵਪ੍ਰੀਤ ਸਿੰਘ ਨੇ 21 ਕਿਲੋਮੀਟਰ ਹਾਫ਼ ਮੈਰਾਥਨ ਦੌੜ ’ਚ ਬਿਹਤਰੀਨ ਪ੍ਰਦਰਸ਼ਨ ਕਰਦਿਆਂ ਚਾਂਦੀ ਦਾ ਤਗਮਾ ਹਾਸਿਲ ਕੀਤਾ ਹੈ। ਜਦਕਿ 10,000 ਮੀਟਰ ਦੌੜ ਵਿਚ ਕਾਂਸੀ ਦਾ ਤਗਮਾ ਪ੍ਰਾਪਤ ਕੀਤਾ ਹੈ। ਲਵਪ੍ਰੀਤ ਸਿੰਘ ਦੀ ਇਸ ਦੂਹਰੀ ਪ੍ਰਾਪਤੀ ਨਾਲ ਜਿੱਥੇ ਉਸ ਦੇ ਮਾਪਿਆਂ ਅਤੇ ਪਰਿਵਾਰ ਵਿਚ ਖੁਸ਼ੀ ਦੀ ਲਹਿਰ ਹੈ, ਓਥੇ ਹੀ ਸ਼ਹੀਦ ਭਗਤ ਸਿੰਘ ਸਰਕਾਰੀ ਕਾਲਜ ਦੇ ਪ੍ਰਿੰਸੀਪਲ ਡਾ. ਗੁਲਸ਼ਨ ਕੁਮਾਰ ਆਹੂਜਾ, ਡਾ. ਸਤਨਾਮ ਸਿੰਘ ਸਰੀਰਿਕ ਸਿੱਖਿਆ ਵਿਭਾਗ, ਸਮੂਹ ਸਟਾਫ਼ ਅਤੇ ਇਲਾਕੇ ਦਾ ਸਿਰ ਵੀ ਮਾਣ ਨਾਲ ਉੱਚਾ ਹੋਇਆ ਹੈ। ਪ੍ਰੋ. ਹਰਪ੍ਰੀਤ ਸਿੰਘ, ਪ੍ਰੋ. ਰਣਜੀਤ ਸਿੰਘ, ਪ੍ਰੋ. ਗੁਰਤੇਜ ਸਿੰਘ, ਡਾ. ਹਰਜਿੰਦਰਪਾਲ ਕੌਰ, ਪ੍ਰੋ. ਸੁਖਵੀਰ ਕੌਰ ਅਤੇ ਪ੍ਰੋ. ਸਹਿਨਾਜ ਬੇਗਮ ਨੇ ਉਸ ਦੀ ਹੌਂਸਲਾ ਵਧਾਇਆ ਹੈ ਅਤੇ ਕਿਹਾ ਕਿ ਇਹ ਵਿਦਿਆਰਥੀ ਹੋਰਾਂ ਨੌਜਵਾਨਾਂ ਲਈ ਪ੍ਰੇਰਨਾ ਦਾ ਸੋਮਾ ਹੈ।
Ad Position 22
No active advertisement
ਪਿਛਲੀ ਖ਼ਬਰ ਡਾ. ਰਮਨਦੀਪ ਸਿੰਘ ਨੇ ਦੀਵਾਲੀ ਤੇ ਬੰਦੀ ਛੋੜ ਦਿਵਸ ਦੀਆਂ ਮੁਬਾਰਕਾਂ ਦਿੱਤੀਆਂ ਅਗਲੀ ਖ਼ਬਰ ਅੱਖਾਂ ਦਾ ਵਿਸ਼ਾਲ ਮੁਫ਼ਤ ਜਾਂਚ ਤੇ ਆਪ੍ਰੇਸ਼ਨ ਕੈਂਪ 22 ਨੂੰ
Ad Position 24