12-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-11-2026

ਭਾਜਪਾ ਯੁਵਾ ਮੋਰਚਾ ਦੇ ਰਾਸ਼ਟਰੀ ਸਕੱਤਰ ਅਰਮਾਨਜੋਤ ਬਰਾੜ ਦਾ ਸ੍ਰੀ ਮੁਕਤਸਰ ਸਾਹਿਬ ਪਹੁੰਚਣ ’ਤੇ ਸਵਾਗਤ

ਸ੍ਰੀ ਮੁਕਤਸਰ ਸਾਹਿਬ, 11 ਨਵੰਬਰ (ਰਣਜੀਤ ਸਿੰਘ ਢਿੱਲੋਂ)-ਪੰਜਾਬ ਦੀ ਸਿਆਸਤ ਵਿਚ 2027 ਦੀਆਂ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਸ੍ਰੀ ਮੁਕਤਸਰ ਸਾਹਿਬ ਵਿਖੇ ਭਾਜਪਾ ਯੁਵਾ ਮੋਰਚਾ ਦੇ ਨਵ-ਨਿਯੁਕਤ ਰਾਸ਼ਟਰੀ ਸਕੱਤਰ ਅਰਮਾਨਜੋਤ ਸਿੰਘ ਬਰਾੜ ਦੇ ਸਵਾਗਤ ਸਮਾਗਮ ਨੇ ਨਵੀਂ ਸਿਆਸੀ ਚਰਚਾ ਛੇੜ ਦਿੱਤੀ ਹੈ। ਦਿੱਲੀ ਤੋਂ ਆਪਣੇ ਗ੍ਰਹਿ ਖੇਤਰ ਸ੍ਰੀ ਮੁਕਤਸਰ ਸਾਹਿਬ ਵਿਖੇ ਪਹੁੰਚੇ ਅਰਮਾਨਜੋਤ ਬਰਾੜ ਦੇ ਸਵਾਗਤ ਲਈ ਕੱਢੇ ਗਏ ਵਾਹਨਾਂ ਦੇ ਕਾਫ਼ਲੇ ਅਤੇ ਵੱਖ-ਵੱਖ ਥਾਵਾਂ ’ਤੇ ਹੋਏ ਸਨਮਾਨ ਸਮਾਗਮਾਂ ਦੌਰਾਨ ਵੱਡੀ ਗਿਣਤੀ ’ਚ ਲੋਕਾਂ ਦੀ ਸ਼ਮੂਲੀਅਤ ਵੇਖਣ ਨੂੰ ਮਿਲੀ।

Ad Position 21
No active advertisement
ਭਾਜਪਾ ਯੁਵਾ ਮੋਰਚਾ ਦੇ ਨਵ-ਨਿਯੁਕਤ ਰਾਸ਼ਟਰੀ ਸਕੱਤਰ ਅਰਮਾਨਜੋਤ ਬਰਾੜ ਸ੍ਰੀ ਮੁਕਤਸਰ ਸਾਹਿਬ ਪਹੁੰਚਣ ’ਤੇ ਸਮਰਥਕਾਂ ਦਾ ਸਵਾਗਤ ਕਬੂਲਦੇ ਹੋਏ, ਨਾਲ ਜਗਮੀਤ ਸਿੰਘ ਬਰਾੜ ਸਾਬਕਾ ਐਮ.ਪੀ., ਭਾਜਪਾ ਦੇ ਜ਼ਿਲ੍ਹਾ ਪ੍ਰਧਾਨ ਕੁਲਦੀਪ ਸਿੰਘ ਭੰਗੇਵਾਲਾ, ਸਾਬਕਾ ਜ਼ਿਲ੍ਹਾ ਪ੍ਰਧਾਨ ਰਾਜੇਸ਼ ਗੋਰਾ ਪਠੇਲਾ ਤੇ ਹੋਰ। (ਸੱਜੇ) ਗੁਰਦੁਆਰਾ ਟੁੱਟੀ ਗੰਢੀ ਸਾਹਿਬ ਵਿਖੇ ਨਤਮਸਤਕ ਹੋਣ ਸਮੇਂ ਭਾਜਪਾ ਯੁਵਾ ਮੋਰਚੇ ਦੇ ਨਵੇਂ ਬਣੇ ਰਾਸ਼ਟਰੀ ਸਕੱਤਰ ਅਰਮਾਨਜੋਤ ਸਿੰਘ ਬਰਾੜ, ਨਾਲ ਭਾਜਪਾ ਦੇ ਜ਼ਿਲ੍ਹਾ ਪ੍ਰਧਾਨ ਕੁਲਦੀਪ ਸਿੰਘ ਭੰਗੇਵਾਲਾ ਤੇ ਹੋਰ। ਅਜੀਤ ਤਸਵੀਰ 12-11-2026
ਸ੍ਰੀ ਮੁਕਤਸਰ ਸਾਹਿਬ, 11 ਨਵੰਬਰ (ਰਣਜੀਤ ਸਿੰਘ ਢਿੱਲੋਂ)-ਪੰਜਾਬ ਦੀ ਸਿਆਸਤ ਵਿਚ 2027 ਦੀਆਂ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਸ੍ਰੀ ਮੁਕਤਸਰ ਸਾਹਿਬ ਵਿਖੇ ਭਾਜਪਾ ਯੁਵਾ ਮੋਰਚਾ ਦੇ ਨਵ-ਨਿਯੁਕਤ ਰਾਸ਼ਟਰੀ ਸਕੱਤਰ ਅਰਮਾਨਜੋਤ ਸਿੰਘ ਬਰਾੜ ਦੇ ਸਵਾਗਤ ਸਮਾਗਮ ਨੇ ਨਵੀਂ ਸਿਆਸੀ ਚਰਚਾ ਛੇੜ ਦਿੱਤੀ ਹੈ। ਦਿੱਲੀ ਤੋਂ ਆਪਣੇ ਗ੍ਰਹਿ ਖੇਤਰ ਸ੍ਰੀ ਮੁਕਤਸਰ ਸਾਹਿਬ ਵਿਖੇ ਪਹੁੰਚੇ ਅਰਮਾਨਜੋਤ ਬਰਾੜ ਦੇ ਸਵਾਗਤ ਲਈ ਕੱਢੇ ਗਏ ਵਾਹਨਾਂ ਦੇ ਕਾਫ਼ਲੇ ਅਤੇ ਵੱਖ-ਵੱਖ ਥਾਵਾਂ ’ਤੇ ਹੋਏ ਸਨਮਾਨ ਸਮਾਗਮਾਂ ਦੌਰਾਨ ਵੱਡੀ ਗਿਣਤੀ ’ਚ ਲੋਕਾਂ ਦੀ ਸ਼ਮੂਲੀਅਤ ਵੇਖਣ ਨੂੰ ਮਿਲੀ। ਸਾਬਕਾ ਮੈਂਬਰ ਪਾਰਲੀਮੈਂਟ ਜਗਮੀਤ ਸਿੰਘ ਬਰਾੜ ਦੇ ਵਿਸ਼ੇਸ਼ ਥਾਪੜੇ ਤੇ ਅਸ਼ੀਰਵਾਦ ਨਾਲ ਅਰਮਾਨਜੋਤ ਬਰਾੜ ਨੂੰ ਰਾਸ਼ਟਰੀ ਪੱਧਰ ’ਤੇ ਜ਼ਿੰਮੇਵਾਰੀ ਮਿਲਣ ਅਤੇ ਉਨ੍ਹਾਂ ਦੇ ਸਵਾਗਤ ਲਈ ਹੋਏ ਇਕੱਠ ਨੇ ਇਲਾਕੇ ਦੀ ਸਿਆਸਤ ਵਿਚ ਨੌਜਵਾਨ ਲੀਡਰਸ਼ਿਪ ਦੀ ਭੂਮਿਕਾ ਨੂੰ ਲੈ ਕੇ ਚਰਚਾ ਤੇਜ਼ ਕਰ ਦਿੱਤੀ ਹੈ। ਰਾਸ਼ਟਰੀ ਸਕੱਤਰ ਬਣਨ ਤੋਂ ਬਾਅਦ ਪਹਿਲੀ ਵਾਰ ਆਪਣੇ ਗ੍ਰਹਿ ਖੇਤਰ ਪਹੁੰਚੇ ਅਰਮਾਨਜੋਤ ਬਰਾੜ ਦਾ ਥਾਂ-ਥਾਂ ਫ਼ੁੱਲਾਂ ਦੀ ਵਰਖਾ ਕਰਕੇ ਅਤੇ ਹਾਰ ਪਹਿਨਾ ਕੇ ਸਵਾਗਤ ਕੀਤਾ ਗਿਆ। ਇਸ ਦੌਰਾਨ ਉਹ ਸਮਰਥਕਾਂ ਦੇ ਕਾਫ਼ਲੇ ਸਮੇਤ ਦੁਰਗਾ ਮੰਦਰ ਵਿਖੇ ਨਤਮਸਤਕ ਹੋਏ ਅਤੇ ਮਾਤਾ ਰਾਣੀ ਦਾ ਅਸ਼ੀਰਵਾਦ ਪ੍ਰਾਪਤ ਕੀਤਾ। ਇਸ ਉਪਰੰਤ ਉਨ੍ਹਾਂ ਨੇ ਇਤਿਹਾਸਕ ਗੁਰਦੁਆਰਾ ਟੁੱਟੀ ਗੰਢੀ ਸਾਹਿਬ ਵਿਖੇ ਮੱਥਾ ਟੇਕ ਕੇ ਗੁਰੂ ਸਾਹਿਬ ਦਾ ਅਸ਼ੀਰਵਾਦ ਲਿਆ। ਸ਼ਹਿਰ ਵਿਚ ਵੱਖ-ਵੱਖ ਥਾਵਾਂ ’ਤੇ ਸਮਾਜਿਕ, ਧਾਰਮਿਕ ਤੇ ਵਪਾਰਕ ਜਥੇਬੰਦੀਆਂ ਵਲੋਂ ਉਨ੍ਹਾਂ ਦਾ ਸਨਮਾਨ ਕੀਤਾ ਗਿਆ। ਜ਼ਿਕਰਯੋਗ ਹੈ ਕਿ ਅਰਮਾਨਜੋਤ ਬਰਾੜ ਨੇ ਆਪਣੇ ਸਿਆਸੀ ਤੇ ਜਨਤਕ ਜੀਵਨ ਦੀ ਸ਼ੁਰੂਆਤ ਅਖਿਲ ਭਾਰਤੀ ਵਿਦਿਆਰਥੀ ਪਰਿਸ਼ਦ (ਏ.ਬੀ.ਵੀ.ਪੀ.) ਰਾਹੀਂ ਕੀਤੀ ਸੀ। ਪੰਜਾਬ ਯੂਨੀਵਰਸਿਟੀ ਦੀ ਵਿਦਿਆਰਥੀ ਸਿਆਸਤ ਵਿਚ ਸਰਗਰਮ ਰਹਿਣ ਤੋਂ ਬਾਅਦ ਉਨ੍ਹਾਂ ਨੇ ਭਾਰਤੀ ਜਨਤਾ ਯੁਵਾ ਮੋਰਚਾ ਪੰਜਾਬ ਵਿਚ ਸੂਬਾ ਮਹਾਮੰਤਰੀ ਸਮੇਤ ਸੰਗਠਨ ਦੀਆਂ ਵੱਖ-ਵੱਖ ਜ਼ਿੰਮੇਵਾਰੀਆਂ ਨਿਭਾਈਆਂ। ਪਾਰਟੀ ਵਲੋਂ ਹੁਣ ਉਨ੍ਹਾਂ ਨੂੰ ਭਾਰਤੀ ਜਨਤਾ ਯੁਵਾ ਮੋਰਚਾ ਦਾ ਰਾਸ਼ਟਰੀ ਸਕੱਤਰ ਨਿਯੁਕਤ ਕੀਤਾ ਗਿਆ ਹੈ, ਜਿਸ ਨਾਲ ਉਨ੍ਹਾਂ ਨੂੰ ਰਾਸ਼ਟਰੀ ਪੱਧਰ ’ਤੇ ਸੰਗਠਨ ਵਿਚ ਕੰਮ ਕਰਨ ਦਾ ਮੌਕਾ ਮਿਲਿਆ ਹੈ। ਉਨ੍ਹਾਂ ਦੇ ਪਿਤਾ ਪਿੰਦਰ ਬਰਾੜ ਵੀ ਪਿਛਲੇ ਲਗਪਗ 35 ਸਾਲਾਂ ਤੋਂ ਪਿੰਡ ਪੱਧਰ ’ਤੇ ਸਰਪੰਚ ਵਜੋਂ ਜਨਤਕ ਤੇ ਸਮਾਜਿਕ ਗਤੀਵਿਧੀਆਂ ਨਾਲ ਜੁੜੇ ਰਹੇ ਹਨ। ਉਨ੍ਹਾਂ 2027 ਦੀਆਂ ਵਿਧਾਨ ਸਭਾ ਚੋਣਾਂ ਦਾ ਜ਼ਿਕਰ ਕਰਦਿਆਂ ਭਾਜਪਾ ਵਰਕਰਾਂ ਤੇ ਇਲਾਕਾ ਨਿਵਾਸੀਆਂ ਨੂੰ ਪਾਰਟੀ ਦੀਆਂ ਨੀਤੀਆਂ ਲੋਕਾਂ ਤੱਕ ਪਹੁੰਚਾਉਣ ਅਤੇ ਸੰਗਠਨ ਨੂੰ ਮਜ਼ਬੂਤ ਕਰਨ ਲਈ ਇਕਜੁੱਟ ਹੋ ਕੇ ਕੰਮ ਕਰਨ ਦੀ ਅਪੀਲ ਕੀਤੀ। ਇਸ ਮੌਕੇ ਸਾਬਕਾ ਵਿਧਾਇਕ ਭਾਈ ਹਰਨਿਰਪਾਲ ਸਿੰਘ ਕੁੱਕੂ, ਭਾਜਪਾ ਯੁਵਾ ਮੋਰਚਾ ਪੰਜਾਬ ਦੇ ਸੂ ਬਾ ਲੀਗਲ ਸੈਲ ਦੇ ਸਹਿ-ਸੰਯੋਜਕ ਐਡਵੋਕੇਟ ਅਰਜੁਨ ਤ੍ਰੇਹਨ, ਭਾਜਪਾ ਜ਼ਿਲ੍ਹਾ ਪ੍ਰਧਾਨ ਕੁਲਦੀਪ ਸਿੰਘ ਭੰਗੇਵਾਲਾ, ਸਾਬਕਾ ਜ਼ਿਲ੍ਹਾ ਪ੍ਰਧਾਨ ਰਾਜੇਸ਼ ਗੋਰਾ ਪਠੇਲਾ, ਗੁਰਚਰਨ ਸਿੰਘ ਸੰਧੂ ਸੂਬਾ ਜਨਰਲ ਸਕੱਤਰ ਕਿਸਾਨ ਮੋਰਚਾ, ਅਰਵਿੰਦ ਪਠੇਲਾ ਸੂਬਾ ਕਮੇਟੀ ਮੈਂਬਰ, ਅਸ਼ਵਨੀ ਗਿਰਧਰ, ਸੰਦੀਪ ਗਿਰਧਰ ਅਤੇ ਸਾਬਕਾ ਵਿਧਾਇਕ ਭਾਈ ਹਰਿਨਰਪਾਲ ਸਿੰਘ ਕੁੱਕੂ ਸਮੇਤ ਹੋਰ ਆਗੂ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਪੀ.ਸੀ.ਐਸ. ਮੇਨਜ਼ ਪ੍ਰੀਖਿਆ ’ਚ ਕਥਿਤ ਧਾਂਦਲੀ ਖ਼ਿਲਾਫ਼ ਭਾਜਪਾ ਯੁਵਾ ਮੋਰਚਾ ਵਲੋਂ ਪ੍ਰਦਰਸ਼ਨ ਮੁੱਖ ਮੰਤਰੀ ਦਾ ਪੁਤਲਾ ਫ਼ੂਕਿਆ ਅਗਲੀ ਖ਼ਬਰ ਗੋਲਡ ਲੋਨ ਕੰਪਨੀ ਬਰਾਂਚ ’ਚ ਰਾਤ ਸਮੇਂ ਚੋਰੀ ਦੀ ਕੋਸ਼ਿਸ਼
Ad Position 24