12-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-11-2026

ਕਿਸਾਨ ਪਰਾਲੀ ਨੂੰ ਅੱਗ ਲਗਾਉਣ ਤੋਂ ਕਰਨ ਗੁਰੇਜ਼-ਡਿਪਟੀ ਕਮਿਸ਼ਨਰ

ਸ੍ਰੀ ਮੁਕਤਸਰ ਸਾਹਿਬ, 11 ਨਵੰਬਰ (ਰਣਜੀਤ ਸਿੰਘ ਢਿੱਲੋਂ)-ਡਿਪਟੀ ਕਮਿਸ਼ਨਰ ਅਮਿਤ ਕੁਮਾਰ ਪੰਚਾਲ ਨੇ ਕਿਸਾਨਾਂ ਨੂੰ ਪਰਾਲੀ ਤੇ ਪਰਾਲੀ ਦੀ ਰਹਿੰਦ-ਖੂੰਹਦ ਨੂੰ ਅੱਗ ਨਾ ਲਗਾਉਣ ਦੀ ਅਪੀਲ ਕੀਤੀ ਅਤੇ ਕਿਹਾ ਕਿ ਵਾਤਾਵਰਨ ਦੀ ਸਵੱਛਤਾ ਬਣਾਈ ਰੱਖਣ ਵਿਚ ਕਿਸਾਨ ਜ਼ਿਲ੍ਹਾ ਪ੍ਰਸ਼ਾਸਨ ਨੂੰ ਸਹਿਯੋਗ ਕਰਨ। ਉਨ੍ਹਾਂ ਪਰਾਲੀ ਨੂੰ ਅੱਗ ਲਗਾਉਣ ਨਾਲ ਹੋਣ ਵਾਲੇ ਨੁਕਸਾਨ ਬਾਰੇ ਜਾਣਕਾਰੀ ਦਿੰਦਿਆਂ ਕਿਹਾ ਕਿ ਇਸ ਨਾਲ ਹਵਾ ਵਿਚ ਧੂੰਏਂ ਨਾਲ ਬਹੁਤ ਪ੍ਰਦੂਸ਼ਣ ਫ਼ੈਲਦਾ ਹੈ, ਜਿਸ ਨਾਲ ਸਾਹ ਦੀਆਂ ਬਿਮਾਰੀਆਂ ਹੋ ਸਕਦੀਆਂ ਹਨ।

Ad Position 21
No active advertisement
ਅਜੀਤ ਡੈਸਕ 12-11-2026
ਸ੍ਰੀ ਮੁਕਤਸਰ ਸਾਹਿਬ, 11 ਨਵੰਬਰ (ਰਣਜੀਤ ਸਿੰਘ ਢਿੱਲੋਂ)-ਡਿਪਟੀ ਕਮਿਸ਼ਨਰ ਅਮਿਤ ਕੁਮਾਰ ਪੰਚਾਲ ਨੇ ਕਿਸਾਨਾਂ ਨੂੰ ਪਰਾਲੀ ਤੇ ਪਰਾਲੀ ਦੀ ਰਹਿੰਦ-ਖੂੰਹਦ ਨੂੰ ਅੱਗ ਨਾ ਲਗਾਉਣ ਦੀ ਅਪੀਲ ਕੀਤੀ ਅਤੇ ਕਿਹਾ ਕਿ ਵਾਤਾਵਰਨ ਦੀ ਸਵੱਛਤਾ ਬਣਾਈ ਰੱਖਣ ਵਿਚ ਕਿਸਾਨ ਜ਼ਿਲ੍ਹਾ ਪ੍ਰਸ਼ਾਸਨ ਨੂੰ ਸਹਿਯੋਗ ਕਰਨ। ਉਨ੍ਹਾਂ ਪਰਾਲੀ ਨੂੰ ਅੱਗ ਲਗਾਉਣ ਨਾਲ ਹੋਣ ਵਾਲੇ ਨੁਕਸਾਨ ਬਾਰੇ ਜਾਣਕਾਰੀ ਦਿੰਦਿਆਂ ਕਿਹਾ ਕਿ ਇਸ ਨਾਲ ਹਵਾ ਵਿਚ ਧੂੰਏਂ ਨਾਲ ਬਹੁਤ ਪ੍ਰਦੂਸ਼ਣ ਫ਼ੈਲਦਾ ਹੈ, ਜਿਸ ਨਾਲ ਸਾਹ ਦੀਆਂ ਬਿਮਾਰੀਆਂ ਹੋ ਸਕਦੀਆਂ ਹਨ। ਰਹਿੰਦ-ਖੂੰਹਦ ਨੂੰ ਅੱਗ ਲਗਾਉਣ ਨਾਲ ਜ਼ਮੀਨ ਦੀ ਉਪਰਲੀ ਪਰਤ ਵਿਚ ਮੌਜੂਦ ਕਈ ਲਾਭਦਾਇਕ ਜੀਵਾਣੂ ਮਰ ਜਾਂਦੇ ਹਨ, ਜਿਸ ਨਾਲ ਜ਼ਮੀਨ ਦੀ ਉਪਜਾਊ ਸ਼ਕਤੀ ਘੱਟ ਜਾਂਦੀ ਹੈ। ਇਸ ਦੇ ਨਾਲ ਆਲੇ-ਦੁਆਲੇ ਖੜ੍ਹੀ ਫ਼ਸਲ ਜਾਂ ਪਿੰਡਾਂ ਵਿਚ ਅੱਗ ਫ਼ੈਲਣ ਦਾ ਡਰ ਬਣਿਆ ਰਹਿੰਦਾ ਹੈ, ਜਿਸ ਨਾਲ ਕਈ ਵੱਡੇ ਹਾਦਸੇ ਵੀ ਵਾਪਰ ਸਕਦੇ ਹਨ। ਸੜਕਾਂ ਦੁਆਲੇ ਮੌਜੂਦ ਰਹਿੰਦ-ਖੂੰਹਦ ਨੂੰ ਅੱਗ ਲਗਾਉਣ ਨਾਲ ਆਵਾਜਾਈ ਵਿਚ ਵਿਘਨ ਪੈਂਦਾ ਹੈ ਅਤੇ ਕਈ ਹਾਦਸੇ ਹੋ ਜਾਂਦੇ ਹਨ। ਇਸ ਤਰ੍ਹਾਂ ਨਾਲ ਲੋਕਾਂ ਦੀ ਸੁਰੱਖਿਆ ਤੇ ਅਮਨ-ਕਾਨੂੰਨ ਸਥਿਤੀ ਨੂੰ ਖ਼ਤਰਾ ਪੈਦਾ ਹੋ ਸਕਦਾ ਹੈ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਸਰਕਾਰੀ ਖ਼ਰੀਦ ਏਜੰਸੀਆਂ ਵਲੋਂ ਸਰਕਾਰ ਵਲੋਂ ਨਿਰਧਾਰਤ ਮਾਪਦੰਡਾਂ ਅਨੁਸਾਰ ਨਮੀ ਵਾਲੇ ਝੋਨੇ ਦੀ ਹੀ ਖ਼ਰੀਦ ਕੀਤੀ ਜਾਂਦੀ ਹੈ। ਇਸ ਲਈ ਕਿਸਾਨ ਵੱਧ ਨਮੀ ਵਾਲਾ ਝੋਨਾ ਮੰਡੀਆਂ ਵਿਚ ਲਿਆਉਣ ਤੋਂ ਗੁਰੇਜ਼ ਕਰਨ ਅਤੇ ਸੁੱਕੀ ਫ਼ਸਲ ਹੀ ਮੰਡੀ ਵਿਚ ਲੈ ਕੇ ਆਉਣ। ਉਨ੍ਹਾਂ ਕਿਹਾ ਕਿ ਇਸ ਨਾਲ ਮੰਡੀਆਂ ਵਿਚ ਬੇਲੋੜੀ ਭੀੜ ਤੋਂ ਵੀ ਬਚਿਆ ਜਾ ਸਕੇਗਾ ਅਤੇ ਕਿਸਾਨਾਂ ਨੂੰ ਆਪਣੀ ਫ਼ਸਲ ਵੇਚਣ ਵਿਚ ਸਹੂਲਤ ਮਿਲੇਗੀ।
Ad Position 22
No active advertisement
ਪਿਛਲੀ ਖ਼ਬਰ ਮਾਤਾ ਚਿੰਤ ਕੌਰ ਨਮਿਤ ਅੰਤਿਮ ਅਰਦਾਸ 13 ਨੂੰ ਅਗਲੀ ਖ਼ਬਰ ਪਿੰਡ ਬਾਮ ਵਿਖੇ ਕਿਸਾਨਾਂ ਵਲੋਂ ਅਬੋਹਰ-ਸ੍ਰੀ ਮੁਕਤਸਰ ਸਾਹਿਬ ਮੁੱਖ ਮਾਰਗ ਜਾਮ
Ad Position 24