ਦਸਮੇਸ਼ ਖ਼ਾਲਸਾ ਕਾਲਜ ਵਿਖੇ ਲੇਖ ਲੇਖਣ ਅਤੇ ਕੁਇਜ਼ ਮੁਕਾਬਲੇ ਕਰਵਾਏ
ਸ੍ਰੀ ਮੁਕਤਸਰ ਸਾਹਿਬ, 11 ਨਵੰਬਰ (ਰਣਜੀਤ ਸਿੰਘ ਢਿੱਲੋਂ)-ਦਸਮੇਸ਼ ਖ਼ਾਲਸਾ ਕਾਲਜ ਸ੍ਰੀ ਮੁਕਤਸਰ ਸਾਹਿਬ ਵਿਖੇ ਜ਼ਿਲ੍ਹਾ ਚੋਣ ਅਫ਼ਸਰ ਕਮ ਡਿਪਟੀ ਕਮਿਸ਼ਨਰ ਵਲੋਂ ਪ੍ਰਾਪਤ ਹਦਾਇਤਾਂ ਅਨੁਸਾਰ ਚੋਣ ਸਾਖ਼ਰਤਾ ਕਲੱਬ ਦੇ ਸਹਿਯੋਗ ਨਾਲ ਲੇਖ ਲੇਖਣ ਅਤੇ ਕੁਇਜ਼ ਮੁਕਾਬਲੇ ਕਰਵਾਏ ਗਏ। ਇਨ੍ਹਾਂ ਮੁਕਾਬਲਿਆਂ ਦਾ ਮੁੱਖ ਉਦੇਸ਼ ਵਿਦਿਆਰਥੀਆਂ ਨੂੰ ਚੋਣ ਪ੍ਰਕਿਰਿਆ, ਲੋਕਤੰਤਰੀ ਕਦਰਾਂ-ਕੀਮਤਾਂ ਅਤੇ ਵੋਟ ਦੇ ਅਧਿਕਾਰ ਦੀ ਮਹੱਤਤਾ ਬਾਰੇ ਜਾਗਰੂਕ ਕਰਨਾ ਸੀ।
ਦ
ਦਸਮੇਸ਼ ਖ਼ਾਲਸਾ ਕਾਲਜ ਸ੍ਰੀ ਮੁਕਤਸਰ ਸਾਹਿਬ ਵਿਖੇ ਕਰਵਾਏ ਗਏ ਮੁਕਾਬਲੇ ਦੇ ਜੇਤੂ ਵਿਦਿਆਰਥੀਆਂ ਨੂੰ ਸਨਮਾਨਿਤ ਕਰਦੇ ਹੋਏ ਪ੍ਰਿੰਸੀਪਲ ਡਾ. ਰਛਪਾਲ ਸਿੰਘ ਉਪਲ, ਨਾਲ ਹੋਰ ਸਟਾਫ਼ ਮੈਂਬਰ। ਅਜੀਤ ਤਸਵੀਰ
12-11-2026
ਸ੍ਰੀ ਮੁਕਤਸਰ ਸਾਹਿਬ, 11 ਨਵੰਬਰ (ਰਣਜੀਤ ਸਿੰਘ ਢਿੱਲੋਂ)-ਦਸਮੇਸ਼ ਖ਼ਾਲਸਾ ਕਾਲਜ ਸ੍ਰੀ ਮੁਕਤਸਰ ਸਾਹਿਬ ਵਿਖੇ ਜ਼ਿਲ੍ਹਾ ਚੋਣ ਅਫ਼ਸਰ ਕਮ ਡਿਪਟੀ ਕਮਿਸ਼ਨਰ ਵਲੋਂ ਪ੍ਰਾਪਤ ਹਦਾਇਤਾਂ ਅਨੁਸਾਰ ਚੋਣ ਸਾਖ਼ਰਤਾ ਕਲੱਬ ਦੇ ਸਹਿਯੋਗ ਨਾਲ ਲੇਖ ਲੇਖਣ ਅਤੇ ਕੁਇਜ਼ ਮੁਕਾਬਲੇ ਕਰਵਾਏ ਗਏ। ਇਨ੍ਹਾਂ ਮੁਕਾਬਲਿਆਂ ਦਾ ਮੁੱਖ ਉਦੇਸ਼ ਵਿਦਿਆਰਥੀਆਂ ਨੂੰ ਚੋਣ ਪ੍ਰਕਿਰਿਆ, ਲੋਕਤੰਤਰੀ ਕਦਰਾਂ-ਕੀਮਤਾਂ ਅਤੇ ਵੋਟ ਦੇ ਅਧਿਕਾਰ ਦੀ ਮਹੱਤਤਾ ਬਾਰੇ ਜਾਗਰੂਕ ਕਰਨਾ ਸੀ। ਮੁਕਾਬਲਿਆਂ ਦੌਰਾਨ ਵਿਦਿਆਰਥੀਆਂ ਨੇ ਬੜੇ ਉਤਸ਼ਾਹ ਨਾਲ ਸ਼ਮੂਲੀਅਤ ਕਰਦਿਆਂ ਆਪਣੇ ਗਿਆਨ ਤੇ ਵਿਚਾਰਾਂ ਦਾ ਪ੍ਰਗਟਾਵਾ ਕੀਤਾ । ਲੇਖ ਲੇਖਣ ਮੁਕਾਬਲੇ ਵਿਚ ਵਿਦਿਆਰਥੀਆਂ ਨੇ ਲੋਕਤੰਤਰ ਦੀ ਮਜ਼ਬੂਤੀ, ਚੋਣ ਪ੍ਰਣਾਲੀ ਅਤੇ ਇਕ ਜ਼ਿੰਮੇਵਾਰ ਨਾਗਰਿਕ ਵਜੋਂ ਵੋਟ ਦੇ ਅਧਿਕਾਰ ਦੀ ਵਰਤੋਂ ਸੰਬੰਧੀ ਆਪਣੇ ਵਿਚਾਰ ਪੇਸ਼ ਕੀਤੇ। ਇਸੇ ਤਰ੍ਹਾਂ ਕੁਇਜ਼ ਮੁਕਾਬਲੇ ਦਾ ਸੰਚਾਲਨ ਪ੍ਰੋ. ਹਰਜਿੰਦਰ ਸਿੰਘ ਵਲੋਂ ਕੀਤਾ ਗਿਆ। ਉਨ੍ਹਾਂ ਵਿਦਿਆਰਥੀਆਂ ਤੋਂ ਚੋਣ ਪ੍ਰਕਿਰਿਆ ਅਤੇ ਲੋਕਤੰਤਰੀ ਪ੍ਰਣਾਲੀ ਨਾਲ ਸੰਬੰਧਿਤ ਵੱਖ-ਵੱਖ ਸਵਾਲ ਪੁੱਛੇ, ਜਿਨ੍ਹਾਂ ਦੇ ਵਿਦਿਆਰਥੀਆਂ ਨੇ ਉਤਸ਼ਾਹ ਨਾਲ ਜਵਾਬ ਦਿੱਤੇ। ਦੋਵਾਂ ਮੁਕਾਬਲਿਆਂ ਦਾ ਮੁਲਾਂਕਣ ਡਾ. ਰਾਜਵਿੰਦਰ ਸਿੰਘ ਗਿੱਲ, ਡਾ. ਗਗਨਦੀਪ ਕੌਰ ਅਤੇ ਡਾ. ਭਵਨੀਤ ਕੌਰ ਵਲੋਂ ਕੀਤਾ ਗਿਆ। ਉਨ੍ਹਾਂ ਵਿਦਿਆਰਥੀਆਂ ਦੀ ਕਾਰਗੁਜ਼ਾਰੀ, ਵਿਸ਼ੇ ਦੀ ਸਮਝ ਅਤੇ ਵਿਚਾਰ ਪ੍ਰਗਟਾਉਣ ਦੀ ਸਮਰੱਥਾ ਦੇ ਆਧਾਰ ’ਤੇ ਮੁਲਾਂਕਣ ਕੀਤਾ। ਇਸ ਮੌਕੇ ਕਾਲਜ ਦੇ ਪ੍ਰਿੰਸੀਪਲ ਡਾ. ਰਛਪਾਲ ਸਿੰਘ ਉਪਲ ਨੇ ਵਿਦਿਆਰਥੀਆਂ ਦੀ ਸਰਗਰਮ ਸ਼ਮੂਲੀਅਤ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਲੋਕਤੰਤਰ ਦੀ ਮਜ਼ਬੂਤੀ ਲਈ ਨੌਜਵਾਨਾਂ ਵਿਚ ਚੋਣ ਪ੍ਰਕਿਰਿਆ ਤੇ ਵੋਟ ਦੇ ਅਧਿਕਾਰ ਪ੍ਰਤੀ ਜਾਗਰੂਕਤਾ ਹੋਣੀ ਬਹੁਤ ਜ਼ਰੂਰੀ ਹੈ। ਉਨ੍ਹਾਂ ਕਿਹਾ ਕਿ ਅਜਿਹੇ ਮੁਕਾਬਲੇ ਵਿਦਿਆਰਥੀਆਂ ਵਿਚ ਸਮਾਜਿਕ ਜ਼ਿੰਮੇਵਾਰੀ, ਜਾਗਰੂਕਤਾ ਤੇ ਲੋਕਤੰਤਰੀ ਭਾਵਨਾ ਪੈਦਾ ਕਰਨ ਵਿਚ ਅਹਿਮ ਭੂਮਿਕਾ ਨਿਭਾਉਂਦੇ ਹਨ। ਕਾਲਜ ਪ੍ਰਬੰਧਕੀ ਕਮੇਟੀ ਦੇ ਪ੍ਰਧਾਨ ਬੀਰਇੰਦਰ ਸਿੰਘ ਬਰਾੜ ਅਤੇ ਜਨਰਲ ਸਕੱਤਰ ਉਪਿੰਦਰਪਾਲ ਸਿੰਘ ਸੰਧੂ ਨੇ ਵੀ ਇਸ ਉਪਰਾਲੇ ਦੀ ਸ਼ਲਾਘਾ ਕਰਦਿਆਂ ਵਿਦਿਆਰਥੀਆਂ ਨੂੰ ਵਧਾਈ ਦਿੱਤੀ। ਇਸ ਮੌਕੇ ਪ੍ਰੋ. ਰਸ਼ਪਾਲ ਸਿੰਘ, ਪ੍ਰੋ. ਏਵਨਦੀਪ ਅਤੇ ਕਾਲਜ ਦਾ ਸਮੂਹ ਸਟਾਫ਼ ਮੈਂਬਰ ਹਾਜ਼ਰ ਸਨ।