11-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-11-2026

ਪੀ.ਏ.ਯੂ. ਦੇ ਵਿਦਿਆਰਥੀਆਂ ਦਾ ਖੇਤੀਬਾੜੀ ਫ਼ਾਰਮ ਦਾ ਵਿਦਿਅਕ ਦੌਰਾ ਕਰਵਾਇਆ

ਫ਼ਰੀਦਕੋਟ, 11 ਨਵੰਬਰ (ਜਸਵੰਤ ਸਿੰਘ ਪੁਰਬਾ)-ਪੰਜਾਬ ਐਗਰੀਕਲਚਰਲ ਯੂਨੀਵਰਸਿਟੀ, ਲੁਧਿਆਣਾ ਵਿਖੇ ਬੀ. ਐਸ.

Ad Position 21
No active advertisement
ਸੁਰਿੰਦਰ ਕੁਮਾਰ ਤੇ ਰਾਜਵਿੰਦਰ ਕੌਰ ਵਾਸੀ ਜੈਤੋ (ਫ਼ਰੀਦਕੋਟ) ਨੇ ਆਪਣੇ ਵਿਆਹ ਦੀ 26ਵੀਂ ਵਰ੍ਹੇਗੰਢ ਮਨਾਈ। 12-11-2026
ਫ਼ਰੀਦਕੋਟ, 11 ਨਵੰਬਰ (ਜਸਵੰਤ ਸਿੰਘ ਪੁਰਬਾ)-ਪੰਜਾਬ ਐਗਰੀਕਲਚਰਲ ਯੂਨੀਵਰਸਿਟੀ, ਲੁਧਿਆਣਾ ਵਿਖੇ ਬੀ. ਐਸ. ਸੀ. ਐਗਰੀਕਲਚਰ ਦੇ ਆਖਰੀ ਸਾਲ ਵਿਚ ਪੜ੍ਹ ਰਹੇ ਵਿਦਿਆਰਥੀ ਆਪਣੇ ਕੋਰਸ ਦੇ ਹਿੱਸੇ ਵਜੋਂ ‘ਰੂਰਲ ਐਗਰੀਕਲਚਰ ਵਰਕ ਐਕਸਪੀਰੀਐਂਸ’ (ਰਾਵੇ) ਪ੍ਰੋਗਰਾਮ ਤਹਿਤ ਇਕ ਮਹੀਨੇ ਦੀ ਸਿਖਲਾਈ ਲਈ ਕ੍ਰਿਸ਼ੀ ਵਿਗਿਆਨ ਕੇਂਦਰ ਫ਼ਰੀਦਕੋਟ ਵਿਖੇ ਪਹੁੰਚੇ ਹੋਏ ਹਨ। ਇਸ ਪ੍ਰੋਗਰਾਮ ਤਹਿਤ ਵਿਦਿਆਰਥੀਆਂ ਨੂੰ ਖੇਤਰ ਦੇ ਅਗਾਂਹਵਧੂ ਕਿਸਾਨ ਬਲਧੀਰ ਸਿੰਘ ਭੁੱਲਰ ਦੇ ਫ਼ਾਰਮ ਦਾ ਵਿਦਿਅਕ ਦੌਰਾ ਕਰਵਾਇਆ ਗਿਆ। ਪਿੰਡ ਚੁੱਘਾ ਸਿੰਘ ਨਗਰ ਦੇ ਵਸਨੀਕ ਬਲਧੀਰ ਸਿੰਘ ਭੁੱਲਰ ਰਵਾਇਤੀ ਫ਼ਸਲਾਂ ਤੋਂ ਹਟ ਕੇ ਸਬਜ਼ੀਆਂ ਦੀ ਸੁਰੱਖਿਅਤ ਖੇਤੀ ਕਰ ਰਹੇ ਹਨ। ਉਨ੍ਹਾਂ ਨੂੰ ਸਤੰਬਰ 2026 ਦੌਰਾਨ ਪੀ.ਏ.ਯੂ. ਕਿਸਾਨ ਮੇਲੇ ਮੌਕੇ ਮੁੱਖ ਮੰਤਰੀ ਭਗਵੰਤ ਮਾਨ ਵਲੋਂ ਪ੍ਰਵਾਸੀ ਭਾਰਤੀ ਪੁਰਸਕਾਰ ਨਾਲ ਸਨਮਾਨਿਤ ਕੀਤਾ ਗਿਆ ਸੀ। ਉਹ ਕ੍ਰਿਸ਼ੀ ਵਿਗਿਆਨ ਕੇਂਦਰ ਫ਼ਰੀਦਕੋਟ ਦੀ ਵਿਗਿਆਨਕ ਸਲਾਹਕਾਰ ਕਮੇਟੀ ਦੇ ਮੈਂਬਰ ਵੀ ਹਨ। ਇਸ ਮੌਕੇ ਬਲਧੀਰ ਸਿੰਘ ਭੁੱਲਰ ਨੇ ਵਿਦਿਆਰਥੀਆਂ ਨਾਲ ਆਪਣੇ ਖੇਤੀਬਾੜੀ ਤਜਰਬੇ ਸਾਂਝੇ ਕਰਦਿਆਂ ਦੱਸਿਆ ਕਿ ਉਨ੍ਹਾਂ ਨੇ ਸਾਲ 2021 ਵਿਚ ਸੁਰੱਖਿਅਤ ਖੇਤੀ ਕਰਨ ਦਾ ਫ਼ੈਸਲਾ ਕੀਤਾ ਸੀ। ਇਸ ਸਬੰਧੀ ਉਨ੍ਹਾਂ ਨੇ ਕ੍ਰਿਸ਼ੀ ਵਿਗਿਆਨ ਕੇਂਦਰ ਫ਼ਰੀਦਕੋਟ ਤੋਂ ਸਿਖਲਾਈ ਅਤੇ ਤਕਨੀਕੀ ਮਾਰਗਦਰਸ਼ਨ ਪ੍ਰਾਪਤ ਕਰਕੇ ਇਕ ਏਕੜ ਤੋਂ ਸੁਰੱਖਿਅਤ ਖੇਤੀ ਦੀ ਸ਼ੁਰੂਆਤ ਕੀਤੀ। ਸ਼ੁਰੂਆਤੀ ਦੌਰ ਵਿਚ ਇਹ ਕੰਮ ਉਨ੍ਹਾਂ ਲਈ ਨਵਾਂ ਹੋਣ ਅਤੇ ਤਜਰਬੇ ਦੀ ਘਾਟ ਕਾਰਨ ਕਾਫ਼ੀ ਚੁਣੌਤੀਪੂਰਨ ਰਿਹਾ, ਪਰ ਉਨ੍ਹਾਂ ਨੇ ਹਰ ਸਮੱਸਿਆ ਦੇ ਹੱਲ ਲਈ ਕੇ.ਵੀ.ਕੇ. ਦੇ ਮਾਹਿਰਾਂ ਤੋਂ ਤਕਨੀਕੀ ਸਲਾਹ ਲੈ ਕੇ ਆਪਣਾ ਸਫ਼ਰ ਜਾਰੀ ਰੱਖਿਆ। ਉਨ੍ਹਾਂ ਦੱਸਿਆ ਕਿ ਅੱਜ ਉਹ ਲਗਪਗ 7 ਏਕੜ ਰਕਬੇ ਵਿਚ ਪੌਲੀ ਹਾਊਸ ਅਤੇ ਨੈੱਟ ਹਾਊਸ ਰਾਹੀਂ ਖੀਰਾ, ਸ਼ਿਮਲਾ ਮਿਰਚ, ਸਟਰਾਬੇਰੀ ਅਤੇ ਖਰਬੂਜ਼ੇ ਆਦਿ ਦੀ ਸਫ਼ਲ ਕਾਸ਼ਤ ਕਰ ਰਹੇ ਹਨ। ਇਸ ਦੇ ਨਾਲ ਹੀ ਤੁਪਕਾ ਸਿੰਚਾਈ ਵਿਧੀ ਅਪਣਾ ਕੇ ਪਾਣੀ ਦੀ ਬੱਚਤ ਵੀ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਫ਼ਸਲੀ ਵਿਭਿੰਨਤਾ ਅਤੇ ਆਧੁਨਿਕ ਖੇਤੀ ਤਕਨੀਕਾਂ ਨੂੰ ਅਪਣਾ ਕੇ ਹੋਰ ਕਿਸਾਨ ਵੀ ਖੇਤੀਬਾੜੀ ਵਿਚ ਸਫ਼ਲਤਾ ਹਾਸਿਲ ਕਰ ਸਕਦੇ ਹਨ। ਇਸ ਦੌਰੇ ਦੌਰਾਨ ਵਿਦਿਆਰਥੀਆਂ ਨੂੰ ਅਗਾਂਹਵਧੂ ਕਿਸਾਨ ਨਾਲ ਸਿੱਧੀ ਗੱਲਬਾਤ ਕਰਨ ਅਤੇ ਉਸ ਦੇ ਫਾਰਮ ਦਾ ਨਿਰੀਖਣ ਕਰਨ ਦਾ ਮੌਕਾ ਮਿਲਿਆ, ਜਿਸ ਰਾਹੀਂ ਉਨ੍ਹਾਂ ਨੇ ਸੁਰੱਖਿਅਤ ਖੇਤੀ, ਫ਼ਸਲੀ ਵਿਭਿੰਨਤਾ ਅਤੇ ਆਧੁਨਿਕ ਖੇਤੀ ਤਕਨੀਕਾਂ ਬਾਰੇ ਵਿਹਾਰਕ ਜਾਣਕਾਰੀ ਹਾਸਿਲ ਕੀਤੀ।
Ad Position 22
No active advertisement
ਪਿਛਲੀ ਖ਼ਬਰ ਉੱਦਮ ਕਲੱਬ ਜੈਤੋ ਵਲੋਂ ਦੋ ਰੋਜ਼ਾ ਵਾਤਾਵਰਨ ਮੇਲਾ ਸਫ਼ਲਤਾ ਪੂਰਵਕ ਸੰਪੰਨ ਅਗਲੀ ਖ਼ਬਰ ‘ਜਵਾਨੀ ਬਚਾਓ ਸਾਈਕਲ ਯਾਤਰਾ’ 16 ਨਵੰਬਰ ਨੂੰ ਜੈਤੋ ਪਹੁੰਚੇਗੀ : ਗੁਰਸੇਵਕ ਸਿੰਘ ਜੈਤੋ
Ad Position 24