12-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-11-2026

ਖੇਡ ਸੱਭਿਆਚਾਰ ਨੂੰ ਪ੍ਰਫੁੱਲਿਤ ਕਰਨਾ ਤੇ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰੱਖਣਾ ਸਮੇਂ ਦੀ ਮੁੱਖ ਲੋੜ : ਸਪੀਕਰ ਸੰਧਵਾਂ

ਕੋਟਕਪੂਰਾ, 12 ਨਵੰਬਰ (ਹਰਪ੍ਰੀਤ ਸਿੰਘ ਚਾਨਾ)-ਸਪੀਕਰ ਪੰਜਾਬ ਵਿਧਾਨ ਸਭਾ ਕੁਲਤਾਰ ਸਿੰਘ ਸੰਧਵਾਂ ਵਲੋਂ ਪਿੰਡ ਖਾਰਾ ਵਿਖੇ ਪੰਜਾਬ ਸਰਕਾਰ ਵਲੋਂ ਸੂਬੇ ’ਚ ਤਿਆਰ ਕੀਤੇ ਜਾ ਰਹੇ 3100 ਖੇਡ ਮੈਦਾਨਾਂ ਦੇ ਤੀਜੇ ਪੜਾਅ ਤਹਿਤ ਖੇਡ ਮੈਦਾਨ ਦੇ ਕੰਮ ਦਾ ਉਦਘਾਟਨ ਕੀਤਾ ਗਿਆ। ਉਨ੍ਹਾਂ ਖੇਡ ਕਿੱਟਾਂ ਵੀ ਦਿੱਤੀਆਂ।

Ad Position 21
No active advertisement
ਅਜੀਤ ਡੈਸਕ 13-11-2026
ਕੋਟਕਪੂਰਾ, 12 ਨਵੰਬਰ (ਹਰਪ੍ਰੀਤ ਸਿੰਘ ਚਾਨਾ)-ਸਪੀਕਰ ਪੰਜਾਬ ਵਿਧਾਨ ਸਭਾ ਕੁਲਤਾਰ ਸਿੰਘ ਸੰਧਵਾਂ ਵਲੋਂ ਪਿੰਡ ਖਾਰਾ ਵਿਖੇ ਪੰਜਾਬ ਸਰਕਾਰ ਵਲੋਂ ਸੂਬੇ ’ਚ ਤਿਆਰ ਕੀਤੇ ਜਾ ਰਹੇ 3100 ਖੇਡ ਮੈਦਾਨਾਂ ਦੇ ਤੀਜੇ ਪੜਾਅ ਤਹਿਤ ਖੇਡ ਮੈਦਾਨ ਦੇ ਕੰਮ ਦਾ ਉਦਘਾਟਨ ਕੀਤਾ ਗਿਆ। ਉਨ੍ਹਾਂ ਖੇਡ ਕਿੱਟਾਂ ਵੀ ਦਿੱਤੀਆਂ। ਸਪੀਕਰ ਸੰਧਵਾਂ ਨੇ ਕਿਹਾ ਕਿ ਪੰਜਾਬ ’ਚੋਂ ਨਸ਼ਿਆਂ ਦੇ ਖਾਤਮੇ ਲਈ ਨੌਜਵਾਨਾਂ ਨੂੰ ਖੇਡਾਂ ਨਾਲ ਜੋੜਨਾ ਬਹੁਤ ਜ਼ਰੂਰੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵਲੋਂ ਪਿੰਡਾਂ ਵਿਚ ਖੇਡ ਮੈਦਾਨ ਵਿਕਸਿਤ ਕਰਨ ਦਾ ਉਪਰਾਲਾ ਕੀਤਾ ਜਾ ਰਿਹਾ ਹੈ, ਤਾਂ ਜੋ ਪਿੰਡਾਂ ਦੇ ਬੱਚਿਆਂ ਅਤੇ ਨੌਜਵਾਨਾਂ ਨੂੰ ਖੇਡਾਂ ਲਈ ਵਧੀਆ ਸਹੂਲਤਾਂ ਮੁਹੱਈਆ ਕਰਵਾਈਆਂ ਜਾ ਸਕਣ। ਉਨ੍ਹਾਂ ਦੱਸਿਆ ਕਿ ਪਿੰਡ ਖਾਰਾ ਵਿਖੇ ਬਣਾਏ ਜਾ ਰਹੇ ਖੇਡ ਮੈਦਾਨ ਵਿਚ ਰਾਤ ਸਮੇਂ ਵੀ ਖੇਡ ਗਤੀਵਿਧੀਆਂ ਜਾਰੀ ਰੱਖਣ ਲਈ ਵਿਸ਼ੇਸ਼ ਲਾਈਟਾਂ ਲਗਾਈਆਂ ਜਾ ਰਹੀਆਂ ਹਨ, ਤਾਂ ਜੋ ਬੱਚੇ ਦਿਨ ਅਤੇ ਰਾਤ ਦੋਵੇਂ ਸਮੇਂ ਖੇਡਾਂ ਦਾ ਅਭਿਆਸ ਕਰ ਸਕਣ। ਉਨ੍ਹਾਂ ਕਿਹਾ ਕਿ ਉਹ ਲੋਕਾਂ ਦੀਆਂ ਲੋੜਾਂ ਅਤੇ ਪਿੰਡਾਂ ਦੇ ਵਿਕਾਸ ਕਾਰਜਾਂ ਲਈ ਹਮੇਸ਼ਾ ਯਤਨਸ਼ੀਲ ਰਹਿਣਗੇ। ਉਨ੍ਹਾਂ ਪਿੰਡ ਵਾਸੀਆਂ ਨੂੰ ਕਿਹਾ ਕਿ ਉਹ ਆਪਣੇ ਇਲਾਕੇ ਦੀਆਂ ਲੋੜਾਂ ਤੇ ਸਮੱਸਿਆਵਾਂ ਉਨ੍ਹਾਂ ਦੇ ਧਿਆਨ ਵਿਚ ਲਿਆਉਂਦੇ ਰਹਿਣ, ਤਾਂ ਜੋ ਲੋਕਾਂ ਦੀ ਸੇਵਾ ਦੇ ਕਾਰਜ ਲਗਾਤਾਰ ਜਾਰੀ ਰੱਖੇ ਜਾ ਸਕਣ। ਇਸ ਮੌਕੇ ਜਗਤਾਰ ਸਿੰਘ ਜੱਗਾ ਸਰਪੰਚ, ਸਤਿੰਦਰਜੀਤ ਸਿੰਘ ਗੋਲਡੀ ਬਲਾਕ ਸੰਮਤੀ, ਗੁਰਪ੍ਰਤਾਪ ਸਿੰਘ ਕੈਰੀ ਪ੍ਰਧਾਨ, ਤੇਜਿੰਦਰ ਸਿੰਘ ਬਰਾੜ, ਕੁਲਦੀਪ ਸਿੰਘ ਮੈਂਬਰ, ਬਲਜਿੰਦਰ ਸਿੰਘ ਮੈਂਬਰ, ਦਰਸ਼ਨ ਸਿੰਘ ਮੈਂਬਰ, ਨਿਰਮਲ ਸਿੰਘ ਮੈਂਬਰ, ਸੁਖਬੀਰ ਸਿੰਘ ਬਰਾੜ, ਰਣਜੀਤ ਸਿੰਘ ਬਰਾੜ, ਜਸਵਿੰਦਰ ਸਿੰਘ ਖ਼ਾਲਸਾ, ਬਲਵਿੰਦਰ ਸਿੰਘ ਨੰਬਰਦਾਰ ਆਦਿ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਪੰਜਾਬ ਪੁਲਿਸ ਪੈਨਸ਼ਨਰਜ਼ ਵੈਲਫ਼ੇਅਰ ਐਸੋਸੀਏਸ਼ਨ ਦੀ ਮੀਟਿੰਗ ਅਗਲੀ ਖ਼ਬਰ ਸੁਖਬੀਰ ਸਿੰਘ ਬਾਦਲ ਦਾ ਜੈਤੋ ਪੁੱਜਣ ’ਤੇ ਭਰਵਾਂ ਸਵਾਗਤ
Ad Position 24