ਸਰਕਾਰੀ ਮਿਡਲ ਸਕੂਲ ਅਟਾਰੀ ਵਿਖੇ ਨਵੇਂ ਬਣੇ ਕਮਰੇ ਦਾ ਉਦਘਾਟਨ
ਸ੍ਰੀ ਮੁਕਤਸਰ ਸਾਹਿਬ, 12 ਨਵੰਬਰ (ਰਣਜੀਤ ਸਿੰਘ ਢਿੱਲੋਂ, ਹਰਮਹਿੰਦਰ ਪਾਲ)-ਸਰਕਾਰੀ ਮਿਡਲ ਸਕੂਲ ਅਟਾਰੀ ਵਿਖੇ ਵਿਦਿਆਰਥੀਆਂ ਦੀਆਂ ਵਿਦਿਅਕ ਸਹੂਲਤਾਂ ਵਿਚ ਵਾਧਾ ਕਰਦਿਆਂ ਨਵੇਂ ਉਸਾਰੇ ਗਏ ਕਮਰੇ ਦਾ ਉਦਘਾਟਨ ਕੀਤਾ ਗਿਆ। ਇਹ ਕਮਰਾ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ, ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਤੇ ਸ੍ਰੀ ਮੁਕਤਸਰ ਸਾਹਿਬ ਦੇ ਵਿਧਾਇਕ ਜਗਦੀਪ ਸਿੰਘ ਕਾਕਾ ਬਰਾੜ ਦੇ ਵਿਸ਼ੇਸ਼ ਯਤਨਾਂ ਸਦਕਾ ਤਿਆਰ ਹੋਇਆ ਹੈ।
ਸ੍ਰੀ ਮੁਕਤਸਰ ਸਾਹਿਬ, 12 ਨਵੰਬਰ (ਰਣਜੀਤ ਸਿੰਘ ਢਿੱਲੋਂ, ਹਰਮਹਿੰਦਰ ਪਾਲ)-ਸਰਕਾਰੀ ਮਿਡਲ ਸਕੂਲ ਅਟਾਰੀ ਵਿਖੇ ਵਿਦਿਆਰਥੀਆਂ ਦੀਆਂ ਵਿਦਿਅਕ ਸਹੂਲਤਾਂ ਵਿਚ ਵਾਧਾ ਕਰਦਿਆਂ ਨਵੇਂ ਉਸਾਰੇ ਗਏ ਕਮਰੇ ਦਾ ਉਦਘਾਟਨ ਕੀਤਾ ਗਿਆ। ਇਹ ਕਮਰਾ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ, ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਤੇ ਸ੍ਰੀ ਮੁਕਤਸਰ ਸਾਹਿਬ ਦੇ ਵਿਧਾਇਕ ਜਗਦੀਪ ਸਿੰਘ ਕਾਕਾ ਬਰਾੜ ਦੇ ਵਿਸ਼ੇਸ਼ ਯਤਨਾਂ ਸਦਕਾ ਤਿਆਰ ਹੋਇਆ ਹੈ। ਇਸ ਮੌਕੇ ਮੁੱਖ ਮਹਿਮਾਨ ਵਜੋਂ ਪਹੁੰਚੇ ਮਾਰਕਿਟ ਕਮੇਟੀ ਸ੍ਰੀ ਮੁਕਤਸਰ ਸਾਹਿਬ ਦੇ ਚੇਅਰਮੈਨ ਸੁਰਜੀਤ ਸਿੰਘ ਸੰਧੂ ਲੁਬਾਣਿਆਂਵਾਲੀ ਨੇ ਨਵੇਂ ਕਮਰੇ ਦਾ ਉਦਘਾਟਨ ਕੀਤਾ। ਇਸ ਮੌਕੇ ਹਾਜ਼ਰ ਪਤਵੰਤੇ ਸੱਜਣਾਂ ਤੇ ਵਿਦਿਆਰਥੀਆਂ ਨੂੰ ਸੰਬੋਧਨ ਕਰਦਿਆਂ ਸ. ਸੰਧੂ ਨੇ ਸਕੂਲ ਦੇ ਸਮੂਹ ਅਧਿਆਪਕਾਂ, ਵਿਦਿਆਰਥੀਆਂ, ਮਾਪਿਆਂ ਤੇ ਪਿੰਡ ਵਾਸੀਆਂ ਨੂੰ ਇਸ ਪ੍ਰਾਪਤੀ ਦੀ ਵਧਾਈ ਦਿੱਤੀ। ਸਮਾਗਮ ਵਿਚ ਆਮ ਆਦਮੀ ਪਾਰਟੀ ਸ੍ਰੀ ਮੁਕਤਸਰ ਸਾਹਿਬ ਦੇ ਯੂਥ ਪ੍ਰਧਾਨ ਯਾਦਵਿੰਦਰ ਸਿੰਘ ਯਾਦੂ ਬਾਠ ਨੇ ਵੀ ਵਿਸ਼ੇਸ਼ ਤੌਰ ’ਤੇ ਸ਼ਿਰਕਤ ਕੀਤੀ। ਸਾਇੰਸ ਅਧਿਆਪਕਾ ਤੇ ਮੌਜੂਦਾ ਸਕੂਲ ਪ੍ਰਬੰਧਕ ਏਕਤਾ, ਹਿੰਦੀ ਮਾਸਟਰ ਹਰਬੰਸ ਸਿੰਘ ਅਤੇ ਸਮਾਜਿਕ ਸਿੱਖਿਆ ਅਧਿਆਪਕਾ ਪਰਮਜੀਤ ਕੌਰ ਵਲੋਂ ਮੁੱਖ ਮਹਿਮਾਨਾਂ ਦਾ ਨਿੱਘਾ ਸਵਾਗਤ ਕੀਤਾ ਗਿਆ। ਇਸ ਮੌਕੇ ਏਕਤਾ ਨੇ ਨਵੇਂ ਕਮਰੇ ਦੀ ਉਸਾਰੀ ਲਈ ਪੰਜਾਬ ਸਰਕਾਰ ਤੇ ਪ੍ਰਸ਼ਾਸਨ ਦਾ ਵਿਸ਼ੇਸ਼ ਤੌਰ ’ਤੇ ਧੰਨਵਾਦ ਕੀਤਾ। ਇਸ ਮੌਕੇ ਸਕੂਲ ਮੈਨੇਜਮੈਂਟ ਕਮੇਟੀ ਦੇ ਮੈਂਬਰਾਂ, ਵਿਦਿਆਰਥੀਆਂ ਦੇ ਮਾਪਿਆਂ, ਪਿੰਡ ਦੇ ਪਤਵੰਤੇ ਸੱਜਣਾਂ ਅਤੇ ਸਰਕਾਰੀ ਪ੍ਰਾਇਮਰੀ ਸਕੂਲ ਅਟਾਰੀ ਦੇ ਸਮੂਹ ਸਟਾਫ਼ ਮੈਂਬਰਾਂ ਨੇ ਵੀ ਸ਼ਿਰਕਤ ਕੀਤੀ।