ਸੁਖਬੀਰ ਸਿੰਘ ਬਾਦਲ ਵਲੋਂ ਹਲਕਾ ਜੈਤੋ ਤੋਂ ਸੂਬਾ ਸਿੰਘ ਬਾਦਲ ਨੂੰ ਜਿਤਾਉਣ ਦੀ ਅਪੀਲ
ਜੈਤੋ, 12 ਨਵੰਬਰ (ਗੁਰਮੀਤਪਾਲ ਰੋੜੀਕਪੂਰਾ)-ਜੈਤੋ ਵਿਖੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਇਲਾਕੇ ਦੇ ਕਾਰੋਬਾਰੀਆਂ ਤੇ ਉਦਯੋਗਪਤੀਆਂ ਨਾਲ ਵਿਸ਼ੇਸ਼ ਮੀਟਿੰਗ ਦੌਰਾਨ ਵਿਧਾਨ ਸਭਾ ਹਲਕਾ ਜੈਤੋ ਦੇ ਲੋਕਾਂ ਨੂੰ ਪਾਰਟੀ ਦੇ ਹਲਕਾ ਇੰਚਾਰਜ ਸੂਬਾ ਸਿੰਘ ਬਾਦਲ ਦਾ ਸਾਥ ਦੇਣ ਤੇ ਉਨ੍ਹਾਂ ਨੂੰ ਜਿਤਾਉਣ ਦੀ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਹਲਕੇ ਵਿਚ ਪਾਰਟੀ ਦੀ ਮਜ਼ਬੂਤੀ ਲਈ ਸਮੂਹ ਆਗੂਆਂ, ਵਰਕਰਾਂ ਤੇ ਸਮਰਥਕਾਂ ਨੂੰ ਇਕਜੁੱਟ ਹੋ ਕੇ ਕੰਮ ਕਰਨਾ ਚਾਹੀਦਾ ਹੈ।
ਜੈਤੋ, 12 ਨਵੰਬਰ (ਗੁਰਮੀਤਪਾਲ ਰੋੜੀਕਪੂਰਾ)-ਜੈਤੋ ਵਿਖੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਇਲਾਕੇ ਦੇ ਕਾਰੋਬਾਰੀਆਂ ਤੇ ਉਦਯੋਗਪਤੀਆਂ ਨਾਲ ਵਿਸ਼ੇਸ਼ ਮੀਟਿੰਗ ਦੌਰਾਨ ਵਿਧਾਨ ਸਭਾ ਹਲਕਾ ਜੈਤੋ ਦੇ ਲੋਕਾਂ ਨੂੰ ਪਾਰਟੀ ਦੇ ਹਲਕਾ ਇੰਚਾਰਜ ਸੂਬਾ ਸਿੰਘ ਬਾਦਲ ਦਾ ਸਾਥ ਦੇਣ ਤੇ ਉਨ੍ਹਾਂ ਨੂੰ ਜਿਤਾਉਣ ਦੀ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਹਲਕੇ ਵਿਚ ਪਾਰਟੀ ਦੀ ਮਜ਼ਬੂਤੀ ਲਈ ਸਮੂਹ ਆਗੂਆਂ, ਵਰਕਰਾਂ ਤੇ ਸਮਰਥਕਾਂ ਨੂੰ ਇਕਜੁੱਟ ਹੋ ਕੇ ਕੰਮ ਕਰਨਾ ਚਾਹੀਦਾ ਹੈ। ਕਾਰੋਬਾਰੀ ਆਗੂ ਸੁਖਬਿੰਦਰ ਗਰਗ ਨੇ ਸੂਬਾ ਸਿੰਘ ਬਾਦਲ ਦੇ ਹੱਕ ’ਚ ਆਪਣੀ ਆਵਾਜ਼ ਬੁਲੰਦ ਕਰਦਿਆਂ ਹਲਕੇ ਦੇ ਕਾਰੋਬਾਰੀਆਂ, ਵਪਾਰੀਆਂ ਅਤੇ ਪਾਰਟੀ ਵਰਕਰਾਂ ਨੂੰ ਉਨ੍ਹਾਂ ਦਾ ਸਾਥ ਦੇਣ ਦੀ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਹਲਕੇ ਦੇ ਵਿਕਾਸ ਤੇ ਵਪਾਰਕ ਵਰਗ ਦੀਆਂ ਸਮੱਸਿਆਵਾਂ ਦੇ ਹੱਲ ਲਈ ਆਗੂਆਂ ਤੇ ਕਾਰੋਬਾਰੀਆਂ ਵਿਚਕਾਰ ਬਿਹਤਰ ਤਾਲਮੇਲ ਹੋਣਾ ਬੇਹੱਦ ਜ਼ਰੂਰੀ ਹੈ। ਇਸ ਮੌਕੇ ਸੁਖਬੀਰ ਸਿੰਘ ਬਾਦਲ ਨੇ ਪਾਰਟੀ ਆਗੂਆਂ ਤੇ ਵਰਕਰਾਂ ਨੂੰ ਹਲਕੇ ਵਿਚ ਲੋਕਾਂ ਨਾਲ ਨਿਰੰਤਰ ਸੰਪਰਕ ਬਣਾਈ ਰੱਖਣ ਤੇ ਜਥੇਬੰਦਕ ਸਰਗਰਮੀਆਂ ਤੇਜ਼ ਕਰਨ ਦਾ ਸੱਦਾ ਦਿੱਤਾ।