12-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-11-2026

ਸੈਂਟਰ ਗੁਲਾਬੇਵਾਲਾ ਦੇ 12 ਸਕੂਲਾਂ ਦੇ ਵਿਦਿਆਰਥੀਆਂ ’ਚ ਵਿਦਿਅਕ ਮੁਕਾਬਲੇ ਕਰਵਾਏ

ਸ੍ਰੀ ਮੁਕਤਸਰ ਸਾਹਿਬ, 12 ਨਵੰਬਰ (ਰਣਜੀਤ ਸਿੰਘ ਢਿੱਲੋਂ)-ਜ਼ਿਲ੍ਹਾ ਸਿੱਖਿਆ ਅਫ਼ਸਰ ਯਾਦਵਿੰਦਰ ਸਿੰਘ ਮਾਨ ਤੇ ਬਲਾਕ ਪ੍ਰਾਇਮਰੀ ਸਿੱਖਿਆ ਅਫ਼ਸਰ ਜਗਦੀਪ ਸਿੰਘ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਸੈਂਟਰ ਗੁਲਾਬੇਵਾਲਾ ਦੇ 12 ਸਕੂਲਾਂ ਦੇ ਵਿਦਿਆਰਥੀਆਂ ਦੇ ਵਿਦਿਅਕ ਮੁਕਾਬਲੇ ਸੈਂਟਰ ਹੈਡ ਟੀਚਰ ਪਰਗਟ ਸਿੰਘ ਜੰਬਰ ਦੀ ਅਗਵਾਈ ਹੇਠ ਸਰਕਾਰੀ ਸਕੂਲ ਗੁਲਾਬੇਵਾਲਾ ਵਿਖੇ ਕਰਵਾਏ ਗਏ। ਇਨ੍ਹਾਂ ਮੁਕਾਬਲਿਆਂ ’ਚ ਵਿਦਿਆਰਥੀਆਂ ਨੇ ਉਤਸ਼ਾਹ ਨਾਲ ਭਾਗ ਲਿਆ।

Ad Position 21
No active advertisement
ਸੈਂਟਰ ਗੁਲਾਬੇਵਾਲਾ ਦੇ ਵਿਦਿਅਕ ਮੁਕਾਬਲਿਆਂ ਦੇ ਜੇਤੂ ਵਿਦਿਆਰਥੀ ਇਨਾਮ ਲੈਣ ਉਪਰੰਤ ਸੈਂਟਰ ਹੈੱਡ ਟੀਚਰ ਪਰਗਟ ਸਿੰਘ ਜੰਬਰ ਅਤੇ ਹਰਸਿਮਰਨ ਸਿੰਘ ਕਪੂਰ ਤੇ ਹੋਰਾਂ ਨਾਲ। ਅਜੀਤ ਤਸਵੀਰ 13-11-2026
ਸ੍ਰੀ ਮੁਕਤਸਰ ਸਾਹਿਬ, 12 ਨਵੰਬਰ (ਰਣਜੀਤ ਸਿੰਘ ਢਿੱਲੋਂ)-ਜ਼ਿਲ੍ਹਾ ਸਿੱਖਿਆ ਅਫ਼ਸਰ ਯਾਦਵਿੰਦਰ ਸਿੰਘ ਮਾਨ ਤੇ ਬਲਾਕ ਪ੍ਰਾਇਮਰੀ ਸਿੱਖਿਆ ਅਫ਼ਸਰ ਜਗਦੀਪ ਸਿੰਘ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਸੈਂਟਰ ਗੁਲਾਬੇਵਾਲਾ ਦੇ 12 ਸਕੂਲਾਂ ਦੇ ਵਿਦਿਆਰਥੀਆਂ ਦੇ ਵਿਦਿਅਕ ਮੁਕਾਬਲੇ ਸੈਂਟਰ ਹੈਡ ਟੀਚਰ ਪਰਗਟ ਸਿੰਘ ਜੰਬਰ ਦੀ ਅਗਵਾਈ ਹੇਠ ਸਰਕਾਰੀ ਸਕੂਲ ਗੁਲਾਬੇਵਾਲਾ ਵਿਖੇ ਕਰਵਾਏ ਗਏ। ਇਨ੍ਹਾਂ ਮੁਕਾਬਲਿਆਂ ’ਚ ਵਿਦਿਆਰਥੀਆਂ ਨੇ ਉਤਸ਼ਾਹ ਨਾਲ ਭਾਗ ਲਿਆ। ਇਸ ਮੌਕੇ ਸੁੰਦਰ ਲਿਖਾਈ, ਬੋਲ ਲਿਖ਼ਤ, ਲੋਕਗੀਤ, ਕਵਿਤਾ ਉਚਾਰਨ, ਭੁਲਾਵੇਂ ਅੱਖਰਾਂ ਸਮੇਤ ਦੋ ਵਰਗਾਂ ’ਚ ਕੁੱਲ 16 ਤਰ੍ਹਾਂ ਦੇ ਮੁਕਾਬਲੇ ਕਰਵਾਏ ਗਏ। ਮੁਕਾਬਲਿਆਂ ਦੌਰਾਨ ਵਿਦਿਆਰਥੀਆਂ ਨੇ ਆਪਣੀ ਕਲਾ, ਪ੍ਰਤਿਭਾ ਤੇ ਹੁਨਰ ਦਾ ਸ਼ਾਨਦਾਰ ਪ੍ਰਦਰਸ਼ਨ ਕੀਤਾ। ਇਸ ਉਪਰੰਤ ਸਾਦੇ ਤੇ ਪ੍ਰਭਾਵਸ਼ਾਲੀ ਇਨਾਮ ਵੰਡ ਸਮਾਗਮ ਹੋਇਆ। ਸਮਾਗਮ ਨੂੰ ਸੰਬੋਧਨ ਕਰਦਿਆਂ ਸੈਂਟਰ ਹੈਡ ਟੀਚਰ ਪਰਗਟ ਸਿੰਘ ਜੰਬਰ ਨੇ ਜੇਤੂ ਵਿਦਿਆਰਥੀਆਂ ਨੂੰ ਵਧਾਈ ਦਿੱਤੀ। ਇਨਾਮ ਵੰਡਣ ਦੀ ਰਸਮ ਸਮਾਜ ਸੇਵੀ ਬਲਜੀਤ ਸਿੰਘ ਬੱਲ, ਐਚ.ਐਸ. ਕਪੂਰ, ਮੁੱਖ ਸੰਪਾਦਕ ਮਾਲਵੇ ਦੀ ਧਮਕ ਤੇ ਪਰਗਟ ਸਿੰਘ ਜੰਬਰ ਵਲੋਂ ਸਾਂਝੇ ਤੌਰ ’ਤੇ ਨਿਭਾਈ ਗਈ। ਮੰਚ ਸੰਚਾਲਨ ਦੀ ਜ਼ਿੰਮੇਵਾਰੀ ਜਸਵਿੰਦਰ ਸਿੰਘ ਨੇ ਨਿਭਾਈ। ਮੁਕਾਬਲਿਆਂ ਵਿਚ ਜੱਜਾਂ ਦੀ ਭੂਮਿਕਾ ਨਰੇਸ਼ ਕੁਮਾਰ, ਗੁਰਪ੍ਰੀਤ ਸਿੰਘ ਬਰਾੜ, ਦਵਿੰਦਰ ਸਿੰਘ ਬੇਦੀ, ਮਨੋਜ ਕੁਮਾਰ, ਪਵਿੱਤਰ ਸਿੰਘ, ਸ਼ਿਵਾਨੀ ਮਿੱਡਾ, ਹਰਪ੍ਰੀਤ ਕੌਰ, ਪ੍ਰਦੀਪ ਕੌਰ, ਹਰਦੀਪ ਸਿੰਘ, ਕਿਰਪਾਲ ਕੌਰ, ਰਜਿੰਦਰ ਕੌਰ, ਕਾਂਤਾ ਰਾਣੀ, ਸੁਖਮਿੰਦਰ ਸਿੰਘ, ਭੋਲਾ ਸਿੰਘ ਅਤੇ ਜਸਵਿੰਦਰ ਕੌਰ ਨੇ ਨਿਭਾਈ।
Ad Position 22
No active advertisement
ਪਿਛਲੀ ਖ਼ਬਰ ਗਊਸ਼ਾਲਾ ਰੋਡ ’ਤੇ ਪਾਣੀ ਦੀ ਨਿਕਾਸੀ ਨਾ ਹੋਣ ਕਰਕੇ ਲੋਕਾਂ ਨੇ ਵੋਟਾਂ ਦਾ ਕੀਤਾ ਬਾਈਕਾਟ ਅਗਲੀ ਖ਼ਬਰ ਬਲਦੇਵ ਕੁਮਾਰ ਲਾਲੀ ਗਗਨੇਜਾ ਜੈਨ ਨੇ ਐਡਵਰਡ ਗੰਜ ਸੰਸਥਾ ਦੇ ਚੇਅਰਮੈਨ ਵਜੋਂ ਅਹੁਦਾ ਸੰਭਾਲਿਆ
Ad Position 24