12-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-11-2026

ਪਹਿਲੀ ਪੰਜਾਬ ਮਾਸਟਰਜ਼ ਅਥਲੈਟਿਕ ਮੀਟ 14 ਤੇ 15 ਨੂੰ

ਸ੍ਰੀ ਮੁਕਤਸਰ ਸਾਹਿਬ, 12 ਨਵੰਬਰ (ਰਣਜੀਤ ਸਿੰਘ ਢਿੱਲੋਂ)-ਪਹਿਲੀ ਪੰਜਾਬ ਮਾਸਟਰਜ਼ ਅਥਲੈਟਿਕ ਮੀਟ 14 ਤੇ 15 ਨਵੰਬਰ ਨੂੰ ਸ਼ਹੀਦ ਭਗਤ ਸਿੰਘ ਸਟੇਡੀਅਮ ਫ਼ਿਰੋਜ਼ਪੁਰ ਸ਼ਹਿਰ ਵਿਖੇ ਕਰਵਾਈ ਜਾ ਰਹੀ ਹੈ। ਇਸ ਸੰਬੰਧੀ ਜਾਣਕਾਰੀ ਦਿੰਦਿਆਂ ਮਾਸਟਰ ਅਥਲੈਟਿਕ ਫੈਡਰੇਸ਼ਨ ਆਫ਼ ਪੰਜਾਬ ਦੇ ਪ੍ਰਧਾਨ ਰਜਿੰਦਰ ਸਿੰਘ ਸਿਧਵਾਂ ਅਤੇ ਜ਼ਿਲ੍ਹਾ ਮਾਸਟਰ ਅਥਲੈਟਿਕ ਐਸੋਸੀਏਸ਼ਨ ਫ਼ਿਰੋਜ਼ਪੁਰ ਦੇ ਪ੍ਰਧਾਨ ਡਾ.

Ad Position 21
No active advertisement
ਸਨਿਚਰਵਾਰ, 1 ਅਗਸਤ, 2026 13-11-2026
ਸ੍ਰੀ ਮੁਕਤਸਰ ਸਾਹਿਬ, 12 ਨਵੰਬਰ (ਰਣਜੀਤ ਸਿੰਘ ਢਿੱਲੋਂ)-ਪਹਿਲੀ ਪੰਜਾਬ ਮਾਸਟਰਜ਼ ਅਥਲੈਟਿਕ ਮੀਟ 14 ਤੇ 15 ਨਵੰਬਰ ਨੂੰ ਸ਼ਹੀਦ ਭਗਤ ਸਿੰਘ ਸਟੇਡੀਅਮ ਫ਼ਿਰੋਜ਼ਪੁਰ ਸ਼ਹਿਰ ਵਿਖੇ ਕਰਵਾਈ ਜਾ ਰਹੀ ਹੈ। ਇਸ ਸੰਬੰਧੀ ਜਾਣਕਾਰੀ ਦਿੰਦਿਆਂ ਮਾਸਟਰ ਅਥਲੈਟਿਕ ਫੈਡਰੇਸ਼ਨ ਆਫ਼ ਪੰਜਾਬ ਦੇ ਪ੍ਰਧਾਨ ਰਜਿੰਦਰ ਸਿੰਘ ਸਿਧਵਾਂ ਅਤੇ ਜ਼ਿਲ੍ਹਾ ਮਾਸਟਰ ਅਥਲੈਟਿਕ ਐਸੋਸੀਏਸ਼ਨ ਫ਼ਿਰੋਜ਼ਪੁਰ ਦੇ ਪ੍ਰਧਾਨ ਡਾ. ਗੁਰਿੰਦਰਜੀਤ ਸਿੰਘ ਢਿੱਲੋਂ ਨੇ ਦੱਸਿਆ ਕਿ ਇਸ ਖੇਡ ਮੇਲੇ ਵਿਚ 35 ਸਾਲ ਤੋਂ ਲੈ ਕੇ 100 ਸਾਲ ਤੱਕ ਦੀ ਉਮਰ ਦੇ ਪੁਰਸ਼ ਤੇ ਮਹਿਲਾ ਖਿਡਾਰੀ ਆਪਣੀ ਖੇਡ ਪ੍ਰਤਿਭਾ ਦਾ ਪ੍ਰਦਰਸ਼ਨ ਕਰ ਸਕਣਗੇ। ਉਨ੍ਹਾਂ ਦੱਸਿਆ ਕਿ 14 ਨਵੰਬਰ ਨੂੰ ਸਵੇਰੇ 10 ਵਜੇ ਅਥਲੈਟਿਕ ਮੀਟ ਦਾ ਉਦਘਾਟਨ ਕੀਤਾ ਜਾਵੇਗਾ ਤੇ ਸਵੇਰੇ 11 ਵਜੇ ਖੇਡ ਮੁਕਾਬਲਿਆਂ ਦੀ ਸ਼ੁਰੂਆਤ ਹੋਵੇਗੀ। ਇਸੇ ਤਰ੍ਹਾਂ 15 ਨਵੰਬਰ ਨੂੰ ਸਵੇਰੇ 8 ਵਜੇ ਖੇਡਾਂ ਸ਼ੁਰੂ ਹੋਣਗੀਆਂ ਤੇ ਸ਼ਾਮ 5 ਵਜੇ ਸਮਾਪਤੀ ਸਮਾਗਮ ਕਰਵਾਇਆ ਜਾਵੇਗਾ। ਉਨ੍ਹਾਂ ਕਿਹਾ ਕਿ ਇਸ ਮੀਟ ਦਾ ਮੁੱਖ ਉਦੇਸ਼ ਵਧਦੀ ਉਮਰ ਦੇ ਬਾਵਜੂਦ ਖੇਡਾਂ ਨਾਲ ਜੁੜੇ ਰਹਿਣ ਵਾਲੇ ਖਿਡਾਰੀਆਂ ਨੂੰ ਉਤਸ਼ਾਹਿਤ ਕਰਨਾ ਤੇ ਸਿਹਤਮੰਦ ਜੀਵਨਸ਼ੈਲੀ ਦਾ ਸੰਦੇਸ਼ ਦੇਣਾ ਹੈ। ਖੇਡ ਪ੍ਰਬੰਧਾਂ ਬਾਰੇ ਜਾਣਕਾਰੀ ਦਿੰਦਿਆਂ ਡਾ. ਢਿੱਲੋਂ ਨੇ ਦੱਸਿਆ ਕਿ ਮੁਕਾਬਲਿਆਂ ’ਚ ਭਾਗ ਲੈਣ ਵਾਲੇ ਹਰੇਕ ਖਿਡਾਰੀ ਲਈ ਸਪੋਰਟਸ ਕਿੱਟ ’ਚ ਹੋਣਾ ਲਾਜ਼ਮੀ ਹੋਵੇਗਾ। ਇਕ ਖਿਡਾਰੀ ਵੱਧ ਤੋਂ ਵੱਧ ਤਿੰਨ ਈਵੈਂਟਾਂ ਵਿਚ ਹੀ ਭਾਗ ਲੈ ਸਕੇਗਾ ਅਤੇ ਇਕ ਵਾਰ ਚੁਣੇ ਗਏ ਈਵੈਂਟ ਬਦਲਣ ਦੀ ਇਜਾਜ਼ਤ ਨਹੀਂ ਹੋਵੇਗੀ। ਖਿਡਾਰੀਆਂ ਨੂੰ ਆਪਣੀ ਉਮਰ ਦਾ ਪੁਖ਼ਤਾ ਸਬੂਤ ਪੇਸ਼ ਕਰਨਾ ਪਵੇਗਾ ਤੇ ਆਧਾਰ ਕਾਰਡ ਨੂੰ ਉਮਰ ਦੇ ਸਬੂਤ ਵਜੋਂ ਪ੍ਰਵਾਨ ਨਹੀਂ ਕੀਤਾ ਜਾਵੇਗਾ। ਸਾਰੇ ਮੁਕਾਬਲੇ ਨਿਰਧਾਰਤ ਸਮਾਂ-ਸਾਰਣੀ ਅਨੁਸਾਰ ਕਰਵਾਏ ਜਾਣਗੇ। ਜੇਤੂ ਖਿਡਾਰੀਆਂ ਨੂੰ ਤਗ਼ਮੇ ਤੇ ਸਰਟੀ ਫ਼ਿਕੇਟ ਮੌਕੇ ’ਤੇ ਹੀ ਪ੍ਰਦਾਨ ਕੀਤੇ ਜਾਣਗੇ। ਇਸ ਤੋਂ ਇਲਾਵਾ ਏਸ਼ੀਆਈ ਤੇ ਵਿਸ਼ਵ ਮਾਸਟਰਜ਼ ਖੇਡਾਂ ਵਿਚ ਪ੍ਰਾਪਤੀਆਂ ਕਰਨ ਵਾਲੇ ਖਿਡਾਰੀਆਂ ਦਾ ਵਿਸ਼ੇਸ਼ ਸਨਮਾਨ ਕੀਤਾ ਜਾਵੇਗਾ। ਉਨ੍ਹਾਂ ਦੱਸਿਆ ਕਿ 100 ਕਿੱਲੋਮੀਟਰ ਤੋਂ ਵੱਧ ਦੂਰੀ ਤੋਂ ਆਉਣ ਵਾਲੇ ਖਿਡਾਰੀਆਂ ਲਈ ਰਾਤ ਠਹਿਰਨ ਦਾ ਪ੍ਰਬੰਧ ਵੀ ਮੁਫ਼ਤ ਕੀਤਾ ਜਾਵੇਗਾ।
Ad Position 22
No active advertisement
ਪਿਛਲੀ ਖ਼ਬਰ ਪੰਜਾਬ ਰੋਡਵੇਜ਼ ਪੈਨਸ਼ਨਰਜ਼ ਵੈੱਲਫ਼ੇਅਰ ਐਸੋਸੀਏਸ਼ਨ ਦਾ ਸਾਲਾਨਾ ਸਮਾਗਮ ਕਰਵਾਇਆ 70 ਸਾਲ ਦੀ ਉਮਰ ਪੂਰੀ ਕਰਨ ਵਾਲੇ ਪੈਨਸ਼ਨਰਾਂ ਸ... ਅਗਲੀ ਖ਼ਬਰ ਗਿੱਦੜਬਾਹਾ ਤੋਂ ਪਿੰਡ ਕੋਟਭਾਈ ਨੂੰ ਜਾਂਦੀ ਸੜਕ ਦਾ ਕਾਰਜ ਅੱਧ ਵਿਚਕਾਰ ਲਟਕਿਆ
Ad Position 24