ਸ਼ਹੀਦ ਭਗਤ ਸਿੰਘ ਸਰਕਾਰੀ ਕਾਲਜ ’ਚ ‘ਬਿ੍ਕਸ ਟਿਕਾਊ ਜੀਵਨ ਸ਼ੈਲੀ ਹਫ਼ਤਾ’ ਮਨਾਇਆ
ਕੋਟਕਪੂਰਾ, 12 ਨਵੰਬਰ (ਮੋਹਰ ਸਿੰਘ ਗਿੱਲ, ਹਰਪ੍ਰੀਤ ਸਿੰਘ ਚਾਨਾ)-ਭਾਰਤ ਸਰਕਾਰ ਦੇ ਵਾਤਾਵਰਨ, ਜੰਗਲਾਤ ਤੇ ਜਲਵਾਯੂ ਪਰਿਵਰਤਨ ਮੰਤਰਾਲੇ ਵਲੋਂ ਜਾਰੀ ਨਿਰਦੇਸ਼ ਅਨੁਸਾਰ ਸ਼ਹੀਦ ਭਗਤ ਸਿੰਘ ਸਰਕਾਰੀ ਕਾਲਜ ਕੋਟਕਪੂਰਾ ਵਿਖੇ ਪਿ੍ੰਸੀਪਲ ਡਾ. ਗੁਲਸ਼ਨ ਕੁਮਾਰ ਆਹੂਜਾ ਦੀ ਅਗਵਾਈ ਹੇਠ ‘ਬਿ੍ਕਸ ਸਸਟੇਨੇਬਲ ਲਾਈਫ਼ਸਟਾਈਲ ਵੀਕ’ (ਬਿ੍ਕਸ ਟਿਕਾਊ ਜੀਵਨ ਸ਼ੈਲੀ ਹਫ਼ਤਾ) ਮਨਾਇਆ ਗਿਆ।
ਕੋਟਕਪੂਰਾ, 12 ਨਵੰਬਰ (ਮੋਹਰ ਸਿੰਘ ਗਿੱਲ, ਹਰਪ੍ਰੀਤ ਸਿੰਘ ਚਾਨਾ)-ਭਾਰਤ ਸਰਕਾਰ ਦੇ ਵਾਤਾਵਰਨ, ਜੰਗਲਾਤ ਤੇ ਜਲਵਾਯੂ ਪਰਿਵਰਤਨ ਮੰਤਰਾਲੇ ਵਲੋਂ ਜਾਰੀ ਨਿਰਦੇਸ਼ ਅਨੁਸਾਰ ਸ਼ਹੀਦ ਭਗਤ ਸਿੰਘ ਸਰਕਾਰੀ ਕਾਲਜ ਕੋਟਕਪੂਰਾ ਵਿਖੇ ਪਿ੍ੰਸੀਪਲ ਡਾ. ਗੁਲਸ਼ਨ ਕੁਮਾਰ ਆਹੂਜਾ ਦੀ ਅਗਵਾਈ ਹੇਠ ‘ਬਿ੍ਕਸ ਸਸਟੇਨੇਬਲ ਲਾਈਫ਼ਸਟਾਈਲ ਵੀਕ’ (ਬਿ੍ਕਸ ਟਿਕਾਊ ਜੀਵਨ ਸ਼ੈਲੀ ਹਫ਼ਤਾ) ਮਨਾਇਆ ਗਿਆ। ਕਾਲਜ ਦੀ ਡਿਜਾਸਟਰ ਮੈਨੇਜਮੈਂਟ ਕਮੇਟੀ, ਸਫ਼ਾਈ ਅਤੇ ਸੁੰਦਰਤਾ ਕਮੇਟੀ ਤੇ ਈਕੋ ਕਲੱਬ ਵਲੋਂ ਸਾਂਝੇ ਤੌਰ ’ਤੇ ਕਰਵਾਈ ਗਈ, ਇਸ ਵਿਸ਼ੇਸ਼ ਮੁਹਿੰਮ ’ਚ ਲਗਭਗ 50 ਵਿਦਿਆਰਥੀਆਂ ਨੇ ਉਤਸ਼ਾਹ ਨਾਲ ਭਾਗ ਲਿਆ। ਇਸ ਗਤੀਵਿਧੀ ਦਾ ਮੁੱਖ ਵਿਸ਼ਾ ‘ਕੂੜੇ ਦੀ ਮਾਤਰਾ ਨੂੰ ਘੱਟ ਕਰਨਾ’ ਰੱਖਿਆ ਗਿਆ। ਵਿਦਿਆਰਥੀਆਂ ਨੂੰ ਗਿੱਲੇ ਤੇ ਸੁੱਕੇ ਕੂੜੇ ਨੂੰ ਵੱਖ-ਵੱਖ ਸ਼੍ਰੇਣੀਆਂ ’ਚ ਵੰਡਣ ਦੇ ਤਰੀਕਿਆਂ ਬਾਰੇ ਦੱਸਿਆ ਗਿਆ। ਇਸ ਦੇ ਨਾਲ ਹੀ ਸਿੰਗਲ-ਯੂਜ ਪਲਾਸਟਿਕ ਦੇ ਨੁਕਸਾਨ ਤੇ ਇਸ ਦੀ ਵਰਤੋਂ ਨੂੰ ਘਟਾਉਣ ਬਾਰੇ ਤੇ ਕੂੜੇ ਦੀ ਮਾਤਰਾ ਘਟਾਉਣ ਲਈ ਤਿੰਨ ਮੁੱਖ ਨੁਕਤਿਆਂ ਘਟਾਉਣਾ, ਮੁੜ ਵਰਤੋਂ ਤੇ ਪੁਨਰ-ਚੱਕਰੀਕਰਨ ਨੂੰ ਰੋਜ਼ਾਨਾ ਜੀਵਨ ’ਚ ਅਪਣਾਉਣ ਲਈ ਪ੍ਰੇਰਿਤ ਕੀਤਾ ਗਿਆ। ਵਿਦਿਆਰਥੀਆਂ ਵਲੋਂ ਸਿਹਤਮੰਦ ਜੀਵਨ ਜਿਉਣ ਸਬੰਧੀ ਵੱਖ-ਵੱਖ ਚਾਰਟ ਤਿਆਰ ਕਰਕੇ ਪ੍ਰਦਰਸ਼ਨੀ ਲਗਾਈ ਗਈ ਤੇ ਸਭ ਨੂੰ ਵਾਤਾਵਰਨ ਪੱਖੀ ਆਦਤਾਂ ਅਪਣਾਉਣ ਦਾ ਸੁਨੇਹਾ ਦਿੱਤਾ ਗਿਆ। ਪ੍ਰੋਗਰਾਮ ਦੇ ਅੰਤ ’ਚ ਇਹ ਅਹਿਮ ਸੁਨੇਹਾ ਦਿੱਤਾ ਗਿਆ ਕਿ ਸਾਫ਼-ਸੁਥਰਾ ਤੇ ਹਰਿਆ-ਭਰਿਆ ਵਾਤਾਵਰਨ ਸਿਰਫ਼ ਸਰਕਾਰ ਦੀ ਹੀ ਨਹੀਂ, ਸਗੋਂ ਸਮਾਜ ਦੇ ਹਰ ਨਾਗਰਿਕ ਦੀ ਸਾਂਝੀ ਜ਼ਿੰਮੇਵਾਰੀ ਹੈ। ਇਹ ਮੁਹਿੰਮ ਵਿਦਿਆਰਥੀਆਂ ’ਚ ਵਾਤਾਵਰਨ ਪ੍ਰਤੀ ਜਾਗਰੂਕਤਾ ਤੇ ਸਮਾਜਿਕ ਜ਼ਿੰਮੇਵਾਰੀ ਦੀ ਭਾਵਨਾ ਪੈਦਾ ਕਰਨ ਵੱਲ ਇਕ ਸ਼ਲਾਘਾਯੋਗ ਉਪਰਾਲਾ ਸਾਬਤ ਹੋਈ।