ਜ਼ਿਲ੍ਹਾ ਪੱਧਰੀ ਬਾਲ ਦਿਵਸ ਸਮਾਗਮ ਕਰਵਾਇਆ
ਫ਼ਰੀਦਕੋਟ, 12 ਨਵੰਬਰ (ਜਸਵੰਤ ਸਿੰਘ ਪੁਰਬਾ)-ਜ਼ਿਲ੍ਹਾ ਬਾਲ ਭਲਾਈ ਕੌਂਸਲ ਫ਼ਰੀਦਕੋਟ ਵਲੋਂ ਡਿਪਟੀ ਕਮਿਸ਼ਨਰ ਰਾਹੁਲ ਚਾਬਾ ਦੀ ਪ੍ਰਧਾਨਗੀ ਹੇਠ ਜ਼ਿਲ੍ਹਾ ਪੱਧਰੀ ਬਾਲ ਦਿਵਸ ਸਮਾਗਮ ਬਾਬਾ ਫ਼ਰੀਦ ਸੱਭਿਆਚਾਰਕ ਕੇਂਦਰ ਦੇ ਆਡੀਟੋਰੀਅਮ ਹਾਲ ਵਿਖੇ ਕਰਵਾਇਆ ਗਿਆ। ਸਮਾਗਮ ’ਚ ਡਿਪਟੀ ਕਮਿਸ਼ਨਰ ਰਾਹੁਲ ਚਾਬਾ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ।
ਜ
ਜੇਤੂ ਸਨਮਾਨਿਤ ਵਿਦਿਆਰਥੀਆਂ ਨਾਲ ਮੁੱਖ ਮਹਿਮਾਨ ਡਿਪਟੀ ਕਮਿਸ਼ਨਰ ਰਾਹੁਲ ਚਾਬਾ ਤੇ ਹੋਰ। ਅਜੀਤ ਤਸਵੀਰ
13-11-2026
ਫ਼ਰੀਦਕੋਟ, 12 ਨਵੰਬਰ (ਜਸਵੰਤ ਸਿੰਘ ਪੁਰਬਾ)-ਜ਼ਿਲ੍ਹਾ ਬਾਲ ਭਲਾਈ ਕੌਂਸਲ ਫ਼ਰੀਦਕੋਟ ਵਲੋਂ ਡਿਪਟੀ ਕਮਿਸ਼ਨਰ ਰਾਹੁਲ ਚਾਬਾ ਦੀ ਪ੍ਰਧਾਨਗੀ ਹੇਠ ਜ਼ਿਲ੍ਹਾ ਪੱਧਰੀ ਬਾਲ ਦਿਵਸ ਸਮਾਗਮ ਬਾਬਾ ਫ਼ਰੀਦ ਸੱਭਿਆਚਾਰਕ ਕੇਂਦਰ ਦੇ ਆਡੀਟੋਰੀਅਮ ਹਾਲ ਵਿਖੇ ਕਰਵਾਇਆ ਗਿਆ। ਸਮਾਗਮ ’ਚ ਡਿਪਟੀ ਕਮਿਸ਼ਨਰ ਰਾਹੁਲ ਚਾਬਾ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ। ਜ਼ਿਲ੍ਹੇ ਦੇ ਵੱਖ-ਵੱਖ ਸਕੂਲਾਂ ਤੋਂ ਪਹੁੰਚੇ ਵਿਦਿਆਰਥੀਆਂ ਨੇ ਉਤਸ਼ਾਹ ਨਾਲ ਭਾਗ ਲਿਆ। ਡਿਪਟੀ ਕਮਿਸ਼ਨਰ ਨੇ ਬੱਚਿਆਂ ਵਲੋਂ ਪੇਸ਼ ਕੀਤੀਆਂ ਗਈਆਂ ਕਲਾਤਮਕ ਅਤੇ ਸੱਭਿਆਚਾਰਕ ਪੇਸ਼ਕਾਰੀਆਂ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਬੱਚੇ ਦੇਸ਼ ਦਾ ਭਵਿੱਖ ਹਨ ਤੇ ਉਨ੍ਹਾਂ ਦੀ ਪ੍ਰਤਿਭਾ ਨੂੰ ਪਛਾਣ ਕੇ ਉਤਸ਼ਾਹਿਤ ਕਰਨਾ ਸਮੇਂ ਦੀ ਮੁੱਖ ਲੋੜ ਹੈ। ਉਨ੍ਹਾਂ ਬੱਚਿਆਂ ਨੂੰ ਪੜ੍ਹਾਈ ਦੇ ਨਾਲ-ਨਾਲ ਸਹਿ-ਵਿੱਦਿਅਕ ਗਤੀਵਿਧੀਆਂ ਵਿਚ ਵੀ ਵੱਧ-ਚੜ੍ਹ ਕੇ ਹਿੱਸਾ ਲੈਣ ਲਈ ਪ੍ਰੇਰਿਤ ਕੀਤਾ। ਸਮਾਗਮ ਦੌਰਾਨ ਵੱਖ-ਵੱਖ ਸਕੂਲਾਂ ਦੇ ਵਿਦਿਆਰਥੀਆਂ ਦੇ ਗਰੁੱਪ ਤੇ ਸੋਲੋ ਮੁਕਾਬਲੇ ਕਰਵਾਏ ਗਏ। ਕਵਿਤਾ ਉਚਾਰਨ, ਸਕਿੱਟ, ਲੋਕ ਨਾਚ (ਝੂਮਰ) ਅਤੇ ਗਰੁੱਪ ਗੀਤ ਮੁਕਾਬਲਿਆਂ ਵਿਚ ਬੱਚਿਆਂ ਨੇ ਪੂਰੇ ਉਤਸ਼ਾਹ ਨਾਲ ਆਪਣੀ ਕਲਾ, ਹੁਨਰ ਅਤੇ ਸਿਰਜਣਾਤਮਕਤਾ ਦਾ ਸ਼ਾਨਦਾਰ ਪ੍ਰਦਰਸ਼ਨ ਕੀਤਾ। ਮੁਕਾਬਲਿਆਂ ਦੇ ਅੰਤ ’ਚ ਜੇਤੂ ਵਿਦਿਆਰਥੀਆਂ ਅਤੇ ਟੀਮਾਂ ਨੂੰ ਇਨਾਮ ਦੇ ਕੇ ਸਨਮਾਨਿਤ ਕੀਤਾ ਗਿਆ। ਇਸ ਮੌਕੇ ਲੋਕ ਗਾਇਕ ਦਿਲਬਾਗ ਸਿੰਘ ਚਾਹਲ ਨੇ ਆਪਣੇ ਸੱਭਿਆਚਾਰਕ ਗੀਤਾਂ ਰਾਹੀਂ ਸਮਾਗਮ ਵਿਚ ਖੂਬ ਰੰਗ ਬੰਨਿਆ ਤੇ ਹਾਜ਼ਰੀਨ ਦਾ ਮਨ ਮੋਹ ਲਿਆ। ਸਮਾਗਮ ਦੌਰਾਨ ਵੱਖ-ਵੱਖ ਮੁਕਾਬਲਿਆਂ ਦੇ ਜੱਜਾਂ ਵਜੋਂ ਡਾ. ਅਮਰਜੀਤ ਕੌਰ, ਸ੍ਰੀ ਰੰਗ ਹਰਜਿੰਦਰ, ਲੈਕਚਰਾਰ ਗਗਨ, ਡਾ. ਦਵਿੰਦਰ ਸ਼ੈਫੀ, ਲੈਕਚਰਾਰ ਨਵਪ੍ਰੀਤ ਸਿੰਘ, ਲੋਕ ਗਾਇਕ ਦਿਲਬਾਗ ਸਿੰਘ ਚਾਹਲ ਅਤੇ ਸੰਗੀਤਕਾਰ ਸੁਖਚੈਨ ਸਿੰਘ ਬਿੱਟਾ ਨੇ ਆਪਣੀਆਂ ਸੇਵਾਵਾਂ ਨਿਭਾਈਆਂ। ਇਸ ਮੌਕੇ ਮਨਦੀਪ ਮੌਂਗਾ ਸਕੱਤਰ ਜ਼ਿਲ੍ਹਾ ਰੈੱਡ ਕਰਾਸ ਸੁਸਾਇਟੀ ਵਲੋਂ ਹਾਜ਼ਰ ਸ਼ਖ਼ਸੀਅਤਾਂ ਨੂੰ ਜੀ ਆਇਆਂ ਆਖਿਆ ਗਿਆ। ਮੰਚ ਸੰਚਾਲਨ ਜਸਬੀਰ ਸਿੰਘ ਜੱਸੀ ਨੇ ਕੀਤਾ। ਜਦਕਿ ਸੁਰਿੰਦਰਪਾਲ ਸਿੰਘ ਸੋਨੀ ਨੇ ਟਾਈਮ ਕੀਪਰ ਵਜੋਂ ਸੇਵਾਵਾਂ ਨਿਭਾਈਆਂ। ਇਸ ਮੌਕੇ ਮੰਜੂ ਸੁਖੀਜਾ, ਸ਼ੋਭਾ, ਪਰਵੀਨ ਸੱਚਰ , ਪ੍ਰੋ. ਪ੍ਰਭਸ਼ਰਨਜੋਤ ਕੌਰ, ਗੁਰਮੀਤ ਸਿੰਘ, ਕੁਲਦੀਪ ਸਿੰਘ, ਵੀਰਪਾਲ ਕੌਰ, ਯਾਦਵਿੰਦਰ ਸਿੰਘ, ਨੀਲਕੰਠ ਅਤੇ ਅਸ਼ੂ ਆਦਿ ਹਾਜ਼ਰ ਸਨ।