ਗੈਸ ਸਿਲੰਡਰ ਫ਼ਟਣ ਕਾਰਨ ਘਰ ’ਚ ਲੱਗੀ ਅੱਗ ਜਾਨੀ ਨੁਕਸਾਨ ਤੋਂ ਬਚਾਅ, ਘਰੇਲੂ ਸਾਮਾਨ ਸੜਿਆ
ਸ੍ਰੀ ਮੁਕਤਸਰ ਸਾਹਿਬ, 12 ਨਵੰਬਰ (ਰਣਜੀਤ ਸਿੰਘ ਢਿੱਲੋਂ)-ਸ੍ਰੀ ਮੁਕਤਸਰ ਸਾਹਿਬ ਦੀ ਬਠਿੰਡਾ ਰੋਡ ’ਤੇ ਕਿਸ਼ਨਪੁਰਾ ਬਸਤੀ ਦੀ ਗਲੀ ਨੰਬਰ ਇਕ ਵਿਖੇ ਅਚਾਨਕ ਰਾਤ ਨੂੰ ਘਰ ’ਚ ਗੈਸ ਸਿਲੰਡਰ ਫਟਣ ਕਰਕੇ ਅੱਗ ਲੱਗ ਗਈ, ਜਿਸ ਕਰਕੇ ਘਰੇਲੂ ਸਾਮਾਨ ਸੜ ਗਿਆ। ਜਾਣਕਾਰੀ ਦਿੰਦਿਆਂ ਮਨਜੀਤ ਕੌਰ ਪਤਨੀ ਕਸ਼ਮੀਰ ਸਿੰਘ ਨੇ ਦੱਸਿਆ ਕਿ ਉਸ ਦਾ ਪੁੱਤਰ ਘਰੇ ਨਹੀਂ ਸੀ ਤੇ ਬਾਹਰ ਰਿਸ਼ਤੇਦਾਰੀ ਵਿਚ ਗਿਆ ਹੋਇਆ ਸੀ।
ਸ੍ਰੀ ਮੁਕਤਸਰ ਸਾਹਿਬ, 12 ਨਵੰਬਰ (ਰਣਜੀਤ ਸਿੰਘ ਢਿੱਲੋਂ)-ਸ੍ਰੀ ਮੁਕਤਸਰ ਸਾਹਿਬ ਦੀ ਬਠਿੰਡਾ ਰੋਡ ’ਤੇ ਕਿਸ਼ਨਪੁਰਾ ਬਸਤੀ ਦੀ ਗਲੀ ਨੰਬਰ ਇਕ ਵਿਖੇ ਅਚਾਨਕ ਰਾਤ ਨੂੰ ਘਰ ’ਚ ਗੈਸ ਸਿਲੰਡਰ ਫਟਣ ਕਰਕੇ ਅੱਗ ਲੱਗ ਗਈ, ਜਿਸ ਕਰਕੇ ਘਰੇਲੂ ਸਾਮਾਨ ਸੜ ਗਿਆ। ਜਾਣਕਾਰੀ ਦਿੰਦਿਆਂ ਮਨਜੀਤ ਕੌਰ ਪਤਨੀ ਕਸ਼ਮੀਰ ਸਿੰਘ ਨੇ ਦੱਸਿਆ ਕਿ ਉਸ ਦਾ ਪੁੱਤਰ ਘਰੇ ਨਹੀਂ ਸੀ ਤੇ ਬਾਹਰ ਰਿਸ਼ਤੇਦਾਰੀ ਵਿਚ ਗਿਆ ਹੋਇਆ ਸੀ। ਇਸ ਲਈ ਉਹ ਦੂਜੀ ਮੰਜ਼ਿਲ ’ਤੇ ਜਾ ਕੇ ਸੁੱਤੀ। ਘਰ ਦੀ ਹੇਠਲੀ ਮੰਜ਼ਿਲ ਵਿਚ ਅਚਾਨਕ ਸੀਲ ਬੰਦ ਭਰਿਆ ਹੋਇਆ ਗੈਸ ਸਿਲੰਡਰ ਫਟ ਗਿਆ, ਜਿਸ ਮਗਰੋਂ ਅੱਗ ਲੱਗ ਗਈ ਅਤੇ ਧੂੰਆਂ ਫ਼ੈਲ ਗਿਆ। ਇਸ ਦਾ ਪਤਾ ਲੱਗਣ ’ਤੇ ਆਸਪਾਸ ਦੇ ਲੋਕਾਂ ਨੇ ਬਹੁਤ ਮੁਸ਼ਕਿਲ ਨਾਲ ਅੱਗ ’ਤੇ ਕਾਬੂ ਪਾਇਆ। ਅੱਗ ਲੱਗਣ ਕਾਰਨ ਘਰ ਦਾ ਸਾਮਾਨ ਸਾੜਨ ਕਰਕੇ ਵੱਡਾ ਨੁਕਸਾਨ ਹੋ ਗਿਆ ਹੈ। ਪਰਿਵਾਰ ਵਲੋਂ ਇਸ ਸੰਬੰਧੀ ਪੁਲਿਸ ਨੂੰ ਸੂਚਿਤ ਕੀਤਾ ਗਿਆ।