ਵਣ ਰੇਂਜ ਦਫ਼ਤਰ ਸ੍ਰੀ ਮੁਕਤਸਰ ਸਾਹਿਬ ਵਿਖੇ ਧਰਨਾ ਦਿੰਦੇ ਹੋਏ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਦੇ ਆਗੂ ਅਤੇ ਕਿਸਾਨ।
ਸ੍ਰੀ ਮੁਕਤਸਰ ਸਾਹਿਬ, 12 ਨਵੰਬਰ (ਰਣਜੀਤ ਸਿੰਘ ਢਿੱਲੋਂ)-ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਵਲੋਂ ਕਿਸਾਨਾਂ ਖ਼ਿਲਾਫ਼ ਦਰਜ ਕੀਤੇ ਗਏ ਕਥਿਤ ਨਾਜਾਇਜ਼ ਪਰਚਿਆਂ ਤੇ ਕਿਸਾਨਾਂ ਨਾਲ ਹੋ ਰਹੀ ਧੱਕੇਸ਼ਾਹੀ ਦੇ ਵਿਰੋਧ ’ਚ ਵਣ ਰੇਂਜ ਦਫ਼ਤਰ ਸ੍ਰੀ ਮੁਕਤਸਰ ਸਾਹਿਬ ਵਿਖੇ ਧਰਨਾ ਲਗਾ ਕੇ ਰੋਸ ਪ੍ਰਗਟ ਕੀਤਾ ਗਿਆ। ਇਸ ਮੌਕੇ ਕਿਸਾਨਾਂ ਨੇ ਸ਼ਮੂਲੀਅਤ ਕਰਦਿਆਂ ਸੰਬੰਧਿਤ ਮਾਮਲੇ ’ਚ ਇਨਸਾਫ਼ ਦੇਣ ਤੇ ਦਰਜ ਕੀਤੇ ਗਏ ਪਰਚੇ ਰੱਦ ਕਰਨ ਦੀ ਮੰਗ ਉਠਾਈ।
ਸ੍ਰੀ ਮੁਕਤਸਰ ਸਾਹਿਬ, 12 ਨਵੰਬਰ (ਰਣਜੀਤ ਸਿੰਘ ਢਿੱਲੋਂ)-ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਵਲੋਂ ਕਿਸਾਨਾਂ ਖ਼ਿਲਾਫ਼ ਦਰਜ ਕੀਤੇ ਗਏ ਕਥਿਤ ਨਾਜਾਇਜ਼ ਪਰਚਿਆਂ ਤੇ ਕਿਸਾਨਾਂ ਨਾਲ ਹੋ ਰਹੀ ਧੱਕੇਸ਼ਾਹੀ ਦੇ ਵਿਰੋਧ ’ਚ ਵਣ ਰੇਂਜ ਦਫ਼ਤਰ ਸ੍ਰੀ ਮੁਕਤਸਰ ਸਾਹਿਬ ਵਿਖੇ ਧਰਨਾ ਲਗਾ ਕੇ ਰੋਸ ਪ੍ਰਗਟ ਕੀਤਾ ਗਿਆ। ਇਸ ਮੌਕੇ ਕਿਸਾਨਾਂ ਨੇ ਸ਼ਮੂਲੀਅਤ ਕਰਦਿਆਂ ਸੰਬੰਧਿਤ ਮਾਮਲੇ ’ਚ ਇਨਸਾਫ਼ ਦੇਣ ਤੇ ਦਰਜ ਕੀਤੇ ਗਏ ਪਰਚੇ ਰੱਦ ਕਰਨ ਦੀ ਮੰਗ ਉਠਾਈ। ਧਰਨੇ ਨੂੰ ਸੰਬੋਧਨ ਕਰਦਿਆਂ ਕਿਸਾਨ ਆਗੂਆਂ ਨੇ ਕਿਹਾ ਕਿ ਕਿਸਾਨ ਪਹਿਲਾਂ ਹੀ ਖੇਤੀਬਾੜੀ ਨਾਲ ਜੁੜੀਆਂ ਅਨੇਕਾਂ ਮੁਸ਼ਕਿਲਾਂ ਦਾ ਸਾਹਮਣਾ ਕਰ ਰਹੇ ਹਨ, ਪਰ ਇਸ ਦੇ ਬਾਵਜੂਦ ਉਨ੍ਹਾਂ ਨੂੰ ਆਪਣੇ ਹੱਕਾਂ ਲਈ ਆਵਾਜ਼ ਉਠਾਉਣ ’ਤੇ ਕਥਿਤ ਤੌਰ ’ਤੇ ਪੁਲਿਸ ਕੇਸਾਂ ਅਤੇ ਹੋਰ ਦਬਾਅ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਉਨ੍ਹਾਂ ਕਿਹਾ ਕਿ ਕਿਸਾਨਾਂ ਦੀਆਂ ਹੱਕੀ ਮੰਗਾਂ ਤੇ ਸੰਘਰਸ਼ ਦੀ ਆਵਾਜ਼ ਨੂੰ ਪਰਚਿਆਂ ਰਾਹੀਂ ਦਬਾਇਆ ਨਹੀਂ ਜਾ ਸਕਦਾ। ਜੇਕਰ ਕਿਸੇ ਮਾਮਲੇ ਵਿਚ ਕੋਈ ਵਿਵਾਦ ਹੈ ਤਾਂ ਉਸ ਦਾ ਨਿਪਟਾਰਾ ਨਿਰਪੱਖ ਜਾਂਚ ਤੇ ਕਾਨੂੰਨੀ ਪ੍ਰਕਿਰਿਆ ਰਾਹੀਂ ਕੀਤਾ ਜਾਣਾ ਚਾਹੀਦਾ ਹੈ। ਇਸ ਮੌਕੇ ਕਿਸਾਨ ਆਗੂ ਗਿਆਨ ਸਿੰਘ ਭੁੱਟੀਵਾਲਾ ਨੇ ਦੱਸਿਆ ਕਿ ਪਿੰਡ ਭੁੱਟੀਵਾਲਾ ਵਿਖੇ ਵਣ ਵਿਭਾਗ ਦੇ ਰਕਬੇ ਵਿਚ ਛੇੜਛਾੜ ਕਰਨ ਦੇ ਦੋਸ਼ ਹੇਠ ਕਿਸਾਨਾਂ ਖ਼ਿਲਾਫ਼ ਕਥਿਤ ਤੌਰ ’ਤੇ ਝੂਠਾ ਪਰਚਾ ਦਰਜ ਕੀਤਾ ਗਿਆ ਹੈ, ਜਿਸ ਦਾ ਜਥੇਬੰਦੀ ਵਲੋਂ ਲਗਾਤਾਰ ਵਿਰੋਧ ਕੀਤਾ ਜਾ ਰਿਹਾ ਹੈ। ਇਸ ਮੌਕੇ ਗਿਆਨ ਸਿੰਘ ਭੁੱਟੀਵਾਲਾ, ਹਰਦਿਆਲ ਸਿੰਘ ਫ਼ੌਜੀ ਲੁਬਾਣਿਆਂਵਾਲੀ, ਹਰਮੀਤ ਸਿੰਘ, ਕਰਨ ਸਿੰਘ, ਜਗਦੇਵ ਸਿੰਘ, ਵਕੀਲ ਸਿੰਘ, ਹਰਜੀਤ ਸਿੰਘ, ਗਗਨਦੀਪ ਸਿੰਘ, ਗੁਰਮੀਤ ਸਿੰਘ ਆਦਿ ਹਾਜ਼ਰ ਸਨ।