ਸਾਹਿਤ ਸਭਾ ਦੀ ਮਹੀਨਾਵਾਰ ਮੀਟਿੰਗ ਭਲਕੇ
ਕੋਟਕਪੂਰਾ, 12 ਨਵੰਬਰ (ਮੋਹਰ ਸਿੰਘ ਗਿੱਲ)-ਸਾਹਿਤ ਸਭਾ ਕੋਟਕਪੂਰਾ ਦੀ ਮਾਸਿਕ ਇਕੱਤਰਤਾ ਮਿਤੀ 14 ਨਵੰਬਰ ਨੂੰ ਸ਼ਾਮ 4 ਵਜੇ ਸੰਗਮ ਪੈਲੇਸ ਕੋਟਕਪੂਰਾ ਵਿਖੇ ਹੋਵੇਗੀ। ਇਸ ਮੌਕੇ ਭਵਿੱਖ ਦੇ ਪ੍ਰੋਗਰਾਮ ਉਲੀਕੇ ਜਾਣਗੇ ਤੇ ਸ਼ਾਇਰੀ ਦਾ ਦੌਰ ਚੱਲੇਗਾ।
ਕੋਟਕਪੂਰਾ, 12 ਨਵੰਬਰ (ਮੋਹਰ ਸਿੰਘ ਗਿੱਲ)-ਸਾਹਿਤ ਸਭਾ ਕੋਟਕਪੂਰਾ ਦੀ ਮਾਸਿਕ ਇਕੱਤਰਤਾ ਮਿਤੀ 14 ਨਵੰਬਰ ਨੂੰ ਸ਼ਾਮ 4 ਵਜੇ ਸੰਗਮ ਪੈਲੇਸ ਕੋਟਕਪੂਰਾ ਵਿਖੇ ਹੋਵੇਗੀ। ਇਸ ਮੌਕੇ ਭਵਿੱਖ ਦੇ ਪ੍ਰੋਗਰਾਮ ਉਲੀਕੇ ਜਾਣਗੇ ਤੇ ਸ਼ਾਇਰੀ ਦਾ ਦੌਰ ਚੱਲੇਗਾ। ਇਹ ਜਾਣਕਾਰੀ ਦਿੰਦਿਆਂ ਸਭਾ ਦੇ ਜਨਰਲ ਸਕੱਤਰ ਗੁਰਪਿਆਰ ਸਿੰਘ ਹਰੀ ਨੌਂ ਨੇ ਸਮੂਹ ਅਹੁਦੇਦਾਰਾਂ, ਮੈਂਬਰਾਂ ਤੇ ਸਾਹਿਤ ਪ੍ਰੇਮੀਆਂ ਨੂੰ ਸਮੇਂ ਸਿਰ ਪਹੁੰਚਣ ਦੀ ਅਪੀਲ ਕੀਤੀ ਹੈ। ਉਨ੍ਹਾਂ ਦੱਸਿਆ ਕਿ ਸਾਹਿਤਕਾਰਾਂ ਵਲੋਂ ਪੜ੍ਹੀਆਂ ਗਈਆਂ ਰਚਨਾਵਾਂ ਉਪਰ ਉਸਾਰੂ ਬਹਿਸ ਹੋਵੇਗੀ ਤੇ ਲੇਖਕਾਂ ਨੂੰ ਚੰਗੇ ਸੁਝਾਅ ਵੀ ਦਿੱਤੇ ਜਾਣਗੇ।