12-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-11-2026

ਫ਼ਰੀਦਕੋਟ ’ਚ ਸ਼੍ਰੋਮਣੀ ਭਗਤ ਨਾਮਦੇਵ ਜੀ ਦਾ 756ਵਾਂ ਜਨਮ ਦਿਵਸ 20 ਨੂੰ

ਫ਼ਰੀਦਕੋਟ, 12 ਨਵੰਬਰ (ਜਸਵੰਤ ਸਿੰਘ ਪੁਰਬਾ)-ਸ਼੍ਰੋਮਣੀ ਭਗਤ ਨਾਮਦੇਵ ਜੀ ਦਾ ਜਨਮ ਦਿਹਾੜਾ ਮਨਾਉਣ ਸਬੰਧੀ ਮੀਟਿੰਗ ਸਭਾ ਦੇ ਪ੍ਰਧਾਨ ਤਪਿੰਦਰ ਸਿੰਘ ਬੇਦੀ ਦੀ ਪ੍ਰਧਾਨਗੀ ਹੇਠ ਹੋਈ। ਸਭਾ ਦੇ ਸੀਨੀਅਰ ਮੀਤ ਪ੍ਰਧਾਨ ਕਰਮ ਸਿੰਘ ਪੁਰਬਾ ਨੇ ਦੱਸਿਆ ਕਿ 18 ਨਵੰਬਰ 2026 ਨੂੰ ਸ੍ਰੀ ਅਖੰਡ ਪਾਠ ਸਾਹਿਬ ਆਰੰਭ ਕੀਤਾ ਜਾਵੇਗਾ ਤੇ 20 ਨਵੰਬਰ 2026 ਦਿਨ ਸ਼ੁੱਕਰਵਾਰ ਨੂੰ ਸਵੇਰੇ 10 ਵਜੇ ਤੋਂ 11:30 ਵਜੇ ਤੱਕ ਭੋਗ ਪਾਇਆ ਜਾਵੇਗਾ।

Ad Position 21
No active advertisement
ਅਜੀਤ ਡੈਸਕ 13-11-2026
ਫ਼ਰੀਦਕੋਟ, 12 ਨਵੰਬਰ (ਜਸਵੰਤ ਸਿੰਘ ਪੁਰਬਾ)-ਸ਼੍ਰੋਮਣੀ ਭਗਤ ਨਾਮਦੇਵ ਜੀ ਦਾ ਜਨਮ ਦਿਹਾੜਾ ਮਨਾਉਣ ਸਬੰਧੀ ਮੀਟਿੰਗ ਸਭਾ ਦੇ ਪ੍ਰਧਾਨ ਤਪਿੰਦਰ ਸਿੰਘ ਬੇਦੀ ਦੀ ਪ੍ਰਧਾਨਗੀ ਹੇਠ ਹੋਈ। ਸਭਾ ਦੇ ਸੀਨੀਅਰ ਮੀਤ ਪ੍ਰਧਾਨ ਕਰਮ ਸਿੰਘ ਪੁਰਬਾ ਨੇ ਦੱਸਿਆ ਕਿ 18 ਨਵੰਬਰ 2026 ਨੂੰ ਸ੍ਰੀ ਅਖੰਡ ਪਾਠ ਸਾਹਿਬ ਆਰੰਭ ਕੀਤਾ ਜਾਵੇਗਾ ਤੇ 20 ਨਵੰਬਰ 2026 ਦਿਨ ਸ਼ੁੱਕਰਵਾਰ ਨੂੰ ਸਵੇਰੇ 10 ਵਜੇ ਤੋਂ 11:30 ਵਜੇ ਤੱਕ ਭੋਗ ਪਾਇਆ ਜਾਵੇਗਾ। ਭਾਈ ਰਾਜਦੀਪ ਸਿੰਘ ਜੀ ਮੋਗੇ ਵਾਲੇ ਤੇ ਭਾਈ ਕਰਮਜੀਤ ਸਿੰਘ ਹਜ਼ੂਰੀ ਰਾਗੀ ਗੁਰਦੁ ਆਰਾ ਬਾਬਾ ਨਾਮਦੇਵ ਜੀ ਸੰਗਤਾਂ ਨੂੰ ਗੁਰਬਾਣੀ ਕੀਰਤਨ ਰਾਹੀਂ ਨਿਹਾਲ ਕਰਨਗੇ। ਸਮਾਪਤੀ ਉਪਰੰਤ ਗੁਰੂ ਕਾ ਲੰਗਰ ਅਤੁੱਟ ਵਰਤੇਗਾ। ਇਸ ਮੌਕੇ ਗਿਆਨੀ ਹਰਦੇਵ ਸਿੰਘ ਕੈਂਥ ਸਰਪ੍ਰਸਤ, ਬਲਵਿੰਦਰ ਸਿੰਘ ਬੇਦੀ ਮੀਤ ਪ੍ਰਧਾਨ, ਇੰਦਰਜੀਤ ਸਿੰਘ ਸਰਾਂ ਜਰਨਲ ਸਕੱਤਰ, ਨੈਬ ਸਿੰਘ ਪੁਰਬਾ ਸਕੱਤਰ, ਪ੍ਰੀਤਮ ਸਿੰਘ ਔਲਖ ਖਜ਼ਾਨਚੀ। ਇੰਦਰਜੀਤ ਸਿੰਘ ਤੱਗੜ ਸਹਾਇਕ ਖਜ਼ਾਨਚੀ, ਇੰਦਰਜੀਤ ਸਿੰਘ ਪੁਰਬਾ ਐਡੀਟਰ, ਕਰਮਜੀਤ ਸਿੰਘ ਸਹਾਇਕ ਐਡੀਟਰ, ਮੈਂਬਰ ਸੁਰਿੰਦਰ ਸਿੰਘ ਪੁਰਬਾ, ਗੁਰਦੀਪ ਸਿੰਘ, ਜਗਦੀਸ਼ ਸਿੰਘ ਸਰਾਂ, ਜਗਸੀਰ ਸਿੰਘ ਪੁਰਬਾ, ਦਰਸ਼ਨ ਸਿੰਘ ਪੁਰਬਾ, ਪ੍ਰੀਤਮ ਸਿੰਘ ਪੁਰਬਾ, ਹਰਵਿੰਦਰ ਸਿੰਘ, ਜਸਵੰਤ ਸਿੰਘ ਝੱਖੜਵਾਲਾ, ਮਨਜੀਤ ਕੌਰ ਹੱਲਣ, ਬਲਵਿੰਦਰ ਕੌਰ ਸਰਾਂ, ਸਤਵਿੰਦਰ ਕੌਰ ਮੁਕਰ ਅਤੇ ਗੁਰਮੇਲ ਕੌਰ ਆਦਿ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਦਾਣਾ ਮੰਡੀ ਬਠਿੰਡਾ ’ਚੋਂ ਟਰੈਕਟਰ ਚੋਰੀ-ਅਣਪਛਾਤੇ ਵਿਅਕਤੀ ਦੇ ਮੁਕੱਦਮਾ ਦਰਜ ਅਗਲੀ ਖ਼ਬਰ ਭੋਗ ’ਤੇ ਵਿਸ਼ੇਸ਼- ਮਾਤਾ ਚਿੰਤ ਕੌਰ
Ad Position 24