12-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-11-2026

ਲੰਬੀ ਹਲਕੇ ਤੋਂ ਗੁਰਮੀਤ ਸਿੰਘ ਖੁੱਡੀਆਂ ਦੀ ਜਗ੍ਹਾ ਰਣਧੀਰ ਸਿੰਘ ਧੀਰਾ ਖੁੱਡੀਆਂ ਨੂੰ ਮਿਲੀ ਟਿਕਟ

ਸ੍ਰੀ ਮੁਕਤਸਰ ਸਾਹਿਬ, 12 ਨਵੰਬਰ (ਰਣਜੀਤ ਸਿੰਘ ਢਿੱਲੋਂ)-ਆਮ ਆਦਮੀ ਪਾਰਟੀ ਵਲੋਂ ਅੱਜ ਉਮੀਦਵਾਰਾਂ ਦੀ ਜਾਰੀ ਕੀਤੀ ਦੂਜੀ ਸੂਚੀ ’ਚ ਸ੍ਰੀ ਮੁਕਤਸਰ ਸਾਹਿਬ ਜ਼ਿਲ੍ਹੇ ਦੇ ਬਹੁਚਰਚਿਤ ਵਿਧਾਨ ਸਭਾ ਹਲਕਾ ਲੰਬੀ ਤੋਂ ਗੁਰਮੀਤ ਸਿੰਘ ਖੁੱਡੀਆਂ ਦੀ ਜਗ੍ਹਾ ਸ਼ਰੀਕੇ ’ਚੋਂ ਉਨ੍ਹਾਂ ਦੇ ਭਤੀਜੇ ਲੱਗਦੇ ਰਣਧੀਰ ਸਿੰਘ ਧੀਰਾ ਖੁੱਡੀਆਂ ਨੂੰ ਟਿਕਟ ਦੇ ਕੇ ਚੋਣ ਮੈਦਾਨ ਵਿੱਚ ਉਤਾਰ ਦਿੱਤਾ ਹੈ। ਜ਼ਿਕਰਯੋਗ ਹੈ ਕਿ ਦਰਵੇਸ਼ ਸਿਆਸਤਦਾਨ ਵਜੋਂ ਜਾਣੇ ਜਾਂਦੇ ਸਾਬਕਾ ਮੈਂਬਰ ਪਾਰਲੀਮੈਂਟ ਮਰਹੂਮ ਜਥੇਦਾਰ ਜਗਦੇਵ ਸਿੰਘ ਖੁੱਡੀਆਂ ਦੇ ਸਪੁੱਤਰ ਗੁਰਮੀਤ ਸਿੰਘ ਖੁੱਡੀਆਂ ਨੇ ਆਮ ਆਦਮੀ ਪਾਰਟੀ ਦੀ ਟਿਕਟ ’ਤੇ 2022 ’ਚ ਸੂਬੇ ਦੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨੂੰ ਹਰਾ ਕੇ ਚੋਣ ਜਿੱਤੀ ਸੀ ਤੇ ਪੰਜਾਬ ਸਰਕਾਰ ’ਚ ਖੇਤੀਬਾੜੀ ਮੰਤਰੀ ਵਜੋਂ ਹੁਣ ਵਿਚਰ ਰਹੇ ਹਨ।

Ad Position 21
No active advertisement
’ਆਪ’ ਨੇ ਰਣਧੀਰ ਸਿੰਘ ਧੀਰਾ ਖੁੱਡੀਆਂ ਨੂੰ ਚੋਣ ਮੈਦਾਨ ’ਚ ਉਤਾਰਿਆ 13-11-2026
ਸ੍ਰੀ ਮੁਕਤਸਰ ਸਾਹਿਬ, 12 ਨਵੰਬਰ (ਰਣਜੀਤ ਸਿੰਘ ਢਿੱਲੋਂ)-ਆਮ ਆਦਮੀ ਪਾਰਟੀ ਵਲੋਂ ਅੱਜ ਉਮੀਦਵਾਰਾਂ ਦੀ ਜਾਰੀ ਕੀਤੀ ਦੂਜੀ ਸੂਚੀ ’ਚ ਸ੍ਰੀ ਮੁਕਤਸਰ ਸਾਹਿਬ ਜ਼ਿਲ੍ਹੇ ਦੇ ਬਹੁਚਰਚਿਤ ਵਿਧਾਨ ਸਭਾ ਹਲਕਾ ਲੰਬੀ ਤੋਂ ਗੁਰਮੀਤ ਸਿੰਘ ਖੁੱਡੀਆਂ ਦੀ ਜਗ੍ਹਾ ਸ਼ਰੀਕੇ ’ਚੋਂ ਉਨ੍ਹਾਂ ਦੇ ਭਤੀਜੇ ਲੱਗਦੇ ਰਣਧੀਰ ਸਿੰਘ ਧੀਰਾ ਖੁੱਡੀਆਂ ਨੂੰ ਟਿਕਟ ਦੇ ਕੇ ਚੋਣ ਮੈਦਾਨ ਵਿੱਚ ਉਤਾਰ ਦਿੱਤਾ ਹੈ। ਜ਼ਿਕਰਯੋਗ ਹੈ ਕਿ ਦਰਵੇਸ਼ ਸਿਆਸਤਦਾਨ ਵਜੋਂ ਜਾਣੇ ਜਾਂਦੇ ਸਾਬਕਾ ਮੈਂਬਰ ਪਾਰਲੀਮੈਂਟ ਮਰਹੂਮ ਜਥੇਦਾਰ ਜਗਦੇਵ ਸਿੰਘ ਖੁੱਡੀਆਂ ਦੇ ਸਪੁੱਤਰ ਗੁਰਮੀਤ ਸਿੰਘ ਖੁੱਡੀਆਂ ਨੇ ਆਮ ਆਦਮੀ ਪਾਰਟੀ ਦੀ ਟਿਕਟ ’ਤੇ 2022 ’ਚ ਸੂਬੇ ਦੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨੂੰ ਹਰਾ ਕੇ ਚੋਣ ਜਿੱਤੀ ਸੀ ਤੇ ਪੰਜਾਬ ਸਰਕਾਰ ’ਚ ਖੇਤੀਬਾੜੀ ਮੰਤਰੀ ਵਜੋਂ ਹੁਣ ਵਿਚਰ ਰਹੇ ਹਨ। ਇਸ ਸੀਟ ’ਤੇ ਗੁਰਮੀਤ ਸਿੰਘ ਖੁੱਡੀਆਂ ਦੀ ਜਿੱਤ ਦੀ ਬਹੁਤ ਚਰਚਾ ਹੋਈ ਸੀ, ਕਿਉਂਕਿ ਪੰਜ ਵਾਰ ਦੇ ਮੁੱਖ ਮੰਤਰੀ ਮਰਹੂਮ ਪ੍ਰਕਾਸ਼ ਸਿੰਘ ਬਾਦਲ ਨੂੰ ਉਨ੍ਹਾਂ ਚੋਣਾਂ ਵਿੱਚ ਮਾਤ ਦਿੱਤੀ ਸੀ। ਕੁਝ ਮਹੀਨੇ ਪਹਿਲਾਂ ਹੀ ਰਣਧੀਰ ਸਿੰਘ ਧੀਰਾ ਖੁੱਡੀਆਂ ਨੂੰ ਪੰਜਾਬ ਰਾਜ ਕੰਟੇਨਰ ਤੇ ਵੇਅਰ ਹਾਊਸ ਕਾਰਪੋਰੇਸ਼ਨ ਦਾ ਚੇਅਰਮੈਨ ਲਾਇਆ ਸੀ। ਉਸ ਸਮੇਂ ਤੋਂ ਹੀ ਚਰਚਾ ਚੱਲ ਰਹੀ ਸੀ ਕਿ ਪਾਰਟੀ ਵਲੋਂ ਧੀਰਾ ਖੁੱਡੀਆਂ ਨੂੰ ਅਹਿਮੀਅਤ ਦਿੱਤੀ ਜਾ ਰਹੀ ਹੈ। ਗੁਰਮੀਤ ਸਿੰਘ ਖੁੱਡੀਆਂ ਉਸ ਸਮੇਂ ਚਰਚਾ ਵਿੱਚ ਵੀ ਆਏ ਸਨ, ਜਦੋਂ ਪੰਜਾਬ ’ਚ ਇੱਕ ਮੀਟਿੰਗ ਦੌਰਾਨ ਪੰਜਾਬ ਮਾਮਲਿਆਂ ਦੇ ਇੰਚਾਰਜ ਮੁਨੀਸ਼ ਸਿਸੋਦੀਆ ਦੇ ਸਾਹਮਣੇ ਉਨ੍ਹਾਂ ਪੰਜਾਬ ਦੇ ਹਿੱਤਾਂ ਦੀ ਗੱਲ ਦਲੇਰੀ ਅਤੇ ਬੇਬਾਕੀ ਨਾਲ ਰੱਖੀ ਸੀ, ਇਸ ਮੌਕੇ ਮੀਟਿੰਗ ਵਿੱਚ ਹੋਈ ਘੁਰ-ਘੁਰ ਦੀ ਗੱਲ ਬਾਹਰ ਆਉਣ ਤੋਂ ਬਾਅਦ ਉਥੋਂ ਦੀ ਚਰਚਾ ਵੀ ਸਿਆਸੀ ਗਲਿਆਰਿਆਂ ਵਿੱਚ ਕਾਫੀ ਹੋਈ ਸੀ । ਸੋਸ਼ਲ ਮੀਡੀਆ ’ਤੇ ਵੀਡੀਓ ਵੀ ਵਾਇਰਲ ਹੋਈਆਂ ਸਨ। ਹੁਣ ਲੰਬੀ ਹਲਕੇ ਤੋਂ ਗੁਰਮੀਤ ਸਿੰਘ ਖੁੱਡੀਆਂ ਨੂੰ ਚੋਣ ਮੈਦਾਨ ਵਿੱਚ ਨਾ ਉਤਾਰਨ ਦੀ ਚਰਚਾ ਵੀ ਵੱਡੇ ਪੱਧਰ ’ਤੇ ਹੋ ਰਹੀ ਹੈ। ਆਮ ਆਦਮੀ ਪਾਰਟੀ ਗੁਰਮੀਤ ਸਿੰਘ ਖੁੱਡੀਆਂ ਨੂੰ ਕਿਸੇ ਹੋਰ ਸੀਟ ਤੋਂ ਚੋਣ ਲੜਾਉਂਦੀ ਹੈ ਜਾਂ ਨਹੀਂ, ਇਹ ਤਾਂ ਸਮੇਂ ਹੀ ਦੱਸੇਗਾ ।
Ad Position 22
No active advertisement
ਪਿਛਲੀ ਖ਼ਬਰ ਰਾਮਾਂ ਮੰਡੀ ਦੀ ਨਵੀਂ ਸਬਜ਼ੀ ਮੰਡੀ ਪੁਰਾਣੀ ਨਾਲੋਂ ਵੀ ਮਾੜੀ, ਸਹੂਲਤਾਂ ਦੀ ਘਾਟ ਕਾਰਨ ਸਬਜ਼ੀ ਵਪਾਰੀ ਪ੍ਰੇਸ਼ਾਨ ਅਗਲੀ ਖ਼ਬਰ ਸਹਾਰਾ ਨੇ ਦੋ ਬੇਸਹਾਰਾ ਵਿਅਕਤੀਆਂ ਦੀਆਂ ਲਾਸ਼ਾਂ ਨੂੰ ਪੋਸਟਮਾਰਟਮ ਲਈ ਹਸਪਤਾਲ ਪਹੁੰਚਾਇਆ
Ad Position 24