ਸੁਖਬੀਰ ਸਿੰਘ ਬਾਦਲ ਦਾ ਜੈਤੋ ਪੁੱਜਣ ’ਤੇ ਭਰਵਾਂ ਸਵਾਗਤ
ਜੈਤੋ, 12 ਨਵੰਬਰ (ਗੁਰਮੀਤਪਾਲ ਰੋੜੀਕਪੂਰਾ)-ਜੈਤੋ ਵਿਖੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੇ ਪੁੱਜਣ ’ਤੇ ਪਾਰਟੀ ਦੇ ਨੌਜਵਾਨ ਆਗੂ ਰਾਕੇਸ਼ ਕੁਮਾਰ ਘੋਚਾ ਵਲੋਂ ਆਪਣੀ ਦੁਕਾਨ ’ਤੇ ਉਨ੍ਹਾਂ ਦਾ ਨਿੱਘਾ ਸਵਾਗਤ ਕੀਤਾ ਗਿਆ। ਇਸ ਮੌਕੇ ਵਿਧਾਨ ਸਭਾ ਹਲਕਾ ਜੈਤੋ ਦੇ ਇੰਚਾਰਜ ਸੂਬਾ ਸਿੰਘ ਬਾਦਲ ਤੇ ਸੀਨੀਅਰ ਆਗੂ ਗੁਰਚੇਤ ਸਿੰਘ ਢਿੱਲੋਂ ਵੀ ਵਿਸ਼ੇਸ਼ ਤੌਰ ’ਤੇ ਮੌਜੂਦ ਸਨ।
ਜੈਤੋ, 12 ਨਵੰਬਰ (ਗੁਰਮੀਤਪਾਲ ਰੋੜੀਕਪੂਰਾ)-ਜੈਤੋ ਵਿਖੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੇ ਪੁੱਜਣ ’ਤੇ ਪਾਰਟੀ ਦੇ ਨੌਜਵਾਨ ਆਗੂ ਰਾਕੇਸ਼ ਕੁਮਾਰ ਘੋਚਾ ਵਲੋਂ ਆਪਣੀ ਦੁਕਾਨ ’ਤੇ ਉਨ੍ਹਾਂ ਦਾ ਨਿੱਘਾ ਸਵਾਗਤ ਕੀਤਾ ਗਿਆ। ਇਸ ਮੌਕੇ ਵਿਧਾਨ ਸਭਾ ਹਲਕਾ ਜੈਤੋ ਦੇ ਇੰਚਾਰਜ ਸੂਬਾ ਸਿੰਘ ਬਾਦਲ ਤੇ ਸੀਨੀਅਰ ਆਗੂ ਗੁਰਚੇਤ ਸਿੰਘ ਢਿੱਲੋਂ ਵੀ ਵਿਸ਼ੇਸ਼ ਤੌਰ ’ਤੇ ਮੌਜੂਦ ਸਨ। ਰਾਕੇਸ਼ ਕੁਮਾਰ ਘੋਚਾ ਨੇ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਦਾ ਸਵਾਗਤ ਕਰਦਿਆਂ ਉਨ੍ਹਾਂ ਨਾਲ ਮੁਲਾਕਾਤ ਕੀਤੀ। ਉਨ੍ਹਾਂ ਦੀ ਮੌਜੂਦਗੀ ’ਚ ਹੋਈ ਇਸ ਮੁਲਾਕਾਤ ਦੌਰਾਨ ਪਾਰਟੀ ਦੀਆਂ ਸਰਗਰਮੀਆਂ ਤੇ ਹਲਕਾ ਜੈਤੋ ਵਿਚ ਪਾਰਟੀ ਦੇ ਜਥੇਬੰਦਕ ਕੰਮਾਂ ਸਬੰਧੀ ਵਿਚਾਰ-ਵਟਾਂਦਰਾ ਵੀ ਕੀਤਾ ਗਿਆ। ਇਸ ਮੌਕੇ ਸੂਬਾ ਸਿੰਘ ਬਾਦਲ, ਗੁਰਚੇਤ ਸਿੰਘ ਢਿੱਲੋਂ ਨੇ ਕਿਹਾ ਕਿ ਪਾਰਟੀ ਪ੍ਰਧਾਨ ਦਾ ਜੈਤੋ ਪੁੱਜਣਾ ਉਨ੍ਹਾਂ ਲਈ ਖੁਸ਼ੀ ਦਾ ਮੌਕਾ ਹੈ। ਉਨ੍ਹਾਂ ਕਿਹਾ ਕਿ ਉਹ ਪਾਰਟੀ ਦੀਆਂ ਗਤੀਵਿਧੀਆਂ ਵਿਚ ਆਪਣੀ ਜ਼ਿੰਮੇਵਾਰੀ ਨਿਭਾਉਂਦੇ ਹੋਏ ਪਾਰਟੀ ਆਗੂਆਂ ਨਾਲ ਮਿਲ ਕੇ ਕੰਮ ਕਰਦੇ ਰਹਿਣਗੇ।