ਵਿਵੇਕ ਮਿਸ਼ਨ ਵਲੋਂ ਮਨੁੱਖਤਾ ਦੀ ਸੇਵਾ ਲਈ ਕੀਤੇ ਜਾ ਰਹੇ ਕਾਰਜ ਸਮਾਜ ਲਈ ਚਾਨਣ ਮੁਨਾਰਾ- ਕੁਲਤਾਰ ਸਿੰਘ ਸੰਧਵਾਂ
ਜੈਤੋ, 12 ਨਵੰਬਰ (ਗੁਰਮੀਤਪਾਲ ਰੋੜੀਕਪੂਰਾ)-ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਜੈਤੋ ਸਥਿਤ ਵਿਵੇਕ ਮਾਤਾ ਅਮਰ ਕੌਰ ਚੈਰੀਟੇਬਲ ਸੁਸਾਇਟੀ ਵਿਖੇ ਵਿਸ਼ੇਸ਼ ਤੌਰ ’ਤੇ ਪਹੁੰਚ ਕੇ ਸੰਸਥਾ ਵਲੋਂ ਸਮਾਜ ਸੇਵਾ ਦੇ ਖੇਤਰ ’ਚ ਨਿਭਾਈ ਜਾ ਰਹੀ ਅਹਿਮ ਭੂਮਿਕਾ ਦੀ ਭਰਵੀਂ ਸ਼ਲਾਘਾ ਕੀਤੀ। ਉਨ੍ਹਾਂ ਸੰਸਥਾ ਨੂੰ ਪਿਛਲੇ ਦਿਨੀਂ ਮਿਲੇ ਇੰਦਰਜੀਤ ਸਿੰਘ ਖ਼ਾਲਸਾ ਯਾਦਗਾਰੀ ਪੁਰਸਕਾਰ ਦੀ ਵਧਾਈ ਦਿੰਦਿਆਂ ਕਿਹਾ ਕਿ ਇਹ ਸਨਮਾਨ ਸੰਸਥਾ ਵਲੋਂ ਲੰਬੇ ਸਮੇਂ ਤੋਂ ਕੀਤੀ ਜਾ ਰਹੀ ਨਿਰਸਵਾਰਥ ਮਨੁੱਖਤਾ ਦੀ ਸੇਵਾ ਦਾ ਮਾਣ ਹੈ।
ਸ
ਸਪੀਕਰ ਕੁਲਤਾਰ ਸਿੰਘ ਸੰਧਵਾਂ ਦਾ ਵਿਵੇਕ ਆਸ਼ਰਮ ਜੈਤੋ ਪਹੁੰਚਣ ਮੌਕੇ ਸਿਰੋਪਾਓ ਭੇਟ ਕਰਦੇ ਹੋਏ ਸੰਤ ਰਿਸ਼ੀ ਰਾਮ ਨਾਲ ਉਮੇਂਦਰ ਦੱਤ ਤੇ ਹੋਰ। ਤਸਵੀਰ : ਗੁਰਮੀਤਪਾਲ ਰੋੜੀਕਪੂਰਾ
13-11-2026
ਜੈਤੋ, 12 ਨਵੰਬਰ (ਗੁਰਮੀਤਪਾਲ ਰੋੜੀਕਪੂਰਾ)-ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਜੈਤੋ ਸਥਿਤ ਵਿਵੇਕ ਮਾਤਾ ਅਮਰ ਕੌਰ ਚੈਰੀਟੇਬਲ ਸੁਸਾਇਟੀ ਵਿਖੇ ਵਿਸ਼ੇਸ਼ ਤੌਰ ’ਤੇ ਪਹੁੰਚ ਕੇ ਸੰਸਥਾ ਵਲੋਂ ਸਮਾਜ ਸੇਵਾ ਦੇ ਖੇਤਰ ’ਚ ਨਿਭਾਈ ਜਾ ਰਹੀ ਅਹਿਮ ਭੂਮਿਕਾ ਦੀ ਭਰਵੀਂ ਸ਼ਲਾਘਾ ਕੀਤੀ। ਉਨ੍ਹਾਂ ਸੰਸਥਾ ਨੂੰ ਪਿਛਲੇ ਦਿਨੀਂ ਮਿਲੇ ਇੰਦਰਜੀਤ ਸਿੰਘ ਖ਼ਾਲਸਾ ਯਾਦਗਾਰੀ ਪੁਰਸਕਾਰ ਦੀ ਵਧਾਈ ਦਿੰਦਿਆਂ ਕਿਹਾ ਕਿ ਇਹ ਸਨਮਾਨ ਸੰਸਥਾ ਵਲੋਂ ਲੰਬੇ ਸਮੇਂ ਤੋਂ ਕੀਤੀ ਜਾ ਰਹੀ ਨਿਰਸਵਾਰਥ ਮਨੁੱਖਤਾ ਦੀ ਸੇਵਾ ਦਾ ਮਾਣ ਹੈ। ਸਪੀਕਰ ਸੰਧਵਾਂ ਨੇ ਕਿਹਾ ਕਿ ਅੱਜ ਦੇ ਦੌਰ ’ਚ ਜਿੱਥੇ ਆਮ ਪਰਿਵਾਰਾਂ ਲਈ ਇਲਾਜ ਦਾ ਖਰਚਾ ਚੁੱਕਣਾ ਵੀ ਮੁਸ਼ਕਿਲ ਹੁੰਦਾ ਜਾ ਰਿਹਾ ਹੈ, ਉੱਥੇ ਵਿਵੇਕ ਮਿਸ਼ਨ ਵਲੋਂ ਆਰਥਿਕ ਪੱਖੋਂ ਕਮਜ਼ੋਰ ਤੇ ਲੋੜਵੰਦ ਲੋਕਾਂ ਦੀਆਂ ਅੱਖਾਂ ਦਾ ਮੁਫ਼ਤ ਇਲਾਜ ਕਰਵਾਉਣਾ, ਲੈਂਜ਼ ਪਵਾਉਣਾ ਤੇ ਉਨ੍ਹਾਂ ਦੀਆਂ ਅੱਖਾਂ ਦੀ ਰੌਸ਼ਨੀ ਪਰਤਾਉਣ ਲਈ ਕੀਤੇ ਜਾ ਰਹੇ ਉਪਰਾਲੇ ਬੇਹੱਦ ਸ਼ਲਾਘਾਯੋਗ ਹਨ। ਉਨ੍ਹਾਂ ਕਿਹਾ ਕਿ ਕਿਸੇ ਲੋੜਵੰਦ ਵਿਅਕਤੀ ਦੀਆਂ ਅੱਖਾਂ ਵਿਚ ਮੁੜ ਰੌਸ਼ਨੀ ਲਿਆਉਣਾ ਸਿਰਫ਼ ਇਲਾਜ ਨਹੀਂ, ਸਗੋਂ ਉਸ ਦੇ ਜੀਵਨ ’ਚ ਨਵੀਆਂ ਉਮੀਦਾਂ ਤੇ ਖ਼ੁਸ਼ੀਆਂ ਦਾ ਸੰਚਾਰ ਕਰਨ ਦੇ ਬਰਾਬਰ ਹੈ। ਉਨ੍ਹਾਂ ਕਿਹਾ ਕਿ ਸਮਾਜ ’ਚ ਬਹੁਤ ਸਾਰੇ ਲੋਕ ਅਜਿਹੇ ਹਨ ਜੋ ਆਰਥਿਕ ਤੰਗੀ ਕਾਰਨ ਆਪਣੀਆਂ ਬਿਮਾਰੀਆਂ ਦਾ ਇਲਾਜ ਕਰਵਾਉਣ ਤੋਂ ਅਸਮਰੱਥ ਰਹਿੰਦੇ ਹਨ। ਇਸ ਮੌਕੇ ਜਲ ਸਪਲਾਈ ਅਤੇ ਸੀਵਰੇਜ ਬੋਰਡ ਪੰਜਾਬ ਦੇ ਉਪ ਚੇਅਰਮੈਨ ਧਰਮਜੀਤ ਰਾਮੇਆਣਾ, ਚੇਅਰਮੈਨ ਲਛਮਣ ਭਗਤੂਆਣਾ, ਖੇਤੀ ਵਿਰਾਸਤ ਮਿਸ਼ਨ ਤੋਂ ਉਮੇਂਦਰ ਦੱਤ ਸਮੇਤ ਕਈ ਪ੍ਰਮੁੱਖ ਸ਼ਖ਼ਸੀਅਤਾਂ ਹਾਜ਼ਰ ਸਨ। ਸੰਸਥਾ ਦੇ ਪ੍ਰਧਾਨ ਸੰਤ ਰਿਸ਼ੀ ਰਾਮ ਨੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਦਾ ਸੰਸਥਾ ਵਿਖੇ ਪਹੁੰਚ ਣ ਅਤੇ ਸਮਾਜ ਸੇਵੀ ਕਾਰਜਾਂ ਦੀ ਹੌਂਸਲਾ ਅਫ਼ਜ਼ਾਈ ਕਰਨ ਲ ਈ ਧੰਨਵਾਦ ਕੀਤਾ ਤੇ ਉਨ੍ਹਾਂ ਨੂੰ ਸਨਮਾਨਿਤ ਕੀਤਾ। ਇਸ ਮੌਕੇ ਸੁਖਵੰਤ ਸਿੰਘ ਸਰਾਂ ਪੱਕਾ ਯੂਥ ਆਗੂ ਆਪ, ਜਗਦੀਸ਼ ਸਿੰਘ, ਬਹਦਾਰ ਸਿੰਘ, ਜਸਦੀਪ ਸਿੰਘ ਜਸਵਿੰਦਰ ਸਿੰਘ ਪਾਟਵਾਰੀ, ਸਤਵਿੰਦਰਪਾਲ ਅੰਗਰੋਈਆ, ਦਿਲਬਾਗ ਸਿੰਘ, ਗਗਨਦੀਪ ਸਿੰਘ, ਬਲੀ ਸਿੰਘ ਆਦਿ ਹਾਜ਼ਰ ਸਨ।