ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਪੰਜਾਬ, ਹਰਿਆਣਾ ਤੇ ਰਾਜਸਥਾਨ ਦੀ ਅੰਤਰਰਾਜੀ ਮੀਟਿੰਗ ਅੰਤਰਰਾਜੀ ਅਤੇ ਅੰਤਰ ਜ਼ਿਲ੍ਹਾ ਨਾਕਿਆਂ ’ਤੇ ਪੂਰੀ ਚੌਕਸੀ-ਡੀ.ਆਈ.ਜੀ.
ਮਲੋਟ, 13 ਨਵੰਬਰ (ਪਾਟਿਲ)-ਆਗਾਮੀ ਵਿਧਾਨ ਸਭਾ ਚੋਣਾਂ 2027 ਦੇ ਮੱਦੇਨਜ਼ਰ ਭਾਰਤੀ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਦੀ ਮੇਜ਼ਬਾਨੀ ਵਿਚ ਪੰਜਾਬ, ਹਰਿਆਣਾ ਅਤੇ ਰਾਜਸਥਾਨ ਦੇ ਸੀਨੀਅਰ ਸਿਵਲ ਤੇ ਪੁਲਿਸ ਅਧਿਕਾਰੀਆਂ ਦੀ ਮੀਟਿੰਗ ਆਈ. ਜੀ.
ਮ
ਮਲੋਟ ਵਿਖੇ ਮੀਟਿੰਗ ਮੌਕੇ ਹਾਜ਼ਰ ਪੰਜਾਬ, ਹਰਿਆਣਾ ਅਤੇ ਰਾਜਸਥਾਨ ਦੇ ਸੀਨੀਅਰ ਸਿਵਲ ਅਤੇ ਪੁਲਿਸ ਅਧਿਕਾਰੀ। ਤਸਵੀਰ: ਪਾਟਿਲ
14-11-2026
ਮਲੋਟ, 13 ਨਵੰਬਰ (ਪਾਟਿਲ)-ਆਗਾਮੀ ਵਿਧਾਨ ਸਭਾ ਚੋਣਾਂ 2027 ਦੇ ਮੱਦੇਨਜ਼ਰ ਭਾਰਤੀ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਦੀ ਮੇਜ਼ਬਾਨੀ ਵਿਚ ਪੰਜਾਬ, ਹਰਿਆਣਾ ਅਤੇ ਰਾਜਸਥਾਨ ਦੇ ਸੀਨੀਅਰ ਸਿਵਲ ਤੇ ਪੁਲਿਸ ਅਧਿਕਾਰੀਆਂ ਦੀ ਮੀਟਿੰਗ ਆਈ.ਜੀ. ਫ਼ਰੀਦਕੋਟ ਰੇਂਜ ਨਿਲਾਂਬਰੀ ਜਗਦਲੇ ਦੀ ਪ੍ਰਧਾਨਗੀ ਹੇਠ ਮਲੋਟ ਵਿਖੇ ਹੋਈ। ਮੀਟਿੰਗ ਦੌਰਾਨ ਤਿੰਨੋਂ ਰਾਜਾਂ ਦੇ ਅਧਿਕਾਰੀਆਂ ਨੇ ਚੋਣਾਂ ਦੇ ਮੱਦੇਨਜ਼ਰ ਅਗਾਊਂ ਕੀਤੇ ਜਾਣ ਵਾਲੇ ਸੁਚੱਜੇ ਪ੍ਰਬੰਧਾਂ ਸੰਬੰਧੀ ਆਪਸੀ ਸੁਝਾਅ ਸਾਂਝੇ ਕੀਤੇ। ਇਸ ਮੌਕੇ ਆਈ.ਜੀ. ਫ਼ਰੀਦਕੋਟ ਰੇਂਜ ਨਿਲਾਂਬਰੀ ਜਗਦਲੇ ਨੇ ਸ਼ਾਮਿਲ ਹੋਏ ਅਧਿਕਾਰੀਆਂ ਨੂੰ ਕਿਹਾ ਕਿ ਇਸ ਮੀਟਿੰਗ ਦਾ ਮੁੱਖ ਮਕਸਦ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਨੂੰ ਭਾਰਤੀ ਚੋਣ ਕਮਿਸ਼ਨ ਵਲੋਂ ਜਾਰੀ ਦਿਸ਼ਾ-ਨਿਰਦੇਸ਼ਾਂ ਅਨੁਸਾਰ ਸਫ਼ਲਤਾਪੂਰਵਕ ਨੇਪਰੇ ਚਾੜ੍ਹਨਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਵਲੋਂ ਗੁਆਂਢੀ ਰਾਜ ਹਰਿਆਣਾ ਤੇ ਰਾਜਸਥਾਨ ਨਾਲ ਪੂਰਾ ਸਹਿਯੋਗ ਕੀਤਾ ਜਾਵੇਗਾ ਅਤੇ ਉਮੀਦ ਹੈ ਕਿ ਗੁਆਂਢੀ ਰਾਜ ਵੀ ਇਨ੍ਹਾਂ ਚੋਣਾਂ ਦੌਰਾਨ ਪੂਰਨ ਆਪਸੀ ਸਹਿਯੋਗ ਦੇਣਗੇ। ਉਨ੍ਹਾਂ ਸਹਾਇਕ ਕਮਿਸ਼ਨਰ (ਆਬਕਾਰੀ) ਨੂੰ ਦਿਸ਼ਾ-ਨਿਰਦੇਸ਼ ਜਾਰੀ ਕਰਦਿਆਂ ਕਿਹਾ ਕਿ ਚੋਣਾਂ ਦੌਰਾਨ ਨਾਜਾਇਜ਼ ਤੌਰ ’ਤੇ ਸ਼ਰਾਬ ਦੀ ਸਪਲਾਈ ਸੰਬੰਧੀ ਅਕਸਰ ਹੀ ਸੂਚਨਾਵਾਂ ਮਿਲਦੀਆਂ ਹਨ। ਇਸ ਸੰਬੰਧੀ ਉਨ੍ਹਾਂ ਦੇ ਵਿਭਾਗ ਵਲੋਂ ਪੂਰੀ ਚੌਕਸੀ ਰੱਖਦੇ ਹੋਏ ਅੰਤਰਰਾਜੀ ਰਾਜਾਂ ਅਤੇ ਜ਼ਿਲਿ੍ਹਆਂ ਵਿਚ ਸ਼ਰਾਬ ਜਾਂ ਹੋਰ ਨਸ਼ਿਆਂ ਦੀ ਵਰਤੋਂ ਨੂੰ ਚੋਣਾਂ ਵਿਚ ਸਖ਼ਤੀ ਨਾਲ ਰੋਕਣ ਲਈ ਲੋੜੀਂਦੇ ਪ੍ਰਬੰਧ ਕੀਤੇ ਜਾਣ। ਇਸ ਦੌਰਾਨ ਉਨ੍ਹਾਂ ਗੁਆਂਢੀ ਰਾਜਾਂ (ਹਰਿਆਣਾ ਤੇ ਰਾਜਸਥਾਨ) ਦੇ ਮੌਜੂਦ ਅਧਿਕਾਰੀਆਂ ਨੂੰ ਚੋਣਾਂ ਸਮੇਂ ਗ਼ਲਤ ਜਾਣਕਾਰੀ ਅਤੇ ਅਫ਼ਵਾਹਾਂ ਦੇ ਫ਼ੈਲਣ ਤੋਂ ਰੋਕਣ ਲਈ ਸੋਸ਼ਲ ਮੀਡੀਆ ਟੀਮਾਂ ਦਾ ਗਠਨ ਕਰਨਾ ਵੀ ਯਕੀਨੀ ਬਣਾਇਆ ਜਾਵੇ। ਡੀ.ਆਈ.ਡੀ. ਬਠਿੰਡਾ ਰੇਂਜ ਹਰਜੀਤ ਸਿੰਘ ਨੇ ਕਿਹਾ ਕਿ ਚੋਣਾਂ ਦੌਰਾਨ ਅਕਸਰ ਅਪਰਾਧੀ ਗ਼ਲਤ ਕਾਰਵਾਈ ਕਰਨ ਤੋਂ ਬਾਅਦ ਇਕ ਰਾਜ ਤੋਂ ਦੂਜੇ ਰਾਜ ਵਿਚ ਛੁਪ ਜਾਂਦੇ ਹਨ। ਇਸ ਤੋਂ ਬਿਨਾਂ ਸਰਹੱਦ ਤੋਂ ਪਾਰ ਵੀ ਧਨ, ਬਲ ਜਾਂ ਨਸ਼ਿਆਂ ਰਾਹੀਂ ਚੋਣਾਂ ਨੂੰ ਪ੍ਰਭਾਵਿਤ ਕਰਨ ਦੀ ਕੋਸ਼ਿਸ਼ ਵੀ ਮਾੜੇ ਅਨਸਰਾਂ ਵਲੋਂ ਕੀਤੀ ਜਾਂਦੀ ਹੈ। ਇਸ ਸੰਬੰਧੀ ਅੰਤਰਰਾਜੀ ਤੇ ਅੰਤਰ ਜ਼ਿਲ੍ਹਾ ਨਾਕਿਆਂ ’ਤੇ ਪੂਰੀ ਚੌਕਸੀ ਵਰਤੀ ਜਾਵੇ। ਡਿਪਟੀ ਕਮਿਸ਼ਨਰ ਅਮਿਤ ਕੁਮਾਰ ਪੰਚਾਲ ਨੇ ਸਮੂਹ ਅਧਿਕਾਰੀਆਂ ਦਾ ਸਵਾਗਤ ਕਰਦਿਆਂ ਕਿਹਾ ਕਿ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਦੀ ਹੱਦ ਹਰਿਆਣਾ ਤੇ ਰਾਜਸਥਾਨ ਦੋਵਾਂ ਨਾਲ ਲੱਗਦੀ ਹੈ। ਹਰਿਆਣਾ ਨਾਲ ਜ਼ਿਲ੍ਹੇ ਦੀ 15.3 ਕਿੱਲੋਮੀਟਰ ਅਤੇ ਰਾਜਸਥਾਨ ਨਾਲ 7.5 ਕਿੱਲੋਮੀਟਰ ਦੀ ਹੱਦ ਲੱਗਦੀ ਹੈ। ਉਨ੍ਹਾਂ ਮੀਟਿੰਗ ਵਿਚ ਤਿੰਨਾਂ ਰਾਜਾਂ ਵਲੋਂ ਆਪਸੀ ਤਾਲਮੇਲ ਲਈ ਸੂਚਨਾਵਾਂ ਦਾ ਅਦਾਨ-ਪ੍ਰਦਾਨ ਕਰਨ ਤੋਂ ਇਲਾਵਾ ਹਰਿਆਣਾ ਤੇ ਰਾਜਸਥਾਨ ਤੋਂ ਵੀ ਭਰਪੂਰ ਸਹਿਯੋਗ ਮਿਲਣ ਦੀ ਆਸ ਵੀ ਪ੍ਰਗਟਾਈ ਅਤੇ ਉਨ੍ਹਾਂ ਕਿਹਾ ਕਿ ਸਾਰੇ ਵਿਭਾਗਾਂ ਦੇ ਆਪਸੀ ਤਾਲਮੇਲ ਨਾਲ ਮਾੜੇ ਅਨਸਰਾਂ ਨੂੰ ਆਸਾਨੀ ਨਾਲ ਦਬੋਚਿਆ ਜਾ ਸਕਦਾ ਹੈ। ਐਸ.ਐਸ.ਪੀ. ਅਭਿਮੰਨਿਊ ਰਾਣਾ ਨੇ ਦੱਸਿਆ ਕਿ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਪੁਲਿਸ ਵਲੋਂ ਪੰਜਾਬ, ਹਰਿਆਣਾ ਤੇ ਰਾਜਸਥਾਨ ਦੀ ਸਰਹੱਦਾਂ ’ਤੇ 19 ਇੰਟਰ ਸਟੇਟ ਨਾਕੇ ਤੇ ਅੰਤਰ ਜ਼ਿਲ੍ਹਾ ਨਾਕੇ ਲਗਾਏ ਜਾਂਦੇ ਹਨ ਅਤੇ ਇਹ ਨਾਕੇ ਸੀ.ਸੀ.ਟੀ.ਵੀ. ਕੈਮਰਿਆਂ ਦੀ ਨਿਗਰਾਨੀ ਹੇਠ ਹਨ। ਪੁਲਿਸ ਵਲੋਂ ਪੂਰੀ ਚੌਕਸੀ ਨਾਲ ਕੰਮ ਕੀਤਾ ਜਾ ਰਿਹਾ ਹੈ। ਇਸ ਮੌਕੇ ਉਨ੍ਹਾਂ ਵਲੋਂ ਤਿੰਨਾਂ ਰਾਜਾਂ ਵਿਚ ਮਾੜੇ ਅਨਸਰਾਂ ਦੀਆਂ ਸੂਚਨਾਵਾਂ ਦਾ ਅਦਾਨ-ਪ੍ਰਦਾਨ ਵੀ ਕੀਤਾ ਗਿਆ। ਇਸ ਮੌਕੇ ਡਿਪਟੀ ਕਮਿਸ਼ਨਰ ਬਠਿੰਡਾ ਰਾਜੇਸ਼ ਧੀਮਾਨ, ਐਸ.ਐਸ.ਪੀ. ਬਠਿੰਡਾ ਸੁਹੇਲ ਕਾਸਿਮ ਮੀਰ, ਵਧੀਕ ਡਿਪਟੀ ਕਮਸ਼ਨਰ (ਜ) ਨਰਿੰਦਰ ਸਿੰਘ ਧਾਲੀਵਾਲ, ਐਸ.ਡੀ.ਐਮ. ਸ੍ਰੀ ਮੁਕਤਸਰ ਸਾਹਿਬ ਗੁਰਕਿਰਨ ਦੀਪ ਸਿੰਘ, ਐਸ.ਡੀ.ਐਮ. ਗਿੱਦੜਬਾਹਾ ਪੁਨੀਤ ਸ਼ਰਮਾ, ਐਸ.ਡੀ.ਐਮ. ਮਲੋਟ ਬਲਜੀਤ ਕੌਰ ਤੋਂ ਇਲਾਵਾ ਹਰਿਆਣਾ ਦੇ ਸਿਰਸਾ, ਡੱਬਵਾਲੀ ਅਤੇ ਰਾਜਸਥਾਨ ਦੇ ਸੰਘਰੀਆ ਤੇ ਹਨੂੰਮਾਨਗੜ੍ਹ ਜ਼ਿਲ੍ਹੇ ਦੇ ਸਿਵਲ ਅਤੇ ਪੁਲਿਸ ਪ੍ਰਸ਼ਾਸਨ ਦੇ ਉਚ ਅਧਿਕਾਰੀਆਂ ਆਦਿ ਹਾਜ਼ਰ ਸਨ।