13-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-11-2026

ਕੋਟਕਪੂਰਾ ਵਿਖੇ ਇਕ ਕਰੋੜ 23 ਲੱਖ ਰੁਪਏ ਦੇ ਵਿਕਾਸ ਕਾਰਜ ਕਰਵਾਏ : ਸਪੀਕਰ ਸੰਧਵਾਂ

ਕੋਟਕਪੂਰਾ, 13 ਨਵੰਬਰ (ਮੋਹਰ ਸਿੰਘ ਗਿੱਲ, ਰਿੰਕੂ ਮਲੋਹਤਰਾ)-ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਕੋਟਕਪੂਰਾ ਦੇ ਵਾਰਡ ਨੰਬਰ : 25 ਵਿਖੇ ਗਲੀਆਂ ਦੇ ਵਿਕਾਸ ਕਾਰਜਾਂ ਦਾ ਉਦਘਾਟਨ ਕੀਤਾ। ਉਨ੍ਹਾਂ ਕਿਹਾ ਕਿ ਇਲਾਕੇ ਦੇ ਸਰਬਪੱਖੀ ਵਿਕਾਸ ਲਈ ਲਗਾਤਾਰ ਉਪਰਾਲੇ ਕੀਤੇ ਜਾ ਰਹੇ ਹਨ ਅਤੇ ਵਿਕਾਸ ਕਾਰਜਾਂ ਵਿਚ ਕਿਸੇ ਵੀ ਤਰ੍ਹਾਂ ਦੀ ਕਮੀ ਨਹੀਂ ਰਹਿਣ ਦਿੱਤੀ ਜਾਵੇਗੀ।

Ad Position 21
No active advertisement
ਅਜੀਤ ਡੈਸਕ 14-11-2026
ਕੋਟਕਪੂਰਾ, 13 ਨਵੰਬਰ (ਮੋਹਰ ਸਿੰਘ ਗਿੱਲ, ਰਿੰਕੂ ਮਲੋਹਤਰਾ)-ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਕੋਟਕਪੂਰਾ ਦੇ ਵਾਰਡ ਨੰਬਰ : 25 ਵਿਖੇ ਗਲੀਆਂ ਦੇ ਵਿਕਾਸ ਕਾਰਜਾਂ ਦਾ ਉਦਘਾਟਨ ਕੀਤਾ। ਉਨ੍ਹਾਂ ਕਿਹਾ ਕਿ ਇਲਾਕੇ ਦੇ ਸਰਬਪੱਖੀ ਵਿਕਾਸ ਲਈ ਲਗਾਤਾਰ ਉਪਰਾਲੇ ਕੀਤੇ ਜਾ ਰਹੇ ਹਨ ਅਤੇ ਵਿਕਾਸ ਕਾਰਜਾਂ ਵਿਚ ਕਿਸੇ ਵੀ ਤਰ੍ਹਾਂ ਦੀ ਕਮੀ ਨਹੀਂ ਰਹਿਣ ਦਿੱਤੀ ਜਾਵੇਗੀ। ਸਪੀਕਰ ਸ: ਸੰਧਵਾਂ ਨੇ ਕਿਹਾ ਕਿ ਸਾਲ 2022 ਵਿਚ ਜਦੋਂ ਉਹ ਲੋਕਾਂ ਕੋਲ ਵੋਟਾਂ ਮੰਗਣ ਆਏ ਸਨ ਤਾਂ ਉਨ੍ਹਾਂ ਨੇ ਵਾਅਦਾ ਕੀਤਾ ਸੀ ਕਿ ਸਾਲ 2027 ਵਿਚ ਮੁੜ ਲੋਕਾਂ ਕੋਲ ਜਾਣ ਤੋਂ ਪਹਿਲਾਂ ਕੀਤੇ ਵਾਅਦਿਆਂ ਅਨੁਸਾਰ ਵਿਕਾਸ ਕਾਰਜ ਲੋਕਾਂ ਤੱਕ ਪਹੁੰਚਾਏ ਜਾਣਗੇ। ਉਨ੍ਹਾਂ ਦੱਸਿਆ ਕਿ ਵਾਰਡ ਨੰਬਰ 25 ਵਿਚ ਕੁੱਲ ਇਕ ਕਰੋੜ 23 ਲੱਖ ਰੁਪਏ ਦੇ ਵਿਕਾਸ ਕਾਰਜ ਕਰਵਾਏ ਜਾ ਰਹੇ ਹਨ, ਜਿਨ੍ਹਾਂ ਵਿਚੋਂ 58 ਲੱਖ ਰੁਪਏ ਦੇ ਕੰਮਾਂ ਦਾ ਅੱਜ ਉਦਘਾਟਨ ਕੀਤਾ ਗਿਆ ਹੈ, ਜਦਕਿ ਬਾਕੀ 45 ਲੱਖ ਰੁਪਏ ਦੇ ਵਿਕਾਸ ਕਾਰਜ ਪਹਿਲਾਂ ਹੀ ਕਰਵਾਏ ਜਾ ਚੁੱਕੇ ਹਨ। ਉਨ੍ਹਾਂ ਭਰੋਸਾ ਦਿੱਤਾ ਕਿ ਵਾਰਡ ਦੀ ਕੋਈ ਵੀ ਗਲੀ ਜਾਂ ਇਲਾਕਾ ਵਿਕਾਸ ਕਾਰਜਾਂ ਤੋਂ ਵਾਂਝਾ ਨਹੀਂ ਰਹਿਣ ਦਿੱਤਾ ਜਾਵੇਗਾ ਅਤੇ ਰਹਿੰਦੇ ਕੰਮ ਵੀ ਪੜਾਅਵਾਰ ਮੁਕੰਮਲ ਕੀਤੇ ਜਾਣਗੇ। ਸਪੀਕਰ ਸ: ਸੰਧਵਾਂ ਨੇ ਕਿਹਾ ਕਿ ਵਿਕਾਸ ਕਾਰਜਾਂ ਵਿਚ ਪਾਰਦਰਸ਼ਤਾ ਅਤੇ ਗੁਣਵੱਤਾ ਨੂੰ ਸਭ ਤੋਂ ਵੱਧ ਤਰਜੀਹ ਦਿੱਤੀ ਜਾ ਰਹੀ ਹੈ। ਵਿਕਾਸ ਕਾਰਜਾਂ ਵਿਚ ਗੁਣਵੱਤਾ ਨਾਲ ਕੋਈ ਸਮਝੌਤਾ ਬਰਦਾਸ਼ਤ ਨਹੀਂ ਕੀਤਾ ਜਾਵੇਗਾ ਅਤੇ ਇਸ ਸਬੰਧੀ ਮੁਹੱਲਾ ਵਾਸੀਆਂ ਨੂੰ ਵੀ ਨਿਗਰਾਨੀ ਰੱਖਣ ਦੀ ਅਪੀਲ ਕੀਤੀ। ਇਸ ਮੌਕੇ ਸੁਖਜਿੰਦਰ ਸਿੰਘ ਤੱਖੀ ਵਾਈਸ ਪ੍ਰਧਾਨ ਨਗਰ ਕੌਂਸਲ ਤੋਂ ਇਲਾਵਾ ਇਲਾਕਾ ਨਿਵਾਸੀ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਪੁਲਿਸ ਨੇ ਵਿਸ਼ੇਸ਼ ਕਾਸੋ ਸਰਚ ਅਭਿਆਨ ਚਲਾਇਆ ਅਗਲੀ ਖ਼ਬਰ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਪੰਜਾਬ, ਹਰਿਆਣਾ ਤੇ ਰਾਜਸਥਾਨ ਦੀ ਅੰਤਰਰਾਜੀ ਮੀਟਿੰਗ ਅੰਤਰਰਾਜੀ ਅਤੇ ਅੰਤਰ ਜ਼ਿਲ੍ਹਾ ਨਾਕਿ...
Ad Position 24