‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਪੁਲਿਸ ਨੇ ਵਿਸ਼ੇਸ਼ ਕਾਸੋ ਸਰਚ ਅਭਿਆਨ ਚਲਾਇਆ
ਸ੍ਰੀ ਮੁਕਤਸਰ ਸਾਹਿਬ, 13 ਨਵੰਬਰ (ਰਣਜੀਤ ਸਿੰਘ ਢਿੱਲੋਂ, ਹਰਮਹਿੰਦਰ ਪਾਲ)-‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਸ੍ਰੀ ਮੁਕਤਸਰ ਸਾਹਿਬ ਪੁਲਿਸ ਵਲੋਂ ਅੱਜ ਸ਼ਾਮ ਤੋਂ ਰਾਤ ਤੱਕ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਦੇ ਵੱਖ-ਵੱਖ ਇਲਾਕਿਆਂ ਵਿਚ ਵਿਸ਼ੇਸ਼ ਕਾਸੋ ਸਰਚ ਅਭਿਆਨ ਚਲਾਇਆ ਗਿਆ। ਇਹ ਅਭਿਆਨ ਸੰਬੰਧਿਤ ਡੀ.
ਸ
ਸ੍ਰੀ ਮੁਕਤਸਰ ਸਾਹਿਬ ਵਿਖੇ ਵਿਸ਼ੇਸ਼ ਸਰਚ ਅਭਿਆਨ ਦੌਰਾਨ ਡੀ.ਐੱਸ.ਪੀ. ਬਚਨ ਸਿੰਘ, ਥਾਣਾ ਸਿਟੀ ਦੀ ਐੱਸ.ਐੱਚ.ਓ. ਰਵਿੰਦਰ ਕੌਰ ਬਰਾੜ ਤੇ ਹੋਰ ਪੁਲਿਸ ਕਰਮਚਾਰੀ। ਅਜੀਤ ਤਸਵੀਰ
14-11-2026
ਸ੍ਰੀ ਮੁਕਤਸਰ ਸਾਹਿਬ, 13 ਨਵੰਬਰ (ਰਣਜੀਤ ਸਿੰਘ ਢਿੱਲੋਂ, ਹਰਮਹਿੰਦਰ ਪਾਲ)-‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਸ੍ਰੀ ਮੁਕਤਸਰ ਸਾਹਿਬ ਪੁਲਿਸ ਵਲੋਂ ਅੱਜ ਸ਼ਾਮ ਤੋਂ ਰਾਤ ਤੱਕ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਦੇ ਵੱਖ-ਵੱਖ ਇਲਾਕਿਆਂ ਵਿਚ ਵਿਸ਼ੇਸ਼ ਕਾਸੋ ਸਰਚ ਅਭਿਆਨ ਚਲਾਇਆ ਗਿਆ। ਇਹ ਅਭਿਆਨ ਸੰਬੰਧਿਤ ਡੀ.ਐੱਸ . ਪੀਜ਼. ਦੀ ਨਿਗਰਾਨੀ ਹੇਠ ਵੱਖ-ਵੱਖ ਪੁਲਿਸ ਟੀਮਾਂ ਵੱਲੋਂ ਲਗਾਤਾਰ ਚਲਾਇਆ ਗਿਆ। ਇਸ ਦੌਰਾਨ ਨਸ਼ਾ ਤਸਕਰੀ ਜਾਂ ਹੋਰ ਅਪਰਾਧਿਕ ਗਤੀਵਿਧੀਆਂ ਵਿਚ ਸ਼ਾਮਿਲ ਰਹੇ ਵਿਅਕਤੀਆਂ ਦੇ ਘਰਾਂ ਤੇ ਸ਼ੱਕੀ ਟਿਕਾਣਿਆਂ ਦੀ ਬਾਰੀਕੀ ਨਾਲ ਤਲਾਸ਼ੀ ਲਈ ਗਈ। ਇਸ ਤੋਂ ਇਲਾਵਾ ਸ਼ੱਕੀ ਵਿਅਕਤੀਆਂ ਨੂੰ ਰੋਕ ਕੇ ਉਨ੍ਹਾਂ ਦੀ ਪਹਿਚਾਣ ਤੇ ਅਪਰਾਧਿਕ ਰਿਕਾਰਡ ਦੀ ਵੈਰੀਫ਼ਿਕੇਸ਼ਨ ਕੀਤੀ ਗਈ। ਵਿਸ਼ੇਸ਼ ਐਪ ਰਾਹੀਂ ਵਿਅਕਤੀਆਂ ਦਾ ਅਪਰਾਧਿਕ ਰਿਕਾਰਡ ਚੈਕ ਕੀਤਾ ਗਿਆ, ਜਦਕਿ ਸ਼ੱਕੀ ਵਾਹਨਾਂ ਦੀ ਵਾਹਨ ਐਪ ਰਾਹੀਂ ਵੈਰੀਫ਼ਿਕੇਸ਼ਨ ਕੀਤੀ ਗਈ। ਕਾਸੋ ਅਭਿਆਨ ਦੌਰਾਨ ਮੁੱਖ ਰਸਤਿਆਂ ’ਤੇ ਨਾਕਾਬੰਦੀ ਕਰਕੇ ਸ਼ੱਕੀ ਵਿਅਕਤੀਆਂ ਤੇ ਵਾਹਨਾਂ ਦੀ ਚੈਕਿੰਗ ਕੀਤੀ ਗਈ। ਪੁਲਿਸ ਵਲੋਂ ਨਸ਼ਾ ਤਸਕਰਾਂ ਅਤੇ ਅਪਰਾਧਿਕ ਗਤੀਵਿਧੀਆਂ ਵਿਚ ਸ਼ਾਮਿਲ ਵਿਅਕਤੀਆਂ ਦੇ ਟਿਕਾਣਿਆਂ ’ਤੇ ਵਿਸ਼ੇਸ਼ ਨਿਗਰਾਨੀ ਰੱਖਦਿਆਂ ਲੋੜ ਅਨੁਸਾਰ ਅਗਲੇਰੀ ਕਾਨੂੰਨੀ ਕਾਰਵਾਈ ਵੀ ਕੀਤੀ ਜਾ ਰਹੀ ਹੈ। ਇਸ ਵਿਸ਼ੇਸ਼ ਅਭਿਆਨ ਵਿਚ 350 ਤੋਂ ਵੱਧ ਪੁਲਿਸ ਮੁਲਾਜ਼ਮਾਂ ਵਲੋਂ ਵੱਖ-ਵੱਖ ਟੀਮਾਂ ਵਿਚ ਸ਼ਾਮਿਲ ਹੋ ਕੇ ਜ਼ਿਲ੍ਹੇ ਦੇ ਵੱਖ-ਵੱਖ ਹਿੱਸਿਆਂ ਵਿਚ ਸਰਚ ਤੇ ਚੈਕਿੰਗ ਕੀਤੀ ਗਈ। ਇਸ ਅਭਿਆਨ ਦੀ ਨਿਗਰਾਨੀ ਗੁਰਿੰਦਰਜੀਤ ਸਿੰਘ ਸੰਧੂ ਐੱਸ.ਪੀ. (ਐਚ), ਮਹੇਸ਼ ਕੁਮਾਰ ਸੈਣੀ ਐੱਸ.ਪੀ. (ਆਪ੍ਰੇਸ਼ਨ), ਬਚਨ ਸਿੰਘ ਡੀ.ਐੱਸ.ਪੀ. ਸ੍ਰੀ ਮੁਕਤਸਰ ਸਾਹਿਬ, ਜਸਪਾਲ ਸਿੰਘ ਡੀ.ਐੱਸ.ਪੀ. ਮਲੋਟ, ਜਤਿੰਦਰ ਸਿੰਘ ਡੀ.ਐੱਸ.ਪੀ. ਗਿੱਦੜਬਾਹਾ, ਹਰਬੰਸ ਸਿੰਘ ਡੀ.ਐੱਸ.ਪੀ. ਲੰਬੀ ਅਤੇ ਜੋਰਾ ਸਿੰਘ ਡੀ.ਐੱਸ.ਪੀ. (ਐਚ.) ਸਮੇਂ ਵੱਖ-ਵੱਖ ਥਾਣਿਆਂ ਦੇ ਐੱਸ.ਐਚ.ਓਜ਼. ਵਲੋਂ ਕੀਤੀ ਗਈ। ਜ਼ਿਲ੍ਹਾ ਪੁਲਿਸ ਮੁਖੀ ਅਭਿਮਨਿਊ ਰਾਣਾ ਨੇ ਕਿਹਾ ਕਿ ਸ੍ਰੀ ਮੁਕਤਸਰ ਸਾਹਿਬ ਪੁਲਿਸ ਵਲੋਂ ਨਸ਼ਾ ਤਸਕਰਾਂ ਤੇ ਸ਼ਰਾਰਤੀ ਅਨਸਰਾਂ ਖ਼ਿਲਾਫ਼ ਕਾਰਵਾਈ ਲਗਾਤਾਰ ਜਾਰੀ ਹੈ। ਨਸ਼ਾ ਤਸਕਰੀ ਤੇ ਅਪਰਾਧਿਕ ਗਤੀਵਿਧੀਆਂ ਨੂੰ ਕਿਸੇ ਵੀ ਕੀਮਤ ’ਤੇ ਬਰਦਾਸ਼ਤ ਨਹੀਂ ਕੀਤਾ ਜਾਵੇਗਾ।