ਮਲੋਟ ਵਿਖੇ ਧਾਰਮਿਕ ਸਮਾਗਮ 20 ਤੋਂ 22 ਨਵੰਬਰ ਤੱਕ
ਮਲੋਟ, 13 ਨਵੰਬਰ (ਪਾਟਿਲ)-ਧੰਨ ਧੰਨ ਸ੍ਰੀ ਗੁਰੂ ਨਾਨਕ ਦੇਵ ਜੀ ਦੇ 557ਵੇਂ ਪ੍ਰਕਾਸ਼ ਪੁਰਬ ਅਤੇ ਸ਼੍ਰੋਮਣੀ ਭਗਤ ਬਾਬਾ ਨਾਮਦੇਵ ਜੀ ਦੇ 756ਵੇਂ ਜਨਮ ਦਿਹਾੜੇ ਸੰਬੰਧੀ ਗੁਰਦੁਆਰਾ ਬਾਬਾ ਨਾਮਦੇਵ ਜੀ ਮਲੋਟ ਵਿਖੇ ਵਿਸ਼ੇਸ਼ ਧਾਰਮਿਕ ਸਮਾਗਮ ਕਰਵਾਏ ਜਾ ਰਹੇ ਹਨ। ਇਸ ਸੰਬੰਧ ਵਿਚ 20 ਨਵੰਬਰ ਦਿਨ ਸ਼ੁੱਕਰਵਾਰ ਨੂੰ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਪਾਠ ਆਰੰਭ ਕਰਵਾਏ ਜਾਣਗੇ।
ਮਲੋਟ, 13 ਨਵੰਬਰ (ਪਾਟਿਲ)-ਧੰਨ ਧੰਨ ਸ੍ਰੀ ਗੁਰੂ ਨਾਨਕ ਦੇਵ ਜੀ ਦੇ 557ਵੇਂ ਪ੍ਰਕਾਸ਼ ਪੁਰਬ ਅਤੇ ਸ਼੍ਰੋਮਣੀ ਭਗਤ ਬਾਬਾ ਨਾਮਦੇਵ ਜੀ ਦੇ 756ਵੇਂ ਜਨਮ ਦਿਹਾੜੇ ਸੰਬੰਧੀ ਗੁਰਦੁਆਰਾ ਬਾਬਾ ਨਾਮਦੇਵ ਜੀ ਮਲੋਟ ਵਿਖੇ ਵਿਸ਼ੇਸ਼ ਧਾਰਮਿਕ ਸਮਾਗਮ ਕਰਵਾਏ ਜਾ ਰਹੇ ਹਨ। ਇਸ ਸੰਬੰਧ ਵਿਚ 20 ਨਵੰਬਰ ਦਿਨ ਸ਼ੁੱਕਰਵਾਰ ਨੂੰ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਪਾਠ ਆਰੰਭ ਕਰਵਾਏ ਜਾਣਗੇ। 21 ਨਵੰਬਰ ਦਿਨ ਸ਼ਨੀਵਾਰ ਨੂੰ ਸ੍ਰੀ ਨਿਸ਼ਾਨ ਸਾਹਿਬ ਦੇ ਚੋਲਾ ਚੜ੍ਹਾਉਣ ਦੀ ਸੇਵਾ ਸਵੇਰੇ 7 ਵਜੇ ਹੋਵੇਗੀ। ਇਸੇ ਤਰ੍ਹਾਂ 22 ਨਵੰਬਰ ਦਿਨ ਐਤਵਾਰ ਨੂੰ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਸਵੇਰੇ 7:30 ਤੋਂ 9 ਵਜੇ ਤੱਕ ਪਾਏ ਜਾਣਗੇ। ਇਸ ਉਪਰੰਤ ਰਾਗੀ ਜਥਿਆਂ ਵਲੋਂ ਸਵੇਰੇ 10:30 ਤੋਂ ਦੁਪਹਿਰ 12:30 ਵਜੇ ਤੱਕ ਗੁਰਬਾਣੀ ਕੀਰਤਨ ਰਾਹੀਂ ਸੰਗਤਾਂ ਨੂੰ ਨਿਹਾਲ ਕੀਤਾ ਜਾਵੇਗਾ। ਇਸ ਮੌਕੇ ਭਾਈ ਜਸਵੰਤ ਸਿੰਘ, ਭਾਈ ਰਣਜੀਤ ਸਿੰਘ ਅਤੇ ਭਾਈ ਅੰਗਰੇਜ ਸਿੰਘ ਦੇ ਜਥੇ ਗੁਰਬਾਣੀ ਕੀਰਤਨ ਰਾਹੀਂ ਹਾਜ਼ਰੀ ਭਰਨਗੇ। ਪ੍ਰਬੰਧਕਾਂ ਵਲੋਂ ਸਮੂਹ ਸੰਗਤਾਂ ਨੂੰ ਇਨ੍ਹਾਂ ਧਾਰਮਿਕ ਸਮਾਗਮਾਂ ਵਿਚ ਵਧ-ਚੜ੍ਹ ਕੇ ਸ਼ਮੂਲੀਅਤ ਕਰਨ ਦੀ ਅਪੀਲ ਕੀਤੀ ਹੈ।