ਪੰਜਾਬ ਸਰਕਾਰ ਨੇ ਲੋਕਾਂ ਨਾਲ ਕੀਤੇ ਵਾਅਦੇ ਪੂਰੇ ਨਹੀਂ ਕੀਤੇ : ਜਸਵਿੰਦਰ ਬਰਾੜ ਕੋਟਸੁਖੀਆ
ਕੋਟਕਪੂਰਾ, 13 ਨਵੰਬਰ (ਮੋਹਰ ਸਿੰਘ ਗਿੱਲ)-ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਲੋਕਾਂ ਨਾਲ ਕੀਤੇ ਹੋਏ ਚੋਣ ਵਾਅਦੇ ਪੂਰੇ ਨਹੀਂ ਕੀਤੇ, ਜਿਸ ਸਦਕਾ ਸਮਾਜ ਦੇ ਸਾਰੇ ਵਰਗਾਂ ਦੇ ਲੋਕ ਸਰਕਾਰ ਦੀ ਕਾਰਗੁਜ਼ਾਰੀ ਤੋਂ ਅਸੰਤੁਸ਼ਟ ਜਾਪ ਰਹੇ ਹਨ। ਇਹ ਪ੍ਰਗਟਾਵਾ ਜ਼ਿਲ੍ਹਾ ਕਾਂਗਰਸ ਕਮੇਟੀ ਫ਼ਰੀਦਕੋਟ ਦੇ ਜਨਰਲ ਸਕੱਤਰ, ਸੀਨੀਅਰ ਕਾਂਗਰਸੀ ਆਗੂ ਅਤੇ ਸਾਬਕਾ ਬਲਾਕ ਸੰਮਤੀ ਮੈਂਬਰ ਜਸਵਿੰਦਰ ਸਿੰਘ ਬਰਾੜ ਕੋਟਸੁਖੀਆ ਨੇ ਵਿਸ਼ੇਸ਼ ਗੱਲਬਾਤ ਦੌਰਾਨ ਕੀਤਾ।
ਕੋਟਕਪੂਰਾ, 13 ਨਵੰਬਰ (ਮੋਹਰ ਸਿੰਘ ਗਿੱਲ)-ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਲੋਕਾਂ ਨਾਲ ਕੀਤੇ ਹੋਏ ਚੋਣ ਵਾਅਦੇ ਪੂਰੇ ਨਹੀਂ ਕੀਤੇ, ਜਿਸ ਸਦਕਾ ਸਮਾਜ ਦੇ ਸਾਰੇ ਵਰਗਾਂ ਦੇ ਲੋਕ ਸਰਕਾਰ ਦੀ ਕਾਰਗੁਜ਼ਾਰੀ ਤੋਂ ਅਸੰਤੁਸ਼ਟ ਜਾਪ ਰਹੇ ਹਨ। ਇਹ ਪ੍ਰਗਟਾਵਾ ਜ਼ਿਲ੍ਹਾ ਕਾਂਗਰਸ ਕਮੇਟੀ ਫ਼ਰੀਦਕੋਟ ਦੇ ਜਨਰਲ ਸਕੱਤਰ, ਸੀਨੀਅਰ ਕਾਂਗਰਸੀ ਆਗੂ ਅਤੇ ਸਾਬਕਾ ਬਲਾਕ ਸੰਮਤੀ ਮੈਂਬਰ ਜਸਵਿੰਦਰ ਸਿੰਘ ਬਰਾੜ ਕੋਟਸੁਖੀਆ ਨੇ ਵਿਸ਼ੇਸ਼ ਗੱਲਬਾਤ ਦੌਰਾਨ ਕੀਤਾ। ਉਨ੍ਹਾਂ ਕਿਹਾ ਕਿ ਬਦਲਾਅ ਦੇ ਨਾਮ ’ਤੇ ਸਰਕਾਰ ਦੇ ਆਗੂਆਂ ਨੇ ਲੋਕਾਂ ਨਾਲ ਲੰਬੇ-ਚੌੜੇ ਵਾਅਦੇ ਕਰਕੇ ਲੋਕਾਂ ਨੂੰ ਗੁੰਮਰਾਹ ਕੀਤਾ, ਬਦਲਾਅ ਦੇ ਨਾਮ ਦੇ ਲੋਕ ਆਪਣੇ ਆਪ ਨੂੰ ਠੱਗਿਆ-ਠੱਗਿਆ ਮਹਿਸੂਸ ਕਰ ਰਹੇ ਹਨ। ਬਰਾੜ ਨੇ ਕਿਹਾ ਕਿ ਸੂਬੇ ਦੇ ਵਿਕਾਸ ਕਾਰਜ ਅੱਜ ਠੱਪ ਪਏ ਹਨ, ਨਤੀਜੇ ਪੱਖੋਂ ਸੂਬਾ ਵਿਕਾਸ ਪੱਖੋਂ ਬਹੁਤ ਜ਼ਿਆਦਾ ਪਛੜ ਗਿਆ ਹੈ। ਨਸ਼ੇ ਅਤੇ ਰਿਸ਼ਵਤਖੋਰੀ ਨੂੰ ਬੰਦ ਕਰਨ ਸਬੰਧੀ ਸਰਕਾਰ ਵਲੋਂ ਧੂੰਆਂਧਾਰ ਪ੍ਰਚਾਰ ਕੀਤਾ ਗਿਆ, ਪਰ ਬਿਨ੍ਹਾਂ ਕਿਸੇ ਰੋਕ-ਟੋਕ ਦੇ ਸਭ ਕੁਝ ਪਹਿਲਾਂ ਵਾਂਗ ਚੱਲੀ ਜਾ ਰਿਹਾ ਹੈ। ਚਿੱਟੇ ਨਸ਼ੇ ਦੀ ਵਰਤੋਂ ਨਾਲ਼ ਸੂਬੇ ਦੇ ਹਜ਼ਾਰਾਂ ਨੌਜਵਾਨ ਆਪਣੀਆਂ ਜਾਨਾਂ ਗੁਆ ਚੁੱਕੇ ਹਨ। ਬਰਾੜ ਨੇ ਕਿਹਾ ਸਾਲ 2027 ’ਚ ਹੋਣ ਵਾਲੀਆਂ ਪੰਜਾਬ ਵਿਧਾਨ ਸਭਾ ਚੋਣਾਂ ’ਚ ਸੂਬੇ ਦੇ ਲੋਕ ‘ਆਪ’ ਸਰਕਾਰ ਨੂੰ ਚੱਲਦਾ ਕਰਕੇ ਕਾਂਗਰਸ ਪਾਰਟੀ ਦੀ ਸਰਕਾਰ ਲਿਆਉਣ ਲਈ ਉਤਾਵਲੇ ਹਨ। ਇਸ ਮੌਕੇ ਕਰਨੈਲ ਸਿੰਘ ਠੇਕੇਦਾਰ, ਹਰਪ੍ਰੀਤ ਸਿੰਘ ਬਰਾੜ, ਜਗਦੇਵ ਸਿੰਘ ਬਰਾੜ, ਗੁਰਦਰਸ਼ਨ ਸਿੰਘ ਬਰਾੜ ਵੀ ਹਾਜ਼ਰ ਸਨ।